10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਚਾਇਤੀ ਜ਼ਮੀਨ ’ ਚੋਂ ਨਾਜਾਇਜ਼ ਮਿੱਟੀ ਪੁਟਵਾਉਣ ’ ਤੇ ਸਰਪੰਚ ਵਿਰੁੱਧ ਅਜੇ ਤੱਕ ਕੋਈ ਕਾਰਵਾਈ ਨਹੀਂ

ਤਿੱਬੜ, 10 ਨਵੰਬਰ (ਸੋਹਨ ਮਲਿਕ)-ਅਮਰੀਕ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਸਰਸਪੁਰ ਵਲੋਂ ਬੀਤੇ ਦਿਨੀਂ ਪਿੰਡ ਦੀ ਮੌਜੂਦਾ ਸਰਪੰਚ ਜਸਵਿੰਦਰ ਕੌਰ ਵਿਰੁੱਧ ਪੰਚਾਇਤੀ ਜ਼ਮੀਨ ਵਿਚੋਂ ਨਜਾਇਜ਼ ਮਿੱਟੀ ਚੋਰੀ ਵੇਚਣ ਦਾ ਸੰਗੀਨ ਦੋਸ਼ ਲਗਾਇਆ ਸੀ ਅਤੇ ਇਸ ਦੀ ਸੂਚਨਾ ਗੁਰਦਾਸਪੁਰ ਜਲ ਨਿਕਾਸ ਕਮ ਮਾਇਨਿੰਗ ਤੇ ਜਿਆਲੋਜੀ ਮੰਡਲ ਜਲ ਸਰੋਤ ਵਿਭਾਗ ਪੰਜਾਬ ਨੂੰ ਦਿੱਤੀ ਸੀ। ਜਾਣਕਾਰੀ ਦਿੰਦਿਆਂ ਅਤੇ ਅਫ਼ਸੋਸ ਕਰਦਿਆਂ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਪਿੰਡ ਦੀ ਸਰਪੰਚ ਨੇ ਆਪਣੀ ਮਨਮਰਜ਼ੀ ਨਾਲ ਬਿਨਾਂ ਕਿਸੇ ਉੱਚ ਅਧਿਕਾਰੀ ਦੀ ਇਜਾਜ਼ਤ ਲਏ ਪਿੰਡ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਤੌਰ ’ਤੇ ਜੇ.

Ad Position 21
No active advertisement
ਅਜੀਤ ਡੈਸਕ 11-11-2026
ਤਿੱਬੜ, 10 ਨਵੰਬਰ (ਸੋਹਨ ਮਲਿਕ)-ਅਮਰੀਕ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਸਰਸਪੁਰ ਵਲੋਂ ਬੀਤੇ ਦਿਨੀਂ ਪਿੰਡ ਦੀ ਮੌਜੂਦਾ ਸਰਪੰਚ ਜਸਵਿੰਦਰ ਕੌਰ ਵਿਰੁੱਧ ਪੰਚਾਇਤੀ ਜ਼ਮੀਨ ਵਿਚੋਂ ਨਜਾਇਜ਼ ਮਿੱਟੀ ਚੋਰੀ ਵੇਚਣ ਦਾ ਸੰਗੀਨ ਦੋਸ਼ ਲਗਾਇਆ ਸੀ ਅਤੇ ਇਸ ਦੀ ਸੂਚਨਾ ਗੁਰਦਾਸਪੁਰ ਜਲ ਨਿਕਾਸ ਕਮ ਮਾਇਨਿੰਗ ਤੇ ਜਿਆਲੋਜੀ ਮੰਡਲ ਜਲ ਸਰੋਤ ਵਿਭਾਗ ਪੰਜਾਬ ਨੂੰ ਦਿੱਤੀ ਸੀ। ਜਾਣਕਾਰੀ ਦਿੰਦਿਆਂ ਅਤੇ ਅਫ਼ਸੋਸ ਕਰਦਿਆਂ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਪਿੰਡ ਦੀ ਸਰਪੰਚ ਨੇ ਆਪਣੀ ਮਨਮਰਜ਼ੀ ਨਾਲ ਬਿਨਾਂ ਕਿਸੇ ਉੱਚ ਅਧਿਕਾਰੀ ਦੀ ਇਜਾਜ਼ਤ ਲਏ ਪਿੰਡ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਤੌਰ ’ਤੇ ਜੇ.ਸੀ.