12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰਦਾਸਪੁਰ ਵਿਖੇ 13 ਨਵੰਬਰ ਨੂੰ ਲੱਗੇਗਾ ‘ਸਾਡੇ ਬਜ਼ੁਰਗ ਸਾਡਾ ਮਾਣ’ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ ਬਜ਼ੁਰਗਾਂ ਨੂੰ ਮੁਫ਼ਤ ਮਿਲਣਗੀਆਂ ਕਈ ਅਹਿਮ ਸਹੂਲਤਾਂ

ਗੁਰਦਾਸਪੁਰ, 11 ਨਵੰਬਰ (ਗੁਰਪ੍ਰਤਾਪ ਸਿੰਘ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ‘ਸਾਡੇ ਬਜ਼ੁਰਗ ਸਾਡਾ ਮਾਣ’ ਸਟੇਟ ਐਕਸ਼ਨ ਪਲਾਨ ਫੋਰ ਸੀਨੀਅਰ ਸਿਟੀਜ਼ਨ ਤਹਿਤ 13 ਨਵੰਬਰ ਨੂੰ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਵਿਖੇ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਹੋਲਿਸਟਿਕ ਵੈਲਬੀਂਗ ਕੈਂਪ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ: ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਇਹ ਕੈਂਪ 13 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ ਜਿਸ ਵਿਚ ਸੀਨੀਅਰ ਸਿਟੀਜ਼ਨਜ਼ ਲਈ ਵਿਆਪਕ ਧਿਆਨ ਰੱਖਦਿਆਂ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 12-11-2026
ਗੁਰਦਾਸਪੁਰ, 11 ਨਵੰਬਰ (ਗੁਰਪ੍ਰਤਾਪ ਸਿੰਘ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ‘ਸਾਡੇ ਬਜ਼ੁਰਗ ਸਾਡਾ ਮਾਣ’ ਸਟੇਟ ਐਕਸ਼ਨ ਪਲਾਨ ਫੋਰ ਸੀਨੀਅਰ ਸਿਟੀਜ਼ਨ ਤਹਿਤ 13 ਨਵੰਬਰ ਨੂੰ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਵਿਖੇ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਹੋਲਿਸਟਿਕ ਵੈਲਬੀਂਗ ਕੈਂਪ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ: ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਇਹ ਕੈਂਪ 13 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ ਜਿਸ ਵਿਚ ਸੀਨੀਅਰ ਸਿਟੀਜ਼ਨਜ਼ ਲਈ ਵਿਆਪਕ ਧਿਆਨ ਰੱਖਦਿਆਂ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਕੈਂਪ ਦੌਰਾਨ ਆਯੁਰਵੈਦਿਕ, ਹੋਮਿਓਪੈਥਿਕ, ਮਨੋਵਿਗਿਆਨ, ਹੱਡੀਆਂ, ਅੱਖਾਂ, ਨੱਕ, ਕੰਨ, ਗਲੇ ਤੇ ਦੰਦਾਂ ਦੇ ਮਾਹਿਰ ਡਾਕਟਰਾਂ ਦੇ ਨਾਲ-ਨਾਲ ਆਰਥੋਪੈਡਿਕ, ਕੈਂਸਰ ਸਕਰੀਨਿੰਗ, ਈ.ਸੀ.ਜੀ., ਗੈਰ-ਸੰਚਾਰੀ ਰੋਗਾਂ ਤੇ ਫਿਜ਼ੀਓਥੈਰੇਪੀ ਦੀਆਂ ਮੁਫ਼ਤ ਸਿਹਤ ਸੇਵਾਵਾਂ ਉਪਲੱਬਧ ਹੋਣਗੀਆਂ। ਸਿਹਤ ਜਾਂਚ ਤੋਂ ਇਲਾਵਾ ਕੈਂਪ ਵਿਚ ਯੋਗਾ ਅਭਿਆਸ, ਨੁੱਕੜ ਨਾਟਕਾਂ ਰਾਹੀਂ ਜਾਗਰੂਕਤਾ, ਡਿਜ਼ੀਟਲ ਸਾਖਰਤਾ ਪ੍ਰੋਗਰਾਮ, ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ, ਪੀੜ੍ਹੀਆਂ ਦੇ ਆਪਸੀ ਸਾਂਝ-ਸਬੰਧ ਵਧਾਉਣ ਵਾਲੀਆਂ ਗਤੀਵਿਧੀਆਂ ਅਤੇ ਸੀਨੀਅਰ ਸਿਟੀਜ਼ਨ ਐਕਟ ਬਾਰੇ ਜਾਗਰੂਕਤਾ ਵਰਗੇ ਅਹਿਮ ਪ੍ਰੋਗਰਾਮ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਕੀਤੇ ਗਏ ਹਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚਾਵਾ ਤੋਂ ਨੰਗਲ ਲਮੀਣ ਤੇ ਕਰਾਲ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਬੇਹੱਦ ਖਸਤਾ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਇੰਟਰ... ਅਗਲੀ ਖ਼ਬਰ ਅਥਰਵ ਨੂੰ ਕੁਦਰਤ ਪ੍ਰੇਮ ਨੇ 12 ਸਾਲ ਦੀ ਉਮਰ ਵਿਚ ਹੀ ਬਣਾ ਦਿੱਤਾ ਫੋਟੋਗ੍ਰਾਫਰ ਤੇ ਲੇਖਕ ਲਿਖੀ ਪਹਿਲੀ ਕਿਤਾਬ ‘ਬਰਡਸ ਆਫ...
Ad Position 24