ਗਊ ਰੱਖਿਆ ਦਲ ਨੇ ਬਲਦਾਂ ਨਾਲ ਭਰੇ ਟਰੱਕ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ
ਪਠਾਨਕੋਟ, 9 ਨਵੰਬਰ (ਵਿਨੋਦ)- ਗਊ ਰੱਖਿਆ ਦਲ ਵਲੋਂ ਮਲਿਕਪੁਰ ਵਿਖੇ ਬਲਦਾਂ ਦੇ ਭਰੇ ਟਰੱਕ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਤੇ ਪੁਲਿਸ ਵਲੋਂ ਮਾਮਲਾ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਊ ਰੱਖਿਆ ਦਲ ਦੇ ਪ੍ਰਧਾਨ ਨਰੇਸ਼ ਕੁਮਾਰ ਅਤੇ ਰਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਲਦਾਂ ਦਾ ਭਰਿਆ ਟਰੱਕ ਜੰਮੂ-ਕਸ਼ਮੀਰ ਨੂੰ ਜਾ ਰਿਹਾ ਹੈ, ਜਿਸ ਦੇ ਚੱਲਦੇ ਉਨ੍ਹਾਂ ਦੀ ਟੀਮ ਵਲੋਂ ਮਲਕਪੁਰ ਵਿਚ ਉਕਤ ਟਰੱਕ ਨੂੰ ਕਾਬੂ ਕੀਤਾ ਗਿਆ ਜਿਸ ਵਿਚ ਟਾਈਲਾਂ ਦੀ ਬਿੱਲ ਦੀ ਆੜ ਵਿਚ 18 ਬਲਦ ਲੱਦੇ ਹੋਏ ਸਨ, ਜਿਸ ’ਤੇ ਉਨ੍ਹਾਂ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਿਸ ਵਲੋਂ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ।
ਪਠਾਨਕੋਟ, 9 ਨਵੰਬਰ (ਵਿਨੋਦ)- ਗਊ ਰੱਖਿਆ ਦਲ ਵਲੋਂ ਮਲਿਕਪੁਰ ਵਿਖੇ ਬਲਦਾਂ ਦੇ ਭਰੇ ਟਰੱਕ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਤੇ ਪੁਲਿਸ ਵਲੋਂ ਮਾਮਲਾ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਊ ਰੱਖਿਆ ਦਲ ਦੇ ਪ੍ਰਧਾਨ ਨਰੇਸ਼ ਕੁਮਾਰ ਅਤੇ ਰਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਲਦਾਂ ਦਾ ਭਰਿਆ ਟਰੱਕ ਜੰਮੂ-ਕਸ਼ਮੀਰ ਨੂੰ ਜਾ ਰਿਹਾ ਹੈ, ਜਿਸ ਦੇ ਚੱਲਦੇ ਉਨ੍ਹਾਂ ਦੀ ਟੀਮ ਵਲੋਂ ਮਲਕਪੁਰ ਵਿਚ ਉਕਤ ਟਰੱਕ ਨੂੰ ਕਾਬੂ ਕੀਤਾ ਗਿਆ ਜਿਸ ਵਿਚ ਟਾਈਲਾਂ ਦੀ ਬਿੱਲ ਦੀ ਆੜ ਵਿਚ 18 ਬਲਦ ਲੱਦੇ ਹੋਏ ਸਨ, ਜਿਸ ’ਤੇ ਉਨ੍ਹਾਂ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਿਸ ਵਲੋਂ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ। ਜਦੋਂ ਇਸ ਸਬੰਧ ਵਿਚ ਪੁਲਿਸ ਅਧਿਕਾਰੀ ਸਬ ਇੰਸਪੈਕਟਰ ਅਰੁਣ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਟਰੱਕ ਦੇ ਮਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਬਲਦ ਕਿਸ ਤੋਂ ਲਿਆਂਦੇ ਗਏ ਹਨ, ਉਨ੍ਹਾਂ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।