ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ
ਪਠਾਨਕੋਟ, 9 ਨਵੰਬਰ (ਸੰਧੂ)- ਪ੍ਰੋਜੈਕਟ ਇਨੋਵੇਸ਼ਨ ਤਹਿਤ ਕਰਵਾਈ ਗਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ । ਅੱਠਵੀਂ ਜਮਾਤ ਦੇ ਵਿਦਿਆਰਥੀ ਦਕਸ਼ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਦਿਵਿਆਨਾ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ ।
ਪਠਾਨਕੋਟ, 9 ਨਵੰਬਰ (ਸੰਧੂ)- ਪ੍ਰੋਜੈਕਟ ਇਨੋਵੇਸ਼ਨ ਤਹਿਤ ਕਰਵਾਈ ਗਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ । ਅੱਠਵੀਂ ਜਮਾਤ ਦੇ ਵਿਦਿਆਰਥੀ ਦਕਸ਼ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਦਿਵਿਆਨਾ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ । ਇਸ ਪ੍ਰਾਪਤੀ ਲਈ ਬੀ.ਐਨ.ਓ. ਰਵੀ ਕਾਂਤ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਸਫਲਤਾ ਪਿੱਛੇ ਸਕੂਲ ਮੁਖੀ ਮਿਸ ਰਾਜ ਕੁਮਾਰੀ ਦੀ ਯੋਗ ਅਗਵਾਈ ਅਤੇ ਗਾਈਡ ਅਧਿਆਪਕਾਵਾਂ ਅਲਕਾ ਸਾਂਬਿਆਲ ਤੇ ਰੂਪਾਲੀ ਦੇਵੀ ਦੀ ਮਿਹਨਤ ਤੇ ਸੁਚੱਜੀ ਰਹਿਨੁਮਾਈ ਦਾ ਅਹਿਮ ਯੋਗਦਾਨ ਰਿਹਾ । ਸਕੂਲ ਮੁਖੀ ਮਿਸ ਰਾਜ ਕੁਮਾਰੀ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਵਿਗਿਆਨ ਤੇ ਨਵੀਨਤਮ ਖੋਜਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ ।