10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਡੇਰਾ ਬਾਬਾ ਨਾਨਕ ਪੁਲਿਸ ਤੇ ਬੀ.ਐਸ.ਐਫ. ਵਲੋਂ 3 ਪਿਸਤੌਲ, 6 ਮੈਗਜ਼ੀਨ ਤੇ 1 ਕਿੱਲੋ 970 ਗ੍ਰਾਮ ਹੈਰੋਇਨ ਬਰਾਮਦ

ਡੇਰਾ ਬਾਬਾ ਨਾਨਕ, 10 ਨਵੰਬਰ (ਹੀਰਾ ਸਿੰਘ ਮਾਂਗਟ)-ਭਾਵੇਂ ਕਿ ਭਾਰਤ ਸਰਕਾਰ ਵਲੋਂ ਨਸ਼ਿਆਂ ਦੀ ਤਸਕਰੀ ਰੋਕਣ ਵਾਸਤੇ ਅੰਤਰਰਾਸ਼ਟਰੀ ਸਰਹੱਦ ’ਤੇ ਬੀਐਸਐਫ ਦੀ ਚੌਕਸੀ ਵਧਾਈ ਗਈ ਹੈ ਤੇ ਪੰਜਾਬ ਪੁਲਿਸ ਵਲੋਂ ਵੀ ਸਰਹੱਦੀ ਇਲਾਕੇ ਅੰਦਰ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਪਰ ਫਿਰ ਵੀ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆਇਆ ਤੇ ਨਿੱਤ ਦਿਨ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਵਾਲੇ ਪਾਸੇ ਅਸਲਾ ਤੇ ਨਸ਼ੀਲੇ ਪਦਾਰਥ ਭੇਜੇ ਜਾ ਰਹੇ ਹਨ। ਅੱਜ ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀਐਸਐਫ ਦੀ 27 ਬਟਾਲੀਅਨ ਵਲੋਂ ਸਰਚ ਅਪ੍ਰੇਸ਼ਨ ਦੌਰਾਨ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਤਲਵੰਡੀ ਗੁਰਾਇਆ ਦੇ ਇਕ ਕਿਸਾਨ ਦੇ ਖੇਤਾਂ ਵਿਚੋਂ ਪਾਕਿਸਤਾਨ ਤੋਂ ਭੇਜਿਆ ਗਿਆ ਅਸਲਾ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

Ad Position 21
No active advertisement
ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਸਮੇਤ ਪੁਲਿਸ ਪਾਰਟੀ ਫੜੀ ਹੈਰੋਇਨ ਅਤੇ ਅਸਲ੍ਹੇ ਦੀ ਖੇਪ ਸੰਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰਾਂ : ਹੀਰਾ ਸਿੰਘ ਮਾਂਗਟ 11-11-2026
ਡੇਰਾ ਬਾਬਾ ਨਾਨਕ, 10 ਨਵੰਬਰ (ਹੀਰਾ ਸਿੰਘ ਮਾਂਗਟ)-ਭਾਵੇਂ ਕਿ ਭਾਰਤ ਸਰਕਾਰ ਵਲੋਂ ਨਸ਼ਿਆਂ ਦੀ ਤਸਕਰੀ ਰੋਕਣ ਵਾਸਤੇ ਅੰਤਰਰਾਸ਼ਟਰੀ ਸਰਹੱਦ ’ਤੇ ਬੀਐਸਐਫ ਦੀ ਚੌਕਸੀ ਵਧਾਈ ਗਈ ਹੈ ਤੇ ਪੰਜਾਬ ਪੁਲਿਸ ਵਲੋਂ ਵੀ ਸਰਹੱਦੀ ਇਲਾਕੇ ਅੰਦਰ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਪਰ ਫਿਰ ਵੀ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆਇਆ ਤੇ ਨਿੱਤ ਦਿਨ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਵਾਲੇ ਪਾਸੇ ਅਸਲਾ ਤੇ ਨਸ਼ੀਲੇ ਪਦਾਰਥ ਭੇਜੇ ਜਾ ਰਹੇ ਹਨ। ਅੱਜ ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀਐਸਐਫ ਦੀ 27 ਬਟਾਲੀਅਨ ਵਲੋਂ ਸਰਚ ਅਪ੍ਰੇਸ਼ਨ ਦੌਰਾਨ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਤਲਵੰਡੀ ਗੁਰਾਇਆ ਦੇ ਇਕ ਕਿਸਾਨ ਦੇ ਖੇਤਾਂ ਵਿਚੋਂ ਪਾਕਿਸਤਾਨ ਤੋਂ ਭੇਜਿਆ ਗਿਆ ਅਸਲਾ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਅੱਜ ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐੱਸ.ਐੱਫ. ਦੀ 27 ਬਟਾਲੀਅਨ ਦੇ ਜਵਾਨਾਂ ਵਲੋਂ ਸਰਹੱਦੀ ਇਲਾਕੇ ਅੰਦਰ ਸਰਚ ਬਿਆਨ ਚਲਾਇਆ ਗਿਆ ਸੀ, ਜਿਸ ਦੌਰਾਨ ਪਿੰਡ ਤਲਵੰਡੀ ਗੁਰਾਇਆ ਦੇ ਕਿਸਾਨ ਲੱਖਾ ਸਿੰਘ ਪੁੱਤਰ ਵੱਸਣ ਸਿੰਘ ਦੇ ਖੇਤਾਂ ਵਿਚੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਆਏ 3 ਪਿਸਤੌਲ, 6 ਮੈਗਜੀਨ, 50 ਰਾਉਂਦ ਤੇ 1 ਕਿੱਲੋ 970 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐੱਸ.ਐੱਚ.ਓ. ਅਸ਼ੋਕ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਸੁਆਮੀ ਸਰੂਪਾ ਨੰਦ ਜੀ ਦੀ ਯਾਦ ’ਚ 43ਵਾਂ ਸਾਲਾਨਾ ਅੰਤਰਰਾਸ਼ਟਰੀ ਖੇਡ ਮੇਲਾ 13 ਤੇ 14 ਨੂੰ ਅਗਲੀ ਖ਼ਬਰ ਕਿਹਾ, ਜਲਦ ਕੀਤਾ ਜਾਵੇਗਾ 21 ਮੈਂਬਰੀ ਮੋਰਚਾ ਐਕਸ਼ਨ ਕਮੇਟੀ ਦਾ ਗਠਨ
Ad Position 24