08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਐਸ.ਐਮ.ਓ. ਨੌਸ਼ਹਿਰਾ ਮੱਝਾ ਸਿੰਘ ਵਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ

ਨੌਸ਼ਹਿਰਾ ਮੱਝਾ ਸਿੰਘ, 7 ਨਵੰਬਰ (ਰਵੀ ਭਗਤ) - ਡਾ. ਰਵਿੰਦਰ ਸਿੰਘ ਐਸ.

Ad Position 21
No active advertisement
ਐਸ.ਐਮ.ਓ. ਡਾ. ਰਵਿੰਦਰ ਸਿੰਘ 08-11-2026
ਨੌਸ਼ਹਿਰਾ ਮੱਝਾ ਸਿੰਘ, 7 ਨਵੰਬਰ (ਰਵੀ ਭਗਤ) - ਡਾ. ਰਵਿੰਦਰ ਸਿੰਘ ਐਸ.ਐਮ.ਓ. ਨੌਸ਼ਹਿਰਾ ਮੱਝਾ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਦੇ ਨਾਲ-ਨਾਲ ਘਰਾਂ ਦੀ ਸਫਾਈ ਦੌਰਾਨ ਪਲਾਸਟਿਕ ਦੇ ਲਿਫਾਫੇ ਤੇ ਅਣਲੋੜੀਂਦਾ ਸਾਮਾਨ ਦੇ ਸਹੀ ਨਿਪਟਾਰੇ ਲਈ ਤੇ ਗਿੱਲਾ ਤੇ ਸੁੱਕਾ ਕੂੜਾ ਵੱਖ - ਵੱਖ ਕਰਨ ਤੇ ਚੰਗੀਆ ਆਦਤਾਂ ਨੂੰ ਗ੍ਰਹਿਣ ਕਰਨ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਿਆ ਧੂੰਆਂ ਤੇ ਪ੍ਰਦੂਸ਼ਣ ਨਾਲ ਕਈ ਬਿਮਾਰੀਆਂ ਜਿਵੇ ਸਾਹ, ਦਮਾ, ਦਿਲ, ਅੱਖਾਂ, ਚਮੜੀ, ਕੈਂਸਰ ਤੇ ਤਪਦਿਕ ਦੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ। ਖਾਸ ਕਰਕੇ ਬੱਚੇ, ਬਜ਼ੁਰਗ ਤੇ ਗਰਭਵਤੀ ਮਾਵਾਂ ਇਸ ਦੀ ਲਪੇਟ ਵਿੱਚ ਜਲਦੀ ਆ ਜਾਂਦੇ ਹਨ। ਉਨ੍ਹਾਂ ਬਜ਼ੁਰਗਾਂ, ਗਰਭਵਤੀ ਮਾਵਾਂ, ਸਾਹ ਤੇ ਦਮੇ ਦੇ ਮਰੀਜ਼ਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਦਿਵਾਲੀ ਵਾਲੇ ਦਿਨ ਘਰਾਂ ਤੋਂ ਬਾਹਰ ਨਾ ਨਿਕਲਣ। ਉਨ੍ਹਾਂ ਵਾਤਾਵਰਣ ਦੀ ਸ਼ੁਧਤਾ ਲਈ ਬੂਟੇ ਲਗਾ ਕੇ ਹਰੀ ਦਿਵਾਲੀ ਮਨਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ‘ ਪਗੜੀ ਸੰਭਾਲ ਜੱਟਾ’ ਲਹਿਰ ਦੀ ਅਹਿਮ ਮੀਟਿੰਗ
Ad Position 24