08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪ੍ਰਤਾਪ ਸਿੰਘ ਬਾਜਵਾ ਦੇ ਹੱਕ ’ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ

ਧਾਰੀਵਾਲ, 7 ਨਵੰਬਰ (ਲਖਬੀਰ ਸਿੰਘ ਖੁੰਡਾ)- ਅਗਾਮੀ ਚੋਣਾਂ ਦੇ ਮੱਦੇਨਜ਼ਰ ਧਾਰੀਵਾਲ ਵਿਖੇ ਸੀਨੀਅਰ ਕਾਂਗਰਸੀ ਆਗੂਆਂ ਤੇ ਪਾਰਟੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਹੱਕ ’ਚ ਹੋਈ। ਇਸ ਮੌਕੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਮਜ਼ਬੂਤੀ ਤੇ ਚੋਣ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਮੀਟਿੰਗ ਦੌਰਾਨ ਹਾਜ਼ਰ ਸੀਨੀਅਰ ਕਾਂਗਰਸੀ ਆਗੂ ਤੇ ਪਾਰਟੀ ਵਰਕਰ। ਤਸਵੀਰ : ਲਖਬੀਰ ਸਿੰਘ ਖੁੰਡਾ 08-11-2026
ਧਾਰੀਵਾਲ, 7 ਨਵੰਬਰ (ਲਖਬੀਰ ਸਿੰਘ ਖੁੰਡਾ)- ਅਗਾਮੀ ਚੋਣਾਂ ਦੇ ਮੱਦੇਨਜ਼ਰ ਧਾਰੀਵਾਲ ਵਿਖੇ ਸੀਨੀਅਰ ਕਾਂਗਰਸੀ ਆਗੂਆਂ ਤੇ ਪਾਰਟੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਹੱਕ ’ਚ ਹੋਈ। ਇਸ ਮੌਕੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਮਜ਼ਬੂਤੀ ਤੇ ਚੋਣ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਪਾਰਟੀ ਦੇ ਹਰੇਕ ਆਗੂ ਤੇ ਵਰਕਰ ਨੂੰ ਹੁਣ ਤੋਂ ਹੀ ਪੂਰੀ ਤਨਦੇਹੀ, ਸਰਗਰਮੀ ਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ। ਇਸ ਮੌਕੇ ਬਿਕਰਮ ਬਾਜਵਾ ਪੀ.ਏ. ਬਾਜਵਾ, ਸਲਵਿੰਦਰ ਸਿੰਘ ਸਮਰਾ ਸੇਵਾ-ਮੁਕਤ ਡੀ.ਓ., ਨਰਿੰਦਰ ਸਿੰਘ ਸੁਜਾਨਪੁਰ, ਬਿੱਲਾ ਕਲਿਆਣਪੁਰ, ਸੁਰਜੀਤ ਸਿੰਘ ਲਾਡੀ ਕਲਿਆਣਪੁਰ, ਵੀਰ ਸਿੰਘ ਮਾਲੀ ਸਮਰਾਏ, ਰਿਸ਼ੀ ਸੁਜਾਨਪੁਰ, ਬਲਦੇਵ ਸੁਜਾਨਪੁਰ, ਦੀਪੀ ਸੁਜਾਨਪੁਰ, ਬਲਵਿੰਦਰ ਸਿੰਘ, ਸ਼ੇਰਾ ਸੁਜਾਨਪੁਰ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਅਮਨਦੀਪ ਕੌਰ ਭਗਵਾਨਪੁਰ ਤੇ ਚੇਅਰਪਰਸਨ ਰਾਜਵਿੰਦਰ ਕੌਰ ਵਲੋਂ ਸਵਾਗਤ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਅਕਾਦਮੀ ਕੰਡਿਆਲ ਨੇ ਮਨਾਈ ਗ੍ਰੀਨ ਦੀਵਾਲੀ
Ad Position 24