11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰਪ੍ਰੀਤ ਸਿੰਘ ਬਟਾਲਾ ਬਣੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ

ਬਟਾਲਾ, 11 ਨਵੰਬਰ (ਹਰਦੇਵ ਸਿੰੰਘ ਸੰਧੂ)- ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹਾਈ ਕਮਾਂਡ ਵਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਜਿਸ ਤਹਿਤ ਬਟਾਲਾ ਤੋਂ ਗੁਰਪ੍ਰੀਤ ਸਿੰਘ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਜ਼ਿਲ੍ਹੇ ਅੰਦਰ ਪਾਰਟੀ ਵਰਕਰਾਂ ਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦਾ ਬਟਾਲਾ ਪਹੁੰਚਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 12-11-2026
ਬਟਾਲਾ, 11 ਨਵੰਬਰ (ਹਰਦੇਵ ਸਿੰੰਘ ਸੰਧੂ)- ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹਾਈ ਕਮਾਂਡ ਵਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਜਿਸ ਤਹਿਤ ਬਟਾਲਾ ਤੋਂ ਗੁਰਪ੍ਰੀਤ ਸਿੰਘ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਜ਼ਿਲ੍ਹੇ ਅੰਦਰ ਪਾਰਟੀ ਵਰਕਰਾਂ ਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦਾ ਬਟਾਲਾ ਪਹੁੰਚਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹ ਦੇ ਆਗੂਆਂ ਤੇ ਵਰਕਰਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਗੁਰਪ੍ਰੀਤ ਸਿੰਘ ਬਟਾਲਾ ਦਾ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਕਿਉਂਕਿ ਗੁਰਪ੍ਰੀਤ ਸਿੰਘ ਲੰਮੇ ਸਮੇਂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ’ਚ ਸੇਵਾਵਾਂ ਨਿਭਾਅ ਰਹੇ ਹਨ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਬਟਾਲਾ ਨੇ ਕਿਹਾ ਕਿ ਜਿਹੜੀ ਸੇਵਾ ਪਾਰਟੀ ਹਾਈਕਮਾਂਡ ਵਲੋਂ ਲਗਾਈ ਹੈ ਉਸ ਨੂੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ। ਉਨ੍ਹਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਤੇ ਚਾਚਾ ਪ੍ਰਗਟ ਸਿੰਘ ਕੋਆਰਡੀਨੇਟਰ ਇੰਚਾਰਜ ਤਾਲਮੇਲ ਕਮੇਟੀ ਤੇ ਹੋਰ ਪਾਰਟੀ ਆਗੂ ਦਾ ਧੰਨਵਾਦ ਕੀਤਾ। ਇਸ ਮੌਕੇ ਅਜੇਪਾਲ ਸਿੰਘ ਢਿੱਲੋਂ ਹਲਕਾ ਗੁਰਦਾਸਪੁਰ ਇੰਚਾਰਜ, ਵਕੀਲ ਗੁਰਜੀਤ ਸਿੰਘ ਸੈਣੀ, ਮਲਕੀਤ ਸਿੰਘ ਪੰਨੂੰ, ਜਸਵਿੰਦਰ ਸਿੰਘ ਕਥਾਵਾਚਕ, ਸੁਰਵਿੰਦਰ ਸਿੰਘ ਡਡਿਆਲਾ, ਕਸ਼ਮੀਰ ਸਿੰਘ, ਜਤਿੰਦਰ ਸਿੰਘ ਰੰਗੜ੍ਹ ਨੰਗਲ, ਗੁਰਦੀਪ ਸਿੰਘ, ਨਰਿੰਦਰ ਸਿੰਘ, ਅਮਰਜੀਤ ਸਿੰਘ ਸਰਾਂ, ਮਨਜਿੰਦਰ ਸਿੰਘ, ਲਖਵਿੰਦਰ ਸਿੰਘ, ਅੰਮ੍ਰਿਤਪਾਲ, ਜਸਮੀਤ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਮਾਡਰਨ ਸਕੂਲ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਬਾਦਲ ਸਰਕਾਰ ਆਉਣ ’ਤੇ ਨਸ਼ਾ ਤਸਕਰਾਂ ਨੂੰ ਬਿਨਾਂ ਜ਼ਮਾਨਤ ਤੋਂ 10 ਸਾਲ ਜੇਲ੍ਹ ਹੋਵੇਗੀ-ਹਰਸਿਮਰਤ ਕੌਰ ਬਾਦਲ
Ad Position 24