21 ਨਵੰਬਰ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ
ਗੁਰਦਾਸਪੁਰ, 10 ਨਵੰਬਰ (ਅਸ਼ੋਕ ਸ਼ਰਮਾ)-ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਹਰਪ੍ਰੀਤ ਸਿੰਘ ਮਾਨਯੋਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਅਧੀਨ ਨਿਆਇਕ ਅਦਾਲਤਾਂ ਗੁਰਦਾਸਪੁਰ ਅਤੇ ਸਬ-ਡਵੀਜਨ ਬਟਾਲਾ ਦੀ ਸਪੈਸ਼ਲ ਕੋਰਟ ਵਲੋਂ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਚੈੱਕ ਬਾਊਂਸ ਦੇ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ 21 ਨਵੰਬਰ 2026 ਨੂੰ ਲਗਾਈ ਜਾ ਰਹੀ ਹੈ । ਲੋਕ ਅਦਾਲਤ ਵਿਚ ਕਿਸੇ ਵੀ ਧਿਰ ਦੀ ਹਾਰ ਜਾਂ ਜਿੱਤ ਨਹੀਂ ਹੁੰਦੀ, ਸਗੋਂ ਦੋਵੇਂ ਧਿਰਾਂ ਆਪਸੀ ਭਾਈਚਾਰੇ ਅਤੇ ਸੁਖਾਵੇਂ ਮਾਹੌਲ ਵਿੱਚ ਮਾਮਲਾ ਸੁਲਝਾਉਂਦੀਆਂ ਹਨ ।
ਗੁਰਦਾਸਪੁਰ, 10 ਨਵੰਬਰ (ਅਸ਼ੋਕ ਸ਼ਰਮਾ)-ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਹਰਪ੍ਰੀਤ ਸਿੰਘ ਮਾਨਯੋਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਅਧੀਨ ਨਿਆਇਕ ਅਦਾਲਤਾਂ ਗੁਰਦਾਸਪੁਰ ਅਤੇ ਸਬ-ਡਵੀਜਨ ਬਟਾਲਾ ਦੀ ਸਪੈਸ਼ਲ ਕੋਰਟ ਵਲੋਂ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਚੈੱਕ ਬਾਊਂਸ ਦੇ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ 21 ਨਵੰਬਰ 2026 ਨੂੰ ਲਗਾਈ ਜਾ ਰਹੀ ਹੈ । ਲੋਕ ਅਦਾਲਤ ਵਿਚ ਕਿਸੇ ਵੀ ਧਿਰ ਦੀ ਹਾਰ ਜਾਂ ਜਿੱਤ ਨਹੀਂ ਹੁੰਦੀ, ਸਗੋਂ ਦੋਵੇਂ ਧਿਰਾਂ ਆਪਸੀ ਭਾਈਚਾਰੇ ਅਤੇ ਸੁਖਾਵੇਂ ਮਾਹੌਲ ਵਿੱਚ ਮਾਮਲਾ ਸੁਲਝਾਉਂਦੀਆਂ ਹਨ । ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਮੂਹ ਜਨਤਾ, ਬੈਂਕ ਅਧਿਕਾਰੀਆਂ ਅਤੇ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਕਰਵਾ ਕੇ ਮਾਨਸਿਕ ਤਣਾਅ ਤੋਂ ਮੁਕਤੀ ਪਾਉਣ ।