10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ

ਨਿੱਕੇ ਘੁੰਮਣ, 10 ਨਵੰਬਰ (ਸਤਬੀਰ ਸਿੰਘ ਘੁੰਮਣ)-ਸਰਕਾਰੀ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਵਿਖੇ ਵਿਦਿਆਰਥੀਆਂ ਨੂੰ ਕਾਨੂੰਨੀ ਹੱਕਾਂ ਅਤੇ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਮਾਣਯੋਗ ਜੱਜ ਸ਼ਿਵਾਨੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਜੱਜ ਸ਼ਿਵਾਨੀ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਅਮਨਪ੍ਰੀਤ ਕੌਰ ਅਤੇ ਸਕੂਲ ਸਟਾਫ਼ ਮੈਂਬਰ। ਤਸਵੀਰ : ਸਤਬੀਰ ਸਿੰਘ ਘੁੰਮਣ 11-11-2026
ਨਿੱਕੇ ਘੁੰਮਣ, 10 ਨਵੰਬਰ (ਸਤਬੀਰ ਸਿੰਘ ਘੁੰਮਣ)-ਸਰਕਾਰੀ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਵਿਖੇ ਵਿਦਿਆਰਥੀਆਂ ਨੂੰ ਕਾਨੂੰਨੀ ਹੱਕਾਂ ਅਤੇ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਮਾਣਯੋਗ ਜੱਜ ਸ਼ਿਵਾਨੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਮੈਡਮ ਅਵੰਤਿਕਾ ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ। ਸੈਮੀਨਾਰ ਦੌਰਾਨ ਜੱਜ ਸ਼ਿਵਾਨੀ ਨੇ ਵਿ Ç ਅਦਾਰਥੀਆਂ ਨੂੰ ਉਨ੍ਹਾਂ ਦੇ ਸੰਵਿਧਾਨਿਕ ਅਤੇ ਕਾਨੂੰਨੀ ਹੱਕਾਂ, ਕਾਨੂੰਨੀ ਨਿਯਮਾਂ, ਅਪਰਾਧਾਂ ਤੋਂ ਬਚਾਅ ਅਤੇ ਨਾਬਾਲਗ ਬੱਚਿਆਂ ਲਈ ਸਰਕਾਰ ਵਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐਡਵੋਕੇਟ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਜੁਰਮ ਦੀ ਦੁਨੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਅਮਨਪ੍ਰੀਤ ਕੌਰ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਐੱਸ.ਐੱਚ.ਓ. ਜਗਦੀਸ਼ ਸਿੰਘ, ਲੈਕ. ਜਿੰਦਰ ਕੌਰ, ਲੈਕ. ਪ੍ਰਦੀਪ ਸ਼ਰਮਾ, ਜਸਬੀਰ ਸਿੰਘ ਬਾਠ, ਗੁਰਪ੍ਰੀਤ ਸਿੰਘ ਚਾਹਲ, ਡੀ.ਪੀ. ਤੇਜਿੰਦਰ ਸਿੰਘ ਗਣਿਤ ਅਧਿਆਪਕ, ਕਿਰਨਦੀਪ ਕੌਰ, ਸੁਖਦੇਵ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਰਮੇਸ਼ ਸ਼ਰਮਾ ਦੀ ਮਾਤਾ ਵਿਮਲਾ ਦੇਵੀ ਨੂੰ ਭਾਵਭਿੰਨੀ ਸ਼ਰਧਾਂਜਲੀੋ ਅਗਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ-ਰਘੁਵੀਰ ਸਿੰਘ ਸੰਧੂ
Ad Position 24