10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨਸ਼ਿਆਂ ਵਿਰੁੱਧ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਵਿਚ ਸ਼ਾਮਿਲ ਹੋਣ ਦੀ ਕੀਤੀ ਅਪੀਲ

ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਨੇ ਸਮੂਹ ਅਕਾਲੀ ਵਰਕਰਾਂ, ਮਾਵਾਂ ਅਤੇ ਭੈਣਾਂ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਦੁਪਹਿਰ 1 ਵਜੇ ਮਹਾਰਾਜਾ ਰਿਜ਼ੋਰਟ ਊੁਧਨਵਾਲ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ। ਸ: ਘੁਮਾਣ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਬਠਿੰਡਾ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਵਗ ਰਹੇ ਛੇਵੇਂ ਦਰਿਆ ਯਾਨੀ ਨਸ਼ਿਆਂ ਦੇ ਖਿਲਾਫ਼ ਇਕ ਵੱਡੀ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਚਲਾਈ ਹੈ, ਇਸੇ ਮੁਹਿੰਮ ਤਹਿਤ ਬੀਬਾ ਹਰਸਿਮਰਤ ਕੌਰ ਬਾਦਲ 12 ਨਵੰਬਰ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪਹੁੰਚ ਰਹੇ ਹਨ।

Ad Position 21
No active advertisement
ਰਾਜਨਬੀਰ ਸਿੰਘ ਘੁਮਾਣ 11-11-2026
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਨੇ ਸਮੂਹ ਅਕਾਲੀ ਵਰਕਰਾਂ, ਮਾਵਾਂ ਅਤੇ ਭੈਣਾਂ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਦੁਪਹਿਰ 1 ਵਜੇ ਮਹਾਰਾਜਾ ਰਿਜ਼ੋਰਟ ਊੁਧਨਵਾਲ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ। ਸ: ਘੁਮਾਣ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਬਠਿੰਡਾ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਵਗ ਰਹੇ ਛੇਵੇਂ ਦਰਿਆ ਯਾਨੀ ਨਸ਼ਿਆਂ ਦੇ ਖਿਲਾਫ਼ ਇਕ ਵੱਡੀ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਚਲਾਈ ਹੈ, ਇਸੇ ਮੁਹਿੰਮ ਤਹਿਤ ਬੀਬਾ ਹਰਸਿਮਰਤ ਕੌਰ ਬਾਦਲ 12 ਨਵੰਬਰ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪਹੁੰਚ ਰਹੇ ਹਨ। ਸ: ਰਾਜਨਬੀਰ ਸਿੰਘ ਘੁਮਾਣ ਨੇ ਸਮੂਹ ਅਕਾਲੀ ਵਰਕਰਾਂ, ਮਾਵਾਂ, ਭੈਣਾਂ ਨੂੰ ਬੇਨਤੀ ਕੀਤੀ ਕਿ ਸਮੇਂ ਸਿਰ ਪਹੁੰਚ ਕੇ ਬੀਬਾ ਬਾਦਲ ਦੇ ਵਿਚਾਰ ਸੁਣੀਏ ਅਤੇ ਉਨ੍ਹਾਂ ਦੀ ਇਸ ਮੁਹਿੰਮ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੇ ਹੋਈਏ। ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਦਿੱਤਾ ਹੈ, ਇਸ ਨੂੰ ਬੰਦ ਕਰਵਾਉਣਾ ਹੀ ਸਾਡਾ ਸਭ ਤੋਂ ਵੱਡਾ ਫਰਜ਼ ਹੈ। ਸ: ਘੁਮਾਣ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਅਕਾਲੀ ਦਲ ਦੀ ਨਹੀਂ, ਸਗੋਂ ਪੰਜਾਬ ਦੀਆਂ ਹਰ ਮਾਂ-ਧੀ ਦੀ ਮੁਹਿੰਮ ਹੈ। ਇਸ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਵਿਚ ਹਿੱਸਾ ਲੈਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਜ਼ਮੀਨ ’ ਚੋਂ ਨਾਜਾਇਜ਼ ਮਿੱਟੀ ਪੁਟਵਾਉਣ ’ ਤੇ ਸਰਪੰਚ ਵਿਰੁੱਧ ਅਜੇ ਤੱਕ ਕੋਈ ਕਾਰਵਾਈ ਨਹੀਂ ਅਗਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ
Ad Position 24