ਢਾਕੀ ਇਲਾਕੇ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ * 10 ਤੋਂ 15 ਲੱਖ ਰੁਪਏ ਦੇ ਨੁਕਸਾਨ ਦਾ ਖਦਸ਼ਾ
ਪਠਾਨਕੋਟ, 9 ਨਵੰਬਰ (ਸੁਮਿਤ/ਵਿਨੋਦ)-ਸ਼ਹਿਰ ਦੇ ਢਾਕੀ ਇਲਾਕੇ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਕਬਾੜ ਦੀ ਦੁਕਾਨ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ । ਅੱਗ ਨੇ ਦੇਖਦੇ ਹੀ ਦੇਖਦੇ ਦੁਕਾਨ ਵਿਚ ਪਏ ਕਬਾੜ ਅਤੇ ਹੋਰ ਸਾਮਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ ।
ਪਠਾਨਕੋਟ, 9 ਨਵੰਬਰ (ਸੁਮਿਤ/ਵਿਨੋਦ)-ਸ਼ਹਿਰ ਦੇ ਢਾਕੀ ਇਲਾਕੇ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਕਬਾੜ ਦੀ ਦੁਕਾਨ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ । ਅੱਗ ਨੇ ਦੇਖਦੇ ਹੀ ਦੇਖਦੇ ਦੁਕਾਨ ਵਿਚ ਪਏ ਕਬਾੜ ਅਤੇ ਹੋਰ ਸਾਮਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ । ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ । ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ । ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ । ਉੱਧਰ ਦੁਕਾਨ ਮਾਲਕ ਮੁਤਾਬਿਕ ਇਸ ਅੱਗਜ਼ਨੀ ਦੀ ਘਟਨਾ ਵਿਚ ਕਰੀਬ 10 ਤੋਂ 15 ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਣ ਦਾ ਖਦਸ਼ਾ ਹੈ ।