08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬੱਸ ਤੇ ਮੋਟਰਸਾਈਕਲ ਦੀ ਟੱਕਰ ’ ਚ ਇਕ ਦੀ ਮੌਤ

ਗੁਰਦਾਸਪੁਰ, 9 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਪਿੰਡ ਜਗਤਪੁਰ ਤੇ ਦਾਊਵਾਲ ਵਿਚਕਾਰ ਇਕ ਨਿੱਜੀ ਕੰਪਨੀ ਦੀ ਤੇਜ਼ ਰਫਤਾਰ ਬੱਸ ਨੇ ਮੋਟਰਸਾਈਕਲ ਚਾਲਕ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਨ ਜਗੀਰ ਸਿੰਘ ਦੀ ਮੌਕੇ ’ਤੇ ਮੌਤ ਹੋਣ ਦੀ ਖਬਰ ਮਿਲੀ ਹੈ। ਏ.

Ad Position 21
No active advertisement
ਅਜੀਤ ਡੈਸਕ 10-11-2026
ਗੁਰਦਾਸਪੁਰ, 9 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਪਿੰਡ ਜਗਤਪੁਰ ਤੇ ਦਾਊਵਾਲ ਵਿਚਕਾਰ ਇਕ ਨਿੱਜੀ ਕੰਪਨੀ ਦੀ ਤੇਜ਼ ਰਫਤਾਰ ਬੱਸ ਨੇ ਮੋਟਰਸਾਈਕਲ ਚਾਲਕ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਨ ਜਗੀਰ ਸਿੰਘ ਦੀ ਮੌਕੇ ’ਤੇ ਮੌਤ ਹੋਣ ਦੀ ਖਬਰ ਮਿਲੀ ਹੈ। ਏ.ਐਸ.ਆਈ. ਚੈਂਚਲ ਸਿੰਘ ਨੇ ਦੱਸਿਆ ਕਿ ਜਗੀਰ ਸਿੰਘ ਦੇ ਪੁੱਤਰ ਨਰੇਸ਼ ਕੁਮਾਰ ਵਾਸੀ ਫਤਿਹਗੜ੍ਹ ਥਾਣਾ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਧੰਦਾ ਕਰਦੇ ਹਨ। ਉਹ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 21.ਜੀ. 6009 ਪਿੰਡ ਜੈਨਪੁਰ ਥਾਣਾ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਦੇ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਗਏ ਹੋਏ ਸੀ ਕਿ ਜਦੋਂ ਉਹ ਵਾਪਸ ਦਸੂਹਾ ਨੂੰ ਜਾ ਰਹੇ ਸਨ ਤਾਂ ਰਸਤੇ ’ਚ ਪੈਂਦੇ ਜਗਤਪੁਰ ਨੇੜੇ ਰਾਜਧਾਨੀ ਬੱਸ ਨੰਬਰ ਪੀ.ਬੀ. 06ਏ.ਐਕਸ. 2009 ਨੇ ਆਪਣੀ ਤੇਜ਼ ਰਫਤਾਰ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਜਗੀਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਸ਼ਾਲਾ ਪੁਲਿਸ ਨੇ ਦੋਸ਼ੀ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਬਿਰਧ ਆਸ਼ਰਮ ਪਹੁੰਚ ਕੇ ਬਜ਼ੁਰਗਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਗਲੀ ਖ਼ਬਰ ਯੂਰੀਆ ਨਾਲ ਫਾਲਤੂ ਸਾਮਾਨ ਲੈਣ ਲਈ ਕੀਤਾ ਜਾ ਰਿਹਾ ਮਜਬੂਰ-ਜੋਗਾ ਸਿੰਘ
Ad Position 24