10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰਤਨ ਸਾਗਰ ਪਬਲਿਕ ਸਕੂਲ ਬੱਬੇਹਾਲੀ ਵਿਖੇ ਸੈਸ਼ਨ 2027-28 ਲਈ ਦਾਖਲੇ ਸ਼ੁਰੂ

ਗੁਰਦਾਸਪੁਰ, 10 ਨਵੰਬਰ (ਗੁਰਪ੍ਰਤਾਪ ਸਿੰਘ)-ਸਿੱਖੀ, ਸਿੱਖਿਆ ਅਤੇ ਸੇਵਾ ਦੇ ਪ੍ਰਚਾਰ ਲਈ ਸਮਰਪਿਤ ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਲੋਂ ਸੰਚਾਲਿਤ ਰਤਨ ਸਾਗਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਬੇਹਾਲੀ ਵਿਖੇ ਨਵੇਂ ਵਿੱਦਿਅਕ ਸੈਸ਼ਨ 2027-28 ਲਈ ਪ੍ਰੀ-ਨਰਸਰੀ ਦੇ ਦਾਖਲੇ ਸ਼ੁਰੂ ਹੋ ਚੁੱਕੇ ਹਨ । ਇਸ ਸਬੰਧੀ ਸਕੂਲ ਦੇ ਚੇਅਰਮੈਨ ਭਾਈ ਜੀਤ ਸਿੰਘ, ਮੈਨੇਜਰ ਅਮਰੀਕ ਸਿੰਘ, ਸਕੱਤਰ ਭੁਪਿੰਦਰ ਸਿੰਘ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਸਕੂਲ ਵਿਚ ਬੱਚਿਆਂ ਨੂੰ ਮਿਆਰੀ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਗੁਰਬਾਣੀ ਸੰਥਿਆ, ਗੁਰਮਤਿ ਸਿੱਖਿਆ, ਕੀਰਤਨ, ਨੈਤਿਕ ਕਦਰਾਂ-ਕੀਮਤਾਂ ਅਤੇ ਉੱਚ ਸੰਸਕਾਰਾਂ ਨਾਲ ਜੋੜਿਆ ਜਾਂਦਾ ਹੈ ।

Ad Position 21
No active advertisement
ਅਜੀਤ ਡੈਸਕ 11-11-2026
ਗੁਰਦਾਸਪੁਰ, 10 ਨਵੰਬਰ (ਗੁਰਪ੍ਰਤਾਪ ਸਿੰਘ)-ਸਿੱਖੀ, ਸਿੱਖਿਆ ਅਤੇ ਸੇਵਾ ਦੇ ਪ੍ਰਚਾਰ ਲਈ ਸਮਰਪਿਤ ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਲੋਂ ਸੰਚਾਲਿਤ ਰਤਨ ਸਾਗਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਬੇਹਾਲੀ ਵਿਖੇ ਨਵੇਂ ਵਿੱਦਿਅਕ ਸੈਸ਼ਨ 2027-28 ਲਈ ਪ੍ਰੀ-ਨਰਸਰੀ ਦੇ ਦਾਖਲੇ ਸ਼ੁਰੂ ਹੋ ਚੁੱਕੇ ਹਨ । ਇਸ ਸਬੰਧੀ ਸਕੂਲ ਦੇ ਚੇਅਰਮੈਨ ਭਾਈ ਜੀਤ ਸਿੰਘ, ਮੈਨੇਜਰ ਅਮਰੀਕ ਸਿੰਘ, ਸਕੱਤਰ ਭੁਪਿੰਦਰ ਸਿੰਘ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਸਕੂਲ ਵਿਚ ਬੱਚਿਆਂ ਨੂੰ ਮਿਆਰੀ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਗੁਰਬਾਣੀ ਸੰਥਿਆ, ਗੁਰਮਤਿ ਸਿੱਖਿਆ, ਕੀਰਤਨ, ਨੈਤਿਕ ਕਦਰਾਂ-ਕੀਮਤਾਂ ਅਤੇ ਉੱਚ ਸੰਸਕਾਰਾਂ ਨਾਲ ਜੋੜਿਆ ਜਾਂਦਾ ਹੈ । ਸਕੂਲ ਦਾ ਮਾਹੌਲ ਅਤਿਅੰਤ ਸ਼ਾਂਤ, ਸੁਰੱਖਿਅਤ ਅਤੇ ਸਕਾਰਾਤਮਿਕ ਹੈ, ਜਿਸ ਦੀ ਵਿਸ਼ਾਲ ਅਤੇ ਹਵਾਦਾਰ ਇਮਾਰਤ ਵਿਚ ਹਰ ਜਗ੍ਹਾ ਸੀ.