ਦੀਵੇ ਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਪ੍ਰਿੰਸੀਪਲ ਗੁਰਸ਼ਰਨ ਸਿੰਘ ਦੀ ਯੋਗ ਅਗਵਾਈ ਹੇਠ ਦੀਵਾਲੀ ਦੇ ਸੰਬੰਧ ਵਿਚ ਦੀਵਾ ਅਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਵੱਧ ਚੜ ਕੇ ਹਿੱਸਾ ਲਿਆ। ਪ੍ਰਿੰਸੀਪਲ ਗੁਰਸ਼ਰਨ ਸਿੰਘ ਨੇ ਬੱਚਿਆਂ ਨੂੰ ਦੀਵਾਲੀ ਦਾ ਅਸਲੀ ਅਰਥ ਸਮਝਾਇਆ।
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਪ੍ਰਿੰਸੀਪਲ ਗੁਰਸ਼ਰਨ ਸਿੰਘ ਦੀ ਯੋਗ ਅਗਵਾਈ ਹੇਠ ਦੀਵਾਲੀ ਦੇ ਸੰਬੰਧ ਵਿਚ ਦੀਵਾ ਅਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਵੱਧ ਚੜ ਕੇ ਹਿੱਸਾ ਲਿਆ। ਪ੍ਰਿੰਸੀਪਲ ਗੁਰਸ਼ਰਨ ਸਿੰਘ ਨੇ ਬੱਚਿਆਂ ਨੂੰ ਦੀਵਾਲੀ ਦਾ ਅਸਲੀ ਅਰਥ ਸਮਝਾਇਆ। ਇਸ ਮੌਕੇ ਸ: ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਕੌਰ, ਬਲਜੀਤ ਕੌਰ, ਪਰਮਿੰਦਰ ਕੌਰ, ਰਾਜਦਵਿੰਦਰ ਕੌਰ, ਪ੍ਰਭਪ੍ਰੀਤ ਕੌਰ, ਰਮਨਦੀਪ ਕੌਰ, ਅਮਰਜੋਤ ਕੌਰ, ਅਨੁਰਾਗ ਕੌਰ, ਹਰਪ੍ਰੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ।