10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਹੱਦੀ ਜਲਾਲੀਆ ਨਾਲੇ ’ਤੇ 16 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 150 ਮੀਟਰ ਲੰਬਾ ਪੁਲ-ਮੰਤਰੀ ਲਾਲ ਚੰਦ

ਨਰੋਟ ਜੈਮਲ ਸਿੰਘ, 10 ਨਵੰਬਰ (ਸ਼ਸ਼ੀ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਸਰਹੱਦੀ ਇਲਾਕੇ ਵਿੱਚ ਪੈਂਦੇ ਜਲਾਲੀਆ ਨਾਲੇ ਉੱਪਰ ਕਰੀਬ 16 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 150 ਮੀਟਰ ਲੰਬਾ ਅਤੇ 44 ਫੁੱਟ ਚੋੜੇ ਪੁਲ ਨਿਰਮਾਣ ਕਾਰਜ ਮੰਤਰੀ ਲਾਲ ਚੰਦ ਨੇ ਕੀਤਾ। ਸ਼ੁਰੂਆਤ ਹੋਣ ’ਤੇ ਇਲਾਕਾ ਨਿਵਾਸੀਆਂ ਵੱਲੋਂ ਆਤਿਸ਼ਬਾਜ਼ੀ ਚਲਾ ਕੇ ਅਤੇ ਢੋਲ-ਧਮਕਿਆਂ ਨਾਲ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 11-11-2026
ਨਰੋਟ ਜੈਮਲ ਸਿੰਘ, 10 ਨਵੰਬਰ (ਸ਼ਸ਼ੀ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਸਰਹੱਦੀ ਇਲਾਕੇ ਵਿੱਚ ਪੈਂਦੇ ਜਲਾਲੀਆ ਨਾਲੇ ਉੱਪਰ ਕਰੀਬ 16 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 150 ਮੀਟਰ ਲੰਬਾ ਅਤੇ 44 ਫੁੱਟ ਚੋੜੇ ਪੁਲ ਨਿਰਮਾਣ ਕਾਰਜ ਮੰਤਰੀ ਲਾਲ ਚੰਦ ਨੇ ਕੀਤਾ।ਸ਼ੁਰੂਆਤ ਹੋਣ ’ਤੇ ਇਲਾਕਾ ਨਿਵਾਸੀਆਂ ਵੱਲੋਂ ਆਤਿਸ਼ਬਾਜ਼ੀ ਚਲਾ ਕੇ ਅਤੇ ਢੋਲ-ਧਮਕਿਆਂ ਨਾਲ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਲੋਕਾਂ ਦੀ ਕਈ ਸਾਲਾਂ ਤੋਂ ਲਟਕਦੀ ਆ ਰਹੀ ਇਕ ਅਹਿਮ ਮੰਗ ਨੂੰ ਪੂਰਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਇਸ ਪੁਲ ਦਾ ਨਿਰਮਾਣ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵਲੋਂ ਕਰਵਾਇਆ ਜਾ ਰਿਹਾ ਹੈ ਅਤੇ ਇਸ ਉੱਪਰ ਲਗਪਗ 16 ਕਰੋੜ ਰੁਪਏ ਖਰਚ ਕੀਤੇ ਜਾਣਗੇ । ਇਸ ਦੀ ਲੰਬਾਈ 150 ਮੀਟਰ ਅਤੇ ਚੌੜਾਈ 44 ਫੁੱਟ ਹੋਵੇਗੀ । ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸੜਕਾਂ ਅਤੇ ਪੁਲਾਂ ਦੇ ਨਿਰਮਾਣ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਭੋਆ ਵਿਚ ਪੰਜ ਅਹਿਮ ਪੁਲਾਂ ਦੇ ਨਿਰਮਾਣ ਕਾਰਜਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ । ਇਸ ਲੜੀ ਤਹਿਤ ਸਭ ਤੋਂ ਪਹਿਲਾਂ ਸੰਗਾਰਮਾ ਦਰਿਆ ਉੱਪਰ ਪੁਲ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ, ਜੋ ਕਿ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਅੱਜ ਜਲਾਲੀਆ ਨਾਲੇ ਉੱਪਰ ਦੂਜੇ ਪੁਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ ਹੈ । ਇਸ ਤੋਂ ਇਲਾਵਾ ਮਕੌੜਾ ਪੱਤਨ ਵਿਖੇ ਪੁਲ ਬਣਾਉਣ ਦਾ ਕੰਮ ਵੀ ਪੰਜਾਬ ਸਰਕਾਰ ਵਲੋਂ ਅੱਗੇ ਵਧਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਹਰ ਵਾਰ ਮਕੌੜਾ ਪੱਤਨ ਦੇ ਪੁਲ ਨੂੰ ਲੈ ਕੇ ਲੋਕਾਂ ਨਾਲ ਵਾਅਦੇ ਕੀਤੇ ਗਏ । ਹੁਣ ਪੰਜਾਬ ਸਰਕਾਰ ਵਲੋਂ ਇਸ ਪੁਲ ਦੇ ਨਿਰਮਾਣ ਕਾਰਜ ਨੂੰ ਅਮਲੀ ਰੂਪ ਦੇਣ ਲਈ ਯਤਨ ਕੀਤੇ ਜਾ ਰਹੇ ਹਨ । ਇਸੇ ਤਰ੍ਹਾਂ ਕੀੜੀ ਅਤੇ ਨਰੋਟ ਜੈਮਲ ਸਿੰਘ ਦਰਮਿਆਨ ਪੁਲ ਦੇ ਨਿਰਮਾਣ ਲਈ ਵੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ । ਕਟਾਰੂਚੱਕ ਨੇ ਕਿਹਾ ਕਿ ਜਲਾਲੀਆ ਨਾਲੇ ਉੱਪਰ ਬਣਨ ਵਾਲੇ ਪੁਲ ਦਾ ਲਾਭ ਸਿਰਫ਼ ਬਮਿਆਲ ਖੇਤਰ ਦੇ ਪਿੰਡਾਂ ਨੂੰ ਹੀ ਨਹੀਂ, ਸਗੋਂ ਜੰਮੂ-ਕਸ਼ਮੀਰ ਵੱਲ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਮਿਲੇਗਾ। ਇਸ ਤੋਂ ਇਲਾਵਾ ਫੌਜ ਅਤੇ ਬੀ.ਐੱਸ.ਐੱਫ. ਦੀ ਆਵਾਜਾਈ ਲਈ ਵੀ ਇਹ ਪੁਲ ਬੇਹੱਦ ਮਹੱਤਵਪੂਰਨ ਸਾਬਤ ਹੋਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਵਾਅਦਿਆਂ ਵਿੱਚ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜ ਕਰਕੇ ਲੋਕਾਂ ਨੂੰ ਨਤੀਜੇ ਦਿਖਾਉਣ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਇਤਿਹਾਸਕ ਕਾਰਜ ਦੀ ਸ਼ੁਰੂਆਤ ਦੀ ਵਧਾਈ ਦਿੰਦਿਆਂ ਭਰੋਸਾ ਦਿੱਤਾ ਕਿ ਸਰਹੱਦੀ ਖੇਤਰ ਦੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਬਮਿਆਲ ਦੇ ਚੇਅਰਮੈਨ ਸ੍ਰੀ ਧਰਮਪਾਲ, ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਬਮਿਆਲ ਦੇ ਸਰਪੰਚ ਮਨੀਸ਼ ਗੁਪਤਾ ਛੋਟੂ, ਸੰਦੀਪ ਮਹਾਜਨ ਨਰੋਟ ਜੈਮਲ ਸਿੰਘ, ਸਰਪੰਚ ਸੁਰਿੰਦਰ ਸ਼ਿੰਦਾ, ਸੁਰਜੀਤ ਕੁਮਾਰ ਮੰਜੀਰੀ ਸਰਪੰਚ ਮੰਜੀਰੀ, ਕਮਲਜੀਤ ਭਗਵਾਨਪੁਰ, ਮਨੀਸ਼ ਮਹਾਜਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਮੁਕੰਮਲ ਤੌਰ ’ਤੇ ਕੰਮ ਦਾ ਬਾਈਕਾਟ ਅਗਲੀ ਖ਼ਬਰ ਸੂਬੇ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਬਣੇਗੀ-ਛੀਨਾ,ਲੱਕੀ,ਢਿੱਲੋਂ
Ad Position 24