ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਘੁਮਾਣ, 7 ਨਵੰਬਰ(ਬੰਮਰਾਹ)-ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਘੁਮਾਣ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਵੱਖ-ਵੱਖ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦਾ ਵਿਹੜਾ ਰੰਗ-ਬਿਰੰਗੀਆਂ ਰੰਗੋਲੀਆਂ, ਸਜੇ ਹੋਏ ਦੀਵਿਆਂ ਤੇ ਬੱਚਿਆਂ ਦੀ ਖੁਸ਼ੀ ਨਾਲ ਖਿੜ ਉੱਠਿਆ।
ਘੁਮਾਣ, 7 ਨਵੰਬਰ(ਬੰਮਰਾਹ)-ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਘੁਮਾਣ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਵੱਖ-ਵੱਖ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦਾ ਵਿਹੜਾ ਰੰਗ-ਬਿਰੰਗੀਆਂ ਰੰਗੋਲੀਆਂ, ਸਜੇ ਹੋਏ ਦੀਵਿਆਂ ਤੇ ਬੱਚਿਆਂ ਦੀ ਖੁਸ਼ੀ ਨਾਲ ਖਿੜ ਉੱਠਿਆ। ਇਸ ਮੌਕੇ ਵਿਦਿਆਰਥੀਆਂ ਲਈ ਫੈਂਸੀ ਡਰੈੱਸ ਮੁਕਾਬਲਾ, ਫਿੰਗਰ ਪ੍ਰਿੰਟਿੰਗ, ਕਾਰਡ ਮੇਕਿੰਗ, ਦੀਆ ਡੈਕੋਰੇਸ਼ਨ ਅਤੇ ਰੰਗੋਲੀ ਮੁਕਾਬਲਾ ਕਰਵਾਇਆ ਗਿਆ। ਬੱਚਿਆਂ ਨੇ ਇਹਨਾਂ ਸਾਰੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੇ ਮੈਨੇਜਮੈਂਟ ਮੈਂਬਰਾਂ ਵਲੋਂ ਸਕੂਲ ਸਟਾਫ਼ ਨੂੰ ਦੀਵਾਲੀ ਦੇ ਤੋਹਫ਼ੇ ਵੰਡ ਕੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।