ਬੀ ਨਾਲ ਮਿੱਟੀ ਪੁੱਟਾ ਕੇ ਟਰਾਲੀਆਂ ਭਰਵਾਈਆਂ ਸਨ, ਜਿਸ ਦੀਆਂ ਸ਼ਿਕਾਇਤ ਕਰਤਾ ਕੋਲ ਫੋਟੋਆਂ ਅਤੇ ਵੀਡੀਓਜ਼ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਪੰਚਾਇਤੀ ਜ਼ਮੀਨ ਵਿਚੋਂ ਲਗਪਗ ਢਾਈ ਤਿੰਨ ਏਕੜ ਵਿਚੋਂ ਨਾਜਾਇਜ਼ ਮਿੱਟੀ ਚੁਕਵਾਈ ਗਈ ਸੀ, ਜਿਸ ਨਾਲ ਪੰਚਾਇਤ ਦਾ ਬਹੁਤ ਨੁਕਸਾਨ ਹੋਇਆ। ਸ਼ਿਕਾਇਤ ਕਰਤਾ ਨੇ ਪ੍ਰਸ਼ਾਸਨ ਨੂੰ ਸਬੂਤਾਂ ਤਹਿਤ ਪਿੰਡ ਮੌਜੂਦਾ ਸਰਪੰਚ ਜਸਵਿੰਦਰ ਕੌਰ ਵਿਰੁੱਧ ਮਾਈਨਿੰਗ ਐਕਟ ਤਹਿਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਅੱਜ ਤੱਕ ਦੋਸ਼ੀਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਅਮਰੀਕ ਕੋਆਪ੍ਰੇਟਿਵ ਸੁਸਾਇਟੀ ਪ੍ਰਧਾਨ ਨੇ ਦੱਸਿਆ ਕਿ ਜੇਕਰ ਦੋਸ਼ੀਆਂ ’ਤੇ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਢੁਕਵੇਂ ਕਦਮ ਉਠਾਏ ਜਾਣਗੇ। ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ - ਸੀਸੀਟੀਵੀ ਕੈਮਰੇ ਵਿਚ ਕੈਦ ਹੋਈ ਘਟਨਾ ਕਾਦੀਆਂ, 10 ਨਵੰਬਰ (ਕੁਲਵਿੰਦਰ ਸਿੰਘ)-ਕਾਦੀਆਂ ਦੇ ਥਾਣੇ ਵਾਲੇ ਚੌਕ ਵਿਚ ਇਕ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਚੋਰੀ ਦੀ ਇਹ ਵਾਰਦਾਤ ਪੁਲਿਸ ਥਾਣੇ ਤੋਂ ਕੁਝ ਹੀ ਦੂਰੀ ’ਤੇ ਵਾਪਰੀ। ਇਸ ਸਬੰਧੀ ਸੁਖਵੰਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਭੈਣੀ ਬਾਂਗਰ ਨੇ ਦੱਸਿਆ ਕਿ ਉਹ ਸ਼ਾਮ ਸਮੇਂ ਥਾਣੇ ਵਾਲੇ ਚੌਕ ਵਿਚ ਕਿਸੇ ਕੰਮ ਲਈ ਆਇਆ ਸੀ। ਇਸ ਦੌਰਾਨ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਇਕ ਦੁਕਾਨ ਦੇ ਬਾਹਰ ਖੜ੍ਹਾ ਕੀਤਾ ਹੋਇਆ ਸੀ। ਜਦੋਂ ਉਹ ਕੰਮ ਨਿਪਟਾ ਕੇ ਦੁਕਾਨ ਤੋਂ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਉੱਥੋਂ ਗਾਇਬ ਸੀ। ਇਸ ਤੋਂ ਬਾਅਦ ਜਦੋਂ ਦੁਕਾਨ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਗਈ ਤਾਂ ਇਕ ਅਣਪਛਾਤਾ ਵਿਅਕਤੀ ਮੋਟਰਸਾਈਕਲ ਲੈ ਕੇ ਜਾਂਦਾ ਦਿਖਾਈ ਦਿੱਤਾ। ਪੀੜਤ ਵਲੋਂ ਇਸ ਘਟਨਾ ਸਬੰਧੀ ਥਾਣਾ ਕਾਦੀਆਂ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਵਿਜੇ ਕੁਮਾਰ ਸੋਨੀ ਨੇ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਵਿਚ ਸ਼ਾਮਿਲ ਹੋਣ ਦੀ ਕੀਤੀ ਅਪੀਲ
Ad Position 24