08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

‘ ਪਗੜੀ ਸੰਭਾਲ ਜੱਟਾ’ ਲਹਿਰ ਦੀ ਅਹਿਮ ਮੀਟਿੰਗ

ਘੱਲੂਘਾਰਾ ਸਾਹਿਬ, 7 ਨਵੰਬਰ (ਪਰਮ ਮਿਨਹਾਸ)-ਬਲਾਕ ਕਾਹਨੂੰਵਾਨ ਦੇ ਪਿੰਡ ਭੈਣੀ ਪਸਵਾਖੇ ਪਗੜੀ ਸੰਭਾਲ ਜੱਟਾ ਲਹਿਰ ਜਥੇਬੰਦੀ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਸੀਨੀਅਰ ਆਗੂ ਜਗਜੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਇਲਾਕੇ ਦੇ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ’ਤੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਗੰਨੇ ਦਾ ਘੱਟੋ-ਘੱਟ ਮੁੱਲ 600 ਰੁਪਏ ਕਰਨ ਦੀ ਮੰਗ 08-11-2026
ਘੱਲੂਘਾਰਾ ਸਾਹਿਬ, 7 ਨਵੰਬਰ (ਪਰਮ ਮਿਨਹਾਸ)-ਬਲਾਕ ਕਾਹਨੂੰਵਾਨ ਦੇ ਪਿੰਡ ਭੈਣੀ ਪਸਵਾਖੇ ਪਗੜੀ ਸੰਭਾਲ ਜੱਟਾ ਲਹਿਰ ਜਥੇਬੰਦੀ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਸੀਨੀਅਰ ਆਗੂ ਜਗਜੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਇਲਾਕੇ ਦੇ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ’ਤੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਇਕ ਮਤੇ ਰਾਹੀਂ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਗੰਨੇ ਦੀ ਫ਼ਸਲ ਦਾ ਘੱਟੋ-ਘੱਟ ਮੁੱਲ 600 ਰੁਪਏ ਪ੍ਰਤੀ ਕੁਇੰਟਲ ਨਿਸ਼ਚਿਤ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਅੱਜ ਬਾਜ਼ਾਰ ਵਿਚ ਖੰਡ ਦਾ ਰੇਟ 70 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਗੰਨੇ ਦਾ ਰੇਟ ਅਜੇ ਵੀ ਉੱਥੇ ਦਾ ਉੱਥੇ ਹੀ ਖੜ੍ਹਾ ਹੈ। ਹਰ ਚੀਜ਼ ਮਹਿੰਗੀ ਹੋ ਚੁੱਕੀ ਹੈ, ਖਾਦ, ਡੀਜ਼ਲ, ਬੀਜ, ਦਵਾਈਆਂ ਤੇ ਮਜ਼ਦੂਰੀ ਦੇ ਖਰਚੇ ਅਸਮਾਨ ਛੂਹ ਰਹੇ ਹਨ ਪਰ ਸਰਕਾਰ ਗੰਨੇ ਦਾ ਰੇਟ ਵਧਾਉਣ ਵੱਲ ਕੋਈ ਧਿਆਨ ਨਹੀਂ ਦੇ ਰਹੀ। ਗੰਨੇ ਦੀ ਫ਼ਸਲ ਤੇ ਖਰਚ ਬਹੁਤ ਜ਼ਿਆਦਾ ਆ ਰਿਹਾ ਹੈ ਤੇ ਕਿਸਾਨ ਨੂੰ ਬੱਚਤ ਦੀ ਥਾਂ ਘਾਟਾ ਪੈ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜਿਹੇ ਹੀ ਹਾਲਾਤ ਰਹੇ ਤਾਂ ਹੌਲੀ-ਹੌਲੀ ਕਿਸਾਨ ਗੰਨੇ ਦੀ ਫ਼ਸਲ ਤੋਂ ਕਿਨਾਰਾ ਕਰਨ ਲੱਗ ਜਾਣਗੇ। ਕਿਸਾਨ ਆਗੂਆਂ ਨੇ ਇਸ ਦੇ ਨਾਲ ਹੀ ਸਰਕਾਰ ਵਲੋਂ ਗੰਨੇ ਦੀ ਫ਼ਸਲ ਦੀ 61 ਰੁਪਏ ਪ੍ਰਤੀ ਕੁਇੰਟਲ ਦੀ ਬਕਾਇਆ ਰਕਮ ਅਜੇ ਤੱਕ ਕਿਸਾਨਾਂ ਨੂੰ ਨਾ ਦਿੱਤੇ ਜਾਣ ’ਤੇ ਵੀ ਤਿੱਖਾ ਰੋਸ ਪ੍ਰਗਟ ਕੀਤਾ। ਕਿਸਾਨਾਂ ਨੇ ਮੰਗ ਕੀਤੀ ਕਿ ਸਾਡੀ ਬਕਾਇਆ ਰਾਸ਼ੀ ਇਕੱਠੀ ਹੀ ਦਿੱਤੀ ਜਾਵੇ, ਕਿਸ਼ਤਾਂ ਵਿਚ ਨਹੀਂ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਦੱਬਿਆ ਹੋਇਆ ਹੈ ਤੇ ਬਕਾਇਆ ਰਕਮ ਰੋਕ ਕੇ ਸਰਕਾਰ ਕਿਸਾਨੀ ਨਾਲ ਧੱਕਾ ਕਰ ਰਹੀ ਹੈ। ਇਸ ਮੌਕੇ ਕਮਲਜੀਤ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਲਸ਼ਕਰ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਅਮਰੀਕ ਸਿੰਘ, ਮੰਗਤਾ ਸਿੰਘ, ਬਾਵਾ ਸਿੰਘ ਅਤੇ ਗੁਰਸਾਹਿਬ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਐਮ.ਓ. ਨੌਸ਼ਹਿਰਾ ਮੱਝਾ ਸਿੰਘ ਵਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਅਗਲੀ ਖ਼ਬਰ ਔਜਲਾ, ਮਜੀਠੀਆ, ਮੈਡਮ ਰੰਧਾਵਾ, ਪੁਰੀ, ਜੋਸ਼ੀ, ਵੇਰਕਾ, ਛੋਟੇਪੁਰ, ਪਾਹੜਾ ਸਮੇਤ ਵੱਡੀ ਗਿਣਤੀ ’ਚ ਧਾਰਮਿਕ, ਰਾਜਨੀਤਕ ਤੇ ਸ...
Ad Position 24