08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 20 ਨਵੰਬਰ ਨੂੰ

ਪਠਾਨਕੋਟ, 9 ਨਵੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਜਾਇਆ ਜਾਵੇਗਾ । ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਨਗਰ ਕੀਰਤਨ ਸਜਾਉਣ ਦਾ ਫੈਸਲਾ ਲਿਆ ਗਿਆ ।

Ad Position 21
No active advertisement
ਅਜੀਤ ਡੈਸਕ 10-11-2026
ਪਠਾਨਕੋਟ, 9 ਨਵੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਜਾਇਆ ਜਾਵੇਗਾ । ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਨਗਰ ਕੀਰਤਨ ਸਜਾਉਣ ਦਾ ਫੈਸਲਾ ਲਿਆ ਗਿਆ । ਨਗਰ ਕੀਰਤਨ 20 ਨਵੰਬਰ ਨੂੰ ਦੁਪਹਿਰ 1:30 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ ਆਰੰਭ ਹੋ ਕੇ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ, ਮਾਡਲ ਹਾਈ ਸਕੂਲ, ਗੁਰੂ ਨਾਨਕ ਪਾਰਕ, ਰਿਕਸ਼ਾ ਸਟੈਂਡ, ਢਾਂਗੂ ਰੋਡ, ਉੱਚੀ ਪੁਲੀ, ਸੁੰਦਰ ਨਗਰ ਤੇ ਸ਼ਹੀਦ ਭਗਤ ਸਿੰਘ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਢਾਂਗੂ ਵਿਖੇ ਸੰਪੂਰਨ ਹੋਵੇਗਾ । ਮੀਟਿੰਗ ਵਿਚ ਗੁਰਦੁਆਰਾ ਮਾਡਲ ਟਾਊਨ, ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ, ਗੁਰਦੁਆਰਾ ਗਰੀਬ ਨਿਵਾਜ, ਗੁਰਦੁਆਰਾ ਭਾਟ ਬਰਾਦਰੀ, ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ, ਗੁਰਦੁਆਰਾ ਢਾਕੀ ਤੇ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਢਾਂਗੂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਗੁਰਦੁਆਰਾ ਮਾਡਲ ਟਾਊਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਦੇ ਮੁੱਖ ਪ੍ਰਬੰਧਕ ਤੇ ਸਰਬੱਤ ਖਾਲਸਾ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਦੇ ਪ੍ਰਧਾਨ ਜਨਕ ਸਿੰਘ, ਤਰੁਣਪਾਲ ਸਿੰਘ ਸ਼ੰਟੀ, ਗੁਰਵਿੰਦਰ ਸਿੰਘ ਡਿੱਕੀ, ਸੰਦੀਪ ਸਿੰਘ ਸ਼ਿੰਗਾਰੀ, ਕਮਲਪ੍ਰੀਤ ਸਿੰਘ, ਰਵਨੀਤ ਸਿੰਘ ਗੱਡ, ਹਰਵਿੰਦਰ ਸਿੰਘ, ਰਣਬੀਰ ਸਿੰਘ, ਬਲਵਿੰਦਰ ਸਿੰਘ, ਬਲਕਾਰ ਸਿੰਘ ਰੰਧਾਵਾ, ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਦੇ ਪ੍ਰਧਾਨ ਭਗਵਾਨ ਸਿੰਘ, ਸ਼ੀਤਲ ਸਿੰਘ, ਕੁਲਵੰਤ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ‘ ਚਾਹ ’ਤੇ ਚਰਚਾ’ ਪ੍ਰੋਗਰਾਮ ਦੌਰਾਨ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸ਼ਹਿਰ ਦੀਆਂ ਸਮੱਸਿਆਵਾਂ ’ਤੇ ਕੀਤੀ ਵਿਚਾਰ...
Ad Position 24