ਸੀ.ਟੀ.ਵੀ. ਕੈਮਰੇ, ਬੱਚਿਆਂ ਦੇ ਆਰਾਮਦਾਇਕ ਬੈਠਣ ਲਈ ਆਧੁਨਿਕ ਫਰਨੀਚਰ ਅਤੇ ਸਾਫ਼-ਸੁਥਰੇ ਠੰਢੇ ਪਾਣੀ ਲਈ ਵਾਟਰ ਕੂਲਰਾਂ ਦਾ ਉਚੇਚਾ ਪ੍ਰਬੰਧ ਕੀਤਾ ਗਿਆ ਹੈ । ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਮਜ਼ਬੂਤੀ ਲਈ ਮਾਹਿਰ ਕੋਚਾਂ ਵਲੋਂ ਗਤਕਾ, ਬਾਕਸਿੰਗ ਅਤੇ ਫੈਂਸਿੰਗ ਖੇਡਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਦੇ ਸਿੱਟੇ ਵਜੋਂ ਸਕੂਲ ਦੇ ਬੱਚਿਆਂ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਮੈਡਲ ਜਿੱਤ ਕੇ ਖੇਤਰ ਦਾ ਨਾਂਅ ਰੌਸ਼ਨ ਕੀਤਾ ਹੈ । ਇਸ ਤੋਂ ਇਲਾਵਾ ਗੁਰਮਤਿ ਤੇ ਨੈਤਿਕ ਸਿੱਖਿਆ ਦੇ ਨਾਲ-ਨਾਲ ਸਲਾਨਾ ਪ੍ਰੀਖਿਆਵਾਂ ਵਿਚ ਵੀ ਬੱਚਿਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਕੇ ਵਿਸ਼ੇਸ਼ ਮੱਲਾਂ ਮਾਰੀਆਂ ਹਨ । ਤਜ਼ਰਬੇਕਾਰ ਅਤੇ ਸਮਰਪਿਤ ਅਧਿਆਪਕਾਂ ਵਲੋਂ ਬਹੁਤ ਹੀ ਨਿਮਨਤਮ ਤੇ ਘੱਟ ਫੀਸਾਂ ਵਿਚ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉੱਚ ਦਰਜੇ ਦੀ ਸਿੱਖਿਆ ਦਿੱਤੀ ਜਾ ਰਹੀ ਹੈ । ਸਕੂਲ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ, ਵਧੀਆ ਸੰਸਕਾਰਾਂ ਅਤੇ ਖੇਡਾਂ ਵਿਚ ਸੁਨਹਿਰੀ ਭਵਿੱਖ ਦੇਣ ਲਈ ਇਕ ਵਾਰ ਰਤਨ ਸਾਗਰ ਸਕੂਲ ਬੱਬੇਹਾਲੀ ਵਿਖੇ ਜ਼ਰੂਰ ਦੌਰਾ ਕਰਨ । ਚਾਹਵਾਨ ਮਾਪੇ ਦਾਖਲੇ ਲਈ ਕਿਸੇ ਵੀ ਕੰਮਕਾਜੀ ਦਿਨ ਸਕੂਲ ਦੇ ਦਫ਼ਤਰ ਵਿਖੇ ਆ ਕੇ ਸਿੱਧਾ ਸੰਪਰਕ ਕਰ ਸਕਦੇ ਹਨ ।
Ad Position 22
No active advertisement
ਪਿਛਲੀ ਖ਼ਬਰ 12 ਨਵੰਬਰ ਤੋਂ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅਗਲੀ ਖ਼ਬਰ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਪਾਰੋਵਾਲ ਵਿਖੇ 4 ਗੁਟਕਾ ਸਾਹਿਬ ਦੀ ਬੇਅਦਬੀ
Ad Position 24