ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਸਾਹਮਣੇ ਸੂਬਾ ਪੱਧਰੀ ਧਰਨਾ 16 ਨੂੰ
ਧਾਰੀਵਾਲ, 11 ਨਵੰਬਰ (ਲਖਬੀਰ ਸਿੰਘ ਖੁੰਡਾ)- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ, ਆਂਗਣਵਾੜੀ ਕਮ ਕਰੈੱਚ ਵਰਕਰ, ਹੈਲਪਰਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 16 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਸਾਹਮਣੇ ਸੂਬਾ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਅਤੇ ਬਲਾਕ ਤੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਜਥੇਬੰਦੀ ਦੀ ਮੁੱਖ ਮੰਗ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਆਂਗਣਵਾੜੀ ਕਮ-ਕ੍ਰੈੱਚ ਵਰਕਰਾਂ ਤੇ ਹੈਲਪਰਾਂ ਦਾ ਮਾਣ-ਭੱਤਾ ਦੁਗਣਾ ਕਰਨ ਦੇ ਚੋਣ ਵਾਅਦੇ ਨੂੰ ਪੂਰਾ ਕਰਵਾਉਣਾ ਹੈ।
ਬ
ਬਰਿੰਦਰਜੀਤ ਕੌਰ ਛੀਨਾ, ਕੰਵਲਜੀਤ ਕੌਰ ਚਾਹਲ
12-11-2026
ਧਾਰੀਵਾਲ, 11 ਨਵੰਬਰ (ਲਖਬੀਰ ਸਿੰਘ ਖੁੰਡਾ)- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ, ਆਂਗਣਵਾੜੀ ਕਮ ਕਰੈੱਚ ਵਰਕਰ, ਹੈਲਪਰਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 16 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਸਾਹਮਣੇ ਸੂਬਾ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਅਤੇ ਬਲਾਕ ਤੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਜਥੇਬੰਦੀ ਦੀ ਮੁੱਖ ਮੰਗ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਆਂਗਣਵਾੜੀ ਕਮ-ਕ੍ਰੈੱਚ ਵਰਕਰਾਂ ਤੇ ਹੈਲਪਰਾਂ ਦਾ ਮਾਣ-ਭੱਤਾ ਦੁਗਣਾ ਕਰਨ ਦੇ ਚੋਣ ਵਾਅਦੇ ਨੂੰ ਪੂਰਾ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਯੂਨੀਅਨ ਵਲੋਂ ਮੁੱਖ ਮੰਤਰੀ ਨਾਲ ਬਾਰ-ਬਾਰ ਮੀਟਿੰਗਾਂ ਕੀਤੀਆਂ ਪਰ ਕੋਈ ਸਿੱਟਾ ਨਹੀਂ ਨਿਕਲਿਆ। ਇਸ ਤੋਂ ਪਹਿਲਾਂ ਯੂਨੀਅਨ ਦੇ ਅਹੁਦੇਦਾਰਾਂ ਨੂੰ 29 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਦਾ ਸਮਾਂ ਮਿਲਿਆ ਸੀ। ਮੀਟਿੰਗ ਦੌਰਾਨ ਵਿੱਤ ਮੰਤਰੀ ਵਲੋਂ 15 ਦਿਨਾਂ ਦੇ ਅੰਦਰ ਮਾਣ-ਭੱਤਾ ਦੁਗਣਾ ਕਰਨ ਦਾ ਭਰੋਸਾ ਦਿੱਤੇ ਜਾਣ ਦਾ ਦਾਅਵਾ ਕੀਤਾ ਗਿਆ ਸੀ ਪਰ ਜਥੇਬੰਦੀ ਅਨੁਸਾਰ ਇਸ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਸੂਬਾ ਪ੍ਰਧਾਨ ਨੇ ਦੱਸਿਆ ਕਿ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਲਈ ਹੋਰ ਸਮਾਂ ਦੇਣ ਵਾਸਤੇ ਪਹਿਲਾਂ 3 ਅਕਤੂਬਰ ਦਾ ਧਰਨਾ ਅੱਗੇ ਪਾ ਦਿੱਤਾ ਗਿਆ ਅਤੇ ਫਿਰ 18 ਅਕਤੂਬਰ ਤੱਕ ਮੁਲਤਵੀ ਕੀਤਾ ਗਿਆ। ਤਿਉਹਾਰਾਂ ਦੇ ਮੱਦੇਨਜ਼ਰ ਹੁਣ ਇਸ ਧਰਨੇ ਦੀ ਤਾਰੀਖ਼ ਬਦਲ ਕੇ 16 ਨ ਵੰਬਰ ਕਰ ਦਿੱਤੀ ਗਈ ਹੈ। ਇਸ ਦਿਨ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਸਾਹਮਣੇ ਸੂਬਾ ਪੱਧਰੀ ਰੋਸ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਅਣਮਿੱਥੇ ਸਮੇਂ ਲਈ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਲਈ ਮਜ਼ਬੂਰ ਹੋਵੇਗੀ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।