ਪਿੰਡ ਸ਼ਾਦੀਪੁਰ ਵਿਖੇ ਬਣੇ ਖੇਡ ਮੈਦਾਨ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ
ਤਾਰਾਗੜ੍ਹ ,11 ਨਵੰਬਰ (ਸੋਹਨ ਲਾਲ)- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸ਼ਾਦੀਪੁਰ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕਰਕੇ ਇਸ ਨੂੰ ਪਿੰਡ ਵਾਸੀਆਂ ਤੇ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ । ਇਸ ਮੌਕੇ ਮੌਕੇ ਰੌਸ਼ਨ ਲਾਲ ਭਗਤ ਪ੍ਰਧਾਨ ਐਸ.
ਤਾਰਾਗੜ੍ਹ ,11 ਨਵੰਬਰ (ਸੋਹਨ ਲਾਲ)- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸ਼ਾਦੀਪੁਰ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕਰਕੇ ਇਸ ਨੂੰ ਪਿੰਡ ਵਾਸੀਆਂ ਤੇ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ । ਇਸ ਮੌਕੇ ਮੌਕੇ ਰੌਸ਼ਨ ਲਾਲ ਭਗਤ ਪ੍ਰਧਾਨ ਐਸ.ਸੀ. ਵਿੰਗ, ਸੋਹਨ ਲਾਲ ਸ਼ਾਹਪੁਰ ਕੰਢੀ, ਪਿੰਡ ਦੇ ਸਰਪੰਚ, ਸਮੁੱਚੀ ਗ੍ਰਾਮ ਪੰਚਾਇਤ ਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਹਲਕਾ ਭੋਆ ਵਿਚ ਕੁੱਲ 30 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚੋਂ ਪਿੰਡ ਸ਼ਾਦੀਪੁਰ ਦਾ ਖੇਡ ਮੈਦਾਨ ਮੁਕੰਮਲ ਹੋਣ ਉਪਰੰਤ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੇਂ ਖੇਡ ਮੈਦਾਨ ਵਿਚ ਫੁੱਟਬਾਲ, ਹਾਕੀ ਸਮੇਤ ਵੱਖ-ਵੱਖ ਖੇਡਾਂ ਖੇਡਣ ਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ । ਖਿਡਾਰੀਆਂ ਦੀ ਸਹੂਲਤ ਲਈ 8 ਹਾਈ ਮਾਸਟਰ ਲਾਈਟਾਂ ਲਗਾਈਆਂ ਗਈਆਂ ਹਨ ਜਿਸ ਨਾਲ ਰਾਤ ਸਮੇਂ ਵੀ ਖੇਡਾਂ ਦਾ ਅਭਿਆਸ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਪੀਣ ਵਾਲੇ ਸਾਫ਼ ਪਾਣੀ ਲਈ ਨਵੇਂ ਬੋਰ, ਪਖਾਨਿਆਂ ਤੇ ਖੇਡਾਂ ਦਾ ਸਾਮਾਨ ਰੱਖਣ ਲਈ ਵਿਸ਼ੇਸ਼ ਕਮਰੇ ਦਾ ਪ੍ਰਬੰਧ ਕੀਤਾ ਗਿਆ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਲੱਖਾਂ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਗਿਆ ਹੈ ਤੇ ਜੇਤੂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਵੀ ਦਿੱਤੇ ਗਏ ਹਨ।