ਡਿਵਾਈਨ ਵਿਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਬਟਾਲਾ, 11 ਨਵੰਬਰ (ਸਤਿੰਦਰ ਸਿੰਘ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਉਤਸ਼ਾਹ, ਸ਼ਰਧਾ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਾਰੇ ਸਕੂਲ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ।
ਬਟਾਲਾ, 11 ਨਵੰਬਰ (ਸਤਿੰਦਰ ਸਿੰਘ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਉਤਸ਼ਾਹ, ਸ਼ਰਧਾ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਾਰੇ ਸਕੂਲ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਦੀਵਾਲੀ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਸਕੂਲ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸ, ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਮੈਂਬਰ ਪਰਮਿੰਦਰ ਕੌਰ ਘੁੰਮਣ ਨੇ ਵਿਸ਼ੇਸ਼ ਮਹਿਮਾਨ ਵਜੋਂ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਨੇ ਬੱਚਿਆਂ ਵਲੋਂ ਬਣਾਈਆਂ ਵੱਖ-ਵੱਖ ਕਲਾਕ੍ਰਿਤੀਆਂ ਨੂੰ ਦੇਖਿਆ ਤੇ ਉਨ੍ਹਾਂ ਦੇ ਹੁਨਰ ਦੀ ਸ਼ਲਾਘਾ ਕੀਤੀ, ਸਮੂਹ ਸਟਾਫ਼ ਮੈਡਮ ਪ੍ਰਿੰਸੀਪਲ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਪ੍ਰਿੰਸੀਪਲ ਕੁਲਬੀਰ ਕੌਰ ਆਦਿ ਹਾਜ਼ਰ ਸਨ।