ਡੀ.ਏ.ਵੀ. ਸਕੂਲ ’ਚ ਦੀਵਾਲੀ ਮਨਾਈ
ਪਠਾਨਕੋਟ, 9 ਨਵੰਬਰ (ਸੰਧੂ)- ਡਾ: ਮੇਹਰ ਚੰਦ ਮਹਾਜਨ ਡੀ. ਏ.
ਪਠਾਨਕੋਟ, 9 ਨਵੰਬਰ (ਸੰਧੂ)- ਡਾ: ਮੇਹਰ ਚੰਦ ਮਹਾਜਨ ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ ਪਠਾਨਕੋਟ ਵਿਖੇ ਪ੍ਰਿੰਸੀਪਲ ਅੰਕੁਸ਼ ਪੁਰੀ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੀਆਂ ਲਾਈਟਾਂ, ਫੁੱਲਾਂ ਅਤੇ ਸੁੰਦਰ ਰੰਗੋਲੀਆਂ ਨਾਲ ਸਜਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਪ੍ਰਾਰਥਨਾ ਸਭਾ ਤੇ ਦੀਪ ਜਗਾ ਕੇ ਕੀਤੀ ਗਈ। ਵਿਦਿਆਰਥੀਆਂ ਵਲੋਂ ਸੱਭਿਆਚਾਰਕ ਨਾਚ, ਨਾਟਕ, ਭਾਸ਼ਣ ਅਤੇ ਕਵਿਤਾ ਪੇਸ਼ ਕੀਤੀ ਗਈ। ਇਸ ਦੌਰਾਨ ਰੰਗੋਲੀ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਅੰਤ ਵਿਚ ਪ੍ਰਿੰਸੀਪਲ ਅੰਕੁਸ਼ ਪੁਰੀ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ।