ਸਾਂਝਾ ਮੰਚ ਪੰਜਾਬ ਦੀ 13 ਨਵੰਬਰ ਨੂੰ ਚੰਡੀਗੜ੍ਹ ’ਚ ਹੋਵੇਗੀ ਰੈਲੀ -ਸਤੀਸ਼ ਸ਼ਰਮਾ
ਪਠਾਨਕੋਟ 7 ਨਵੰਬਰ (ਵਿਨੋਦ)- ਪੀ. ਡਬਲਯੂ.
ਪਠਾਨਕੋਟ 7 ਨਵੰਬਰ (ਵਿਨੋਦ)- ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਬੈਠਕ ਚੇਅਰਮੈਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ‘ਚ ਹੋਈ। ਮੀਟਿੰਗ ‘ਚ ਪੰਜਾਬ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਡਬਲ ਬੈਂਚ ਦਾ ਫੈਸਲਾ ਲਾਗੂ ਕਰਕੇ ਕਰਮਚਾਰੀ-ਪੈਨਸ਼ਨਰਾਂ ਨੂੰ 63 ਫੀਸਦੀ ਡੀ.ਏ. ਤੁਰੰਤ ਦੇਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਕੁਮਾਰ, ਸਰਪ੍ਰਸਤ ਸਤੀਸ਼ ਸ਼ਰਮਾ, ਮਹਾਸਚਿਵ ਸੁਰੇਸ਼ ਕੁਮਾਰ, ਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਕਰਮਚਾਰੀਆਂ, ਪੈਨਸ਼ਨਰਾਂ ਦੇ ਮਸਲੇ ਹੱਲ ਨਹੀਂ ਕਰ ਰਹੀ ਹੈ ਜਿਸ ਕਾਰਨ ਸਮੁੱਚੇ ਕਰਮਚਾਰੀ-ਪੈਨਸ਼ਨਰਾਂ ‘ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ‘ਚ ਮ੍ਰਿਤਕ ਕਰਮਚਾਰੀ ਆਸ਼ਰਿਤਾਂ ਨੂੰ ਅਜੇ ਤੱਕ ਨੌਕਰੀ ਨਹੀਂ ਦਿੱਤੀ ਗਈ । ਉਨ੍ਹਾਂ ਕਿਹਾ ਕਿ ਕਈ ਪੈਨਸ਼ਨਰ ਪੇਅ ਕਮਿਸ਼ਨ ਦਾ ਬਕਾਇਆ ਤੇ ਡੀ.ਏ. ਦਾ ਇੰਤਜ਼ਾਰ ਕਰਦੇ ਹੋਏ ਸਵਰਗ ਸਿਧਾਰ ਗਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਪੇਅ ਕਮਿਸ਼ਨ ਦਾ ਬਕਾਇਆ ਇੱਕ ਕਿਸ਼ਤ ‘ਚ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਕਰਮਚਾਰੀਆਂ ਨੂੰ 53 ਫੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ ਜਦਕਿ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ 63 ਫੀਸਦੀ ਡੀ.ਏ. ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀ ਤਰਜ਼ ‘ਤੇ ਮਹਿੰਗਾਈ ਭੱਤਾ ਕਰਮਚਾਰੀ-ਪੈਨਸ਼ਨਰਾਂ ਨੂੰ ਦੇਵੇ। ਉਨ੍ਹਾਂ ਕਿਹਾ ਕਿ ਸਾਂਝਾ ਮੰਚ ਪੰਜਾਬ ਵੱਲੋਂ 13 ਨਵੰਬਰ ਨੂੰ ਚੰਡੀਗੜ੍ਹ ‘ਚ ਕੀਤੀ ਜਾਣ ਵਾਲੀ ਰੈਲੀ ‘ਚ ਵੱਧ-ਚੜ੍ਹ ਕੇ ਸ਼ਾਮਲ ਹੋਣਗੇ। ਇਸ ਮੌਕੇ ਰਾਜਿੰਦਰ ਕੁਮਾਰ, ਸਤੀਸ਼ ਸ਼ਰਮਾ, ਸੁਰੇਸ਼ ਕੁਮਾਰ, ਮੋਹਨ ਸਿੰਘ, ਨਿਰਮਲ ਸਿੰਘ, ਸੰਦੀਪ ਸਿੰਘ, ਨਰਿੰਦਰ ਸਿੰਘ, ਸਤਿੰਦਰ ਕੁਮਾਰ, ਪਿਆਰ ਸਿੰਘ, ਪਵਨ ਕੁਮਾਰ ਆਦਿ ਹਾਜ਼ਰ ਸਨ ।