08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਹੋਈ ਮੀਟਿੰਗ

ਗੁਰਦਾਸਪੁਰ, 9 ਨਵੰਬਰ (ਚੱਕਰਾਜਾ)- ਅੱਜ ਕਿਸਾਨ ਮਜ਼ਦੂਰ ਮੋਰਚਾ ਵਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਵਲੋਂ ਲਾਗੂ ਗਲਤ ਨੀਤੀਆਂ, ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਉਣ ਲਈ ਕੀਤੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਏ ਜਾਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਅੱਜ ਜ਼ੋਨ ਤੇਜਾ ਸਿੰਘ ਸੁਤੰਤਰ ਦੇ ਪਿੰਡ ਬਲੱਗਣ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਤੇ ਅਨੂਪ ਸਿੰਘ ਸੁਲਤਾਨੀ, ਜ਼ੋਨ ਪ੍ਰਧਾਨ ਨਿਰਮਲ ਸਿੰਘ ਆਦੀ, ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆਂ ਸ: ਵੈਰੋਨੰਗਲ ਨੇ ਸਰਕਾਰਾਂ ਵਲੋਂ ਲਾਗੂ ਕੀਤੀਆਂ ਨੀਤੀਆਂ ਦੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਚੰਡੀਗੜ੍ਹ ਲੱਗਣ ਵਾਲੇ 7 ਦਸੰਬਰ ਨੂੰ ਧਰਨੇ ਦੀਆਂ ਤਿਆਰੀਆਂ ਕਰਵਾਈਆਂ । ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਕਿਹਾ ਕਿ ਚੰਡੀਗੜ੍ਹ ਵਾਲੇ ਧਰਨੇ ਵਿਚ ਰੱਖੀਆਂ ਜਾਣ ਵਾਲੀਆਂ 22 ਸੂਤਰੀ ਮੰਗ ਪੱਤਰ ਤੇ ਸੰਘਰਸ਼ ਕੀਤਾ ਜਾਵੇਗਾ ਜਿਸ ਲਈ ਵੱਡੇ ਫੰਡ ਇਕੱਠੇ ਕਰਨ ਦੀ ਲੋੜ ਹੈ।

Ad Position 21
No active advertisement
ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਦੀਵਾਲੀ ਮਨਾਉਂਦੇ ਹੋਏ ਚੇਅਰਮੈਨ ਰਾਜੀਵ ਸ਼ਰਮਾ। ਤਸਵੀਰ: ਵਿਸ਼ਾਲ ਮੁੰਨਾ 10-11-2026
ਗੁਰਦਾਸਪੁਰ, 9 ਨਵੰਬਰ (ਚੱਕਰਾਜਾ)- ਅੱਜ ਕਿਸਾਨ ਮਜ਼ਦੂਰ ਮੋਰਚਾ ਵਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਵਲੋਂ ਲਾਗੂ ਗਲਤ ਨੀਤੀਆਂ, ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਉਣ ਲਈ ਕੀਤੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਏ ਜਾਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਅੱਜ ਜ਼ੋਨ ਤੇਜਾ ਸਿੰਘ ਸੁਤੰਤਰ ਦੇ ਪਿੰਡ ਬਲੱਗਣ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਤੇ ਅਨੂਪ ਸਿੰਘ ਸੁਲਤਾਨੀ, ਜ਼ੋਨ ਪ੍ਰਧਾਨ ਨਿਰਮਲ ਸਿੰਘ ਆਦੀ, ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆਂ ਸ: ਵੈਰੋਨੰਗਲ ਨੇ ਸਰਕਾਰਾਂ ਵਲੋਂ ਲਾਗੂ ਕੀਤੀਆਂ ਨੀਤੀਆਂ ਦੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਚੰਡੀਗੜ੍ਹ ਲੱਗਣ ਵਾਲੇ 7 ਦਸੰਬਰ ਨੂੰ ਧਰਨੇ ਦੀਆਂ ਤਿਆਰੀਆਂ ਕਰਵਾਈਆਂ । ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਕਿਹਾ ਕਿ ਚੰਡੀਗੜ੍ਹ ਵਾਲੇ ਧਰਨੇ ਵਿਚ ਰੱਖੀਆਂ ਜਾਣ ਵਾਲੀਆਂ 22 ਸੂਤਰੀ ਮੰਗ ਪੱਤਰ ਤੇ ਸੰਘਰਸ਼ ਕੀਤਾ ਜਾਵੇਗਾ ਜਿਸ ਲਈ ਵੱਡੇ ਫੰਡ ਇਕੱਠੇ ਕਰਨ ਦੀ ਲੋੜ ਹੈ। ਮੀਟਿੰਗ ਵਿਚ ਸਕੱਤਰ ਕੁਲਵਿੰਦਰ ਸਿੰਘ ਜੌੜਾ, ਸਤਨਾਮ ਸਿੰਘ ਖਜ਼ਾਨਚੀ, ਕੁਲਜੀਤ ਸਿੰਘ ਹਯਾਤ ਨਗਰ, ਸੁਖਵਿੰਦਰ ਸਿੰਘ ਮੀਤ ਪ੍ਰਧਾਨ, ਰਣਬੀਰ ਸਿੰਘ ਡੁਗਰੀ, ਸੁੱਚਾ ਸਿੰਘ ਬਲੱਗਣ, ਨਰਿੰਦਰ ਸਿੰਘ ਅਮੀਪੁਰ, ਖਜ਼ਾਨ ਸਿੰਘ ਆਲੀਨੰਗਲ, ਗੁਰਮੀਤ ਸਿੰਘ ਬਲੱਗਣ, ਕਰਨੈਲ ਸਿੰਘ ਮੱਲ੍ਹੀ, ਤਰਸੇਮ ਸਿੰਘ ਅੱਲੜ ਪਿੰਡੀ, ਸੁਖਦੇਵ ਸਿੰਘ ਅੱਲੜ ਪਿੰਡੀ, ਬੀਬੀ ਮਨਜਿੰਦਰ ਕੌਰ ਡੁਗਰੀ ਤੇ ਹਰਜੀਤ ਕੌਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਲਲਕਾਰ ਰੈਲੀ ਦੀਆਂ ਤਿਆਰੀਆਂ ਸੰਬੰਧੀ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਮੀਟਿੰਗ ਅਗਲੀ ਖ਼ਬਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ
Ad Position 24