ਅਮਰਬੀਰ ਸਿੰਘ ਯੂ.ਐਸ.ਏ. ਨੇ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਨੂੰ ਮਿਲ ਕੇ ਸਟੇਡੀਅਮ ਸੰਬੰਧੀ ਕੀਤਾ ਵਿਚਾਰ ਵਟਾਂਦਰਾ
ਊਧਨਵਾਲ, 11 ਨਵੰਬਰ (ਪਰਗਟ ਸਿੰਘ)- ਉਘੇ ਕਾਰੋਬਾਰੀ ਤੇ ਸਮਾਜ ਸੇਵੀ ਅਮਰਬੀਰ ਸਿੰਘ ਯੂ. ਐਸ.
ਊਧਨਵਾਲ, 11 ਨਵੰਬਰ (ਪਰਗਟ ਸਿੰਘ)- ਉਘੇ ਕਾਰੋਬਾਰੀ ਤੇ ਸਮਾਜ ਸੇਵੀ ਅਮਰਬੀਰ ਸਿੰਘ ਯੂ.ਐਸ.ਏ. ਘੁਮਾਣ ਭਰਾ ਏਨ੍ਹੀ ਦਿਨੀਂ ਆਪਣੇ ਪਿੰਡ ਆਏ ਹੋਏ ਹਨ। ਉਨ੍ਹਾਂ ਵਲੋਂ ਆਪਣੇ ਪਿਤਾ ਸਵ. ਮਾਸਟਰ ਹਰਭਜਨ ਸਿੰਘ ਦੀ ਯਾਦ ਵਿਚ ਬਣਵਾਏ ਜਾ ਰਹੇ ਸਟੇਡੀਅਮ ਦੇ ਕੰਮ ਕਾਜ ਸੰਬਧੀ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਆਖਿਆ ਕਿ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਦਿਵਾਇਆ ਕਿ ਸਟੇਡੀਅਮ ਬਣਨ ਦੇ ਕੰਮ ਵਿਚ ਤੇਜ਼ੀ ਲਿਆ ਕੇ ਇਸ ਨੂੰ ਸਿਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਫੋਨ ਕਰ ਕੇ ਸਟੇਡੀਅਮ ਦੇ ਰਹਿੰਦੇ ਕੰਮ ਕਰਵਾਉਣ ਲਈ ਹਦਾਇਤਾਂ ਦਿੱਤੀਆਂ ਤੇ ਆਪ ਆਗੂ ਬਲਵਿੰਦਰ ਸਿੰਘ ਲਾਡੀ ਨੇ ਅਮਰਬੀਰ ਸਿੰਘ ਯੂ.ਐਸ.ਏ. ਨੂੰ ਦਾ ਗ੍ਰਹਿ ਵਿਖੇ ਆਉਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਯੂਥ ਆਗੂ ਹਰਵਿੰਦਰ ਸਿੰਘ ਹੈਰੀ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਸਾਬੀ, ਏ.ਐਸ.ਆਈ. ਪਲਵਿੰਦਰ ਸਿੰਘ, ਪੀ.ਏ. ਡਿੰਪਲ ਆਦਿ ਹਾਜ਼ਰ ਸਨ।