11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਣਗੇ ਖੇਡ ਮੈਦਾਨ- ਰਮਨ ਬਹਿਲ

ਜੌੜਾ ਛੱਤੜਾਂ, 11 ਨਵੰਬਰ (ਪਰਮਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਤਿੰਨ ਪਿੰਡਾਂ ਭੁੱਲਾ, ਜੌੜਾ ਛੱਤੜਾਂ ਤੇ ਗਜ਼ਨੀਪੁਰ ਵਿਚ ਲਗਪਗ 54 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਆਧੁਨਿਕ ਖੇਡ ਮੈਦਾਨਾਂ ਦਾ ਉਦਘਾਟਨ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਕੀਤਾ ਗਿਆ । ਇਸ ਮੌਕੇ ਉਨ੍ਹਾਂ ਇਹ ਖੇਡ ਮੈਦਾਨ ਨੌਜਵਾਨਾਂ ਤੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ ।

Ad Position 21
No active advertisement
ਅਜੀਤ ਡੈਸਕ 12-11-2026
ਜੌੜਾ ਛੱਤੜਾਂ, 11 ਨਵੰਬਰ (ਪਰਮਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਤਿੰਨ ਪਿੰਡਾਂ ਭੁੱਲਾ, ਜੌੜਾ ਛੱਤੜਾਂ ਤੇ ਗਜ਼ਨੀਪੁਰ ਵਿਚ ਲਗਪਗ 54 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਆਧੁਨਿਕ ਖੇਡ ਮੈਦਾਨਾਂ ਦਾ ਉਦਘਾਟਨ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਕੀਤਾ ਗਿਆ । ਇਸ ਮੌਕੇ ਉਨ੍ਹਾਂ ਇਹ ਖੇਡ ਮੈਦਾਨ ਨੌਜਵਾਨਾਂ ਤੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ । ਰਮਨ ਬਹਿਲ ਨੇ ਦੱਸਿਆ ਕਿ ਪਿੰਡ ਭੁੱਲਾ ਵਿਚ ਤਕਰੀਬਨ 22 ਲੱਖ ਰੁਪਏ, ਪਿੰਡ ਜੌੜਾ ਛੱਤੜਾਂ ਵਿਚ 14 ਲੱਖ 50 ਹਜ਼ਾਰ ਰੁਪਏ ਤੇ ਪਿੰਡ ਗਜ਼ਨੀਪੁਰ ਵਿਚ ਲਗਪਗ 18 ਲੱਖ ਰੁਪਏ ਦੀ ਲਾਗਤ ਨਾਲ ਇਹ ਖੇਡ ਮੈਦਾਨ ਤਿਆਰ ਕੀਤੇ ਗਏ ਹਨ । ਇਨ੍ਹਾਂ ਵਿਚ ਵਾਲੀਬਾਲ ਤੇ ਫੁੱਟਬਾਲ ਵਰਗੀਆਂ ਖੇਡਾਂ ਲਈ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ । ਇਸ ਤੋਂ ਇਲਾਵਾ ਛੋਟੇ ਬੱਚਿਆਂ ਦੇ ਖੇਡਣ ਲਈ ਵੱਖਰੀ ਥਾਂ ਵੀ ਬਣਾਈ ਗਈ ਹੈ । ਉਨ੍ਹਾਂ ਦੱਸਿਆ ਕਿ ਖੇਡ ਮੈਦਾਨਾਂ ਵਿਚ ਸੈਰ ਕਰਨ ਲਈ ਮਿੱਟੀ ਦਾ ਟਰੈਕ, ਚੇਨ ਲਿੰਕ ਫੈਂਸਿੰਗ, ਸਬਮਰਸੀਬਲ ਪੰਪ, ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ, ਰੌਸ਼ਨੀ ਲਈ ਲਾਈਟਾਂ ਤੇ ਬਾਥਰੂਮਾਂ ਦੀ ਵਿਵਸਥਾ ਵੀ ਕੀਤੀ ਗਈ ਹੈ । ਇਹ ਮੈਦਾਨ ਪਿੰਡਾਂ ਦੇ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਲਈ ਖੇਡਾਂ ਅਤੇ ਸਰੀਰਕ ਤੰਦਰੁਸਤੀ ਦੇ ਵਧੀਆ ਕੇਂਦਰ ਸਾਬਤ ਹੋਣਗੇ । ਰਮਨ ਬਹਿਲ ਵਲੋਂ ਬੱਚਿਆਂ ਅਤੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ । ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਖੇਡਾਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ ਤੇ ਆਪਸੀ ਸਾਂਝ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ । ਇਸ ਮੌਕੇ ਸੰਗਠਨ ਪ੍ਰਧਾਨ ਭਾਰਤ ਭੂਸ਼ਣ ਸ਼ਰਮਾ, ਬਲਾਕ ਸੰਮਤੀ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ, ਸਪੋਰਟਸ ਕਮੇਟੀ ਦੇ ਚੇਅਰਮੈਨ ਸਵਿੰਦਰ ਸਿੰਘ ਲੰਬੜ, ਪਿੰਡ ਭੁੱਲਾ ਦੇ ਸਰਪੰਚ ਜਤਿੰਦਰ ਕੁਮਾਰ, ਪਿੰਡ ਜੌੜਾ ਛੱਤੜਾਂ ਦੇ ਸਰਪੰਚ ਨਿਸ਼ਾਨ ਸਿੰਘ, ਪਿੰਡ ਗਜ਼ਨੀਪੁਰ ਦੇ ਸਰਪੰਚ ਦਵਿੰਦਰ ਸਿੰਘ, ਬੀ.ਡੀ.ਪੀ.ਓ. ਗੁਰਦਾਸਪੁਰ ਦਿਲਬਾਗ ਸਿੰਘ ਤੇ ਹਲਕਾ ਯੂਥ ਪ੍ਰਧਾਨ ਸੰਦੀਪ ਸਿੰਘ ਸ਼ੇਰਾ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਗ੍ਰਾਮ ਪੰਚਾਇਤ ਮੈਂਬਰ, ਪਿੰਡ ਵਾਸੀ ਅਤੇ ਵੱਡੀ ਗਿਣਤੀ ਵਿਚ ਖਿਡਾਰੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੂੰ ਹਲਕਾ ਇੰਚਾਰਜ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਵਲੋਂ ਵਧਾਈ ਅਗਲੀ ਖ਼ਬਰ ਟ੍ਰੈਫਿਕ ਇੰਚਾਰਜ ਬ੍ਰਹਮ ਦੱਤ ਅਤੇ ਉਨ੍ਹਾਂ ਦੀ ਟੀਮ ਨੇ ਮਿਸਾਲੀ ਸੇਵਾ ਨਿਭਾਅ ਕੇ ਸਮਾਜ ਲਈ ਪੇਸ਼ ਕੀਤੀ ਵਧੀਆ ਉਦਾਹਰਨ- ਅਸ...
Ad Position 24