ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੂੰ ਹਲਕਾ ਇੰਚਾਰਜ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਵਲੋਂ ਵਧਾਈ
ਗੁਰਦਾਸਪੁਰ, 11 ਨਵੰਬਰ (ਚੱਕਰਾਜਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਗੁਰਪ੍ਰੀਤ ਸਿੰਘ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਉਸ ਨੂੰ ਵਧਾਈ ਦਿੰਦਿਆਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਹਲਕਾ ਗੁਰਦਾਸਪੁਰ ਦੇ ਇੰਚਾਰਜ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਦੀ ਨਿਯੁਕਤੀ ਨਾਲ ਪਾਰਟੀ ’ਚ ਵਫਾਦਾਰੀ ਨਾਲ ਕੰਮ ਕਰਨ ਵਾਲਿਆਂ ਦਾ ਪਾਰਟੀ ’ਚ ਕੰਮ ਕਰਨ ਪ੍ਰਤੀ ਹੌਸਲਾ ਹੋਰ ਵਧੇਗਾ । ਉਨ੍ਹਾਂ ਕਿਹਾ ਕਿ ਉਸ ਨੂੰ ਵਿਸ਼ਵਾਸ ਹੈ ਕਿ ਨਵ ਨਿਯੁਕਤ ਪ੍ਰਧਾਨ ਗੁਰਪ੍ਰੀਤ ਸਿੰਘ ਆਪਣੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਜ਼ਿਲ੍ਹਾ ਗੁਰਦਾਸਪੁਰ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ।
ਅ
ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਨਵ ਨਿਯੁਕਤ ਪ੍ਰਧਾਨ ਨੂੰ ਸਨਮਾਨਿਤ ਕਰਦੇ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਅਤੇ ਹੋਰ ਆਗੂ । ਤਸਵੀਰ: ਵਿਸ਼ਾਲ ਮੁੰਨਾ
12-11-2026
ਗੁਰਦਾਸਪੁਰ, 11 ਨਵੰਬਰ (ਚੱਕਰਾਜਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਗੁਰਪ੍ਰੀਤ ਸਿੰਘ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਉਸ ਨੂੰ ਵਧਾਈ ਦਿੰਦਿਆਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਹਲਕਾ ਗੁਰਦਾਸਪੁਰ ਦੇ ਇੰਚਾਰਜ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਦੀ ਨਿਯੁਕਤੀ ਨਾਲ ਪਾਰਟੀ ’ਚ ਵਫਾਦਾਰੀ ਨਾਲ ਕੰਮ ਕਰਨ ਵਾਲਿਆਂ ਦਾ ਪਾਰਟੀ ’ਚ ਕੰਮ ਕਰਨ ਪ੍ਰਤੀ ਹੌਸਲਾ ਹੋਰ ਵਧੇਗਾ । ਉਨ੍ਹਾਂ ਕਿਹਾ ਕਿ ਉਸ ਨੂੰ ਵਿਸ਼ਵਾਸ ਹੈ ਕਿ ਨਵ ਨਿਯੁਕਤ ਪ੍ਰਧਾਨ ਗੁਰਪ੍ਰੀਤ ਸਿੰਘ ਆਪਣੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਜ਼ਿਲ੍ਹਾ ਗੁਰਦਾਸਪੁਰ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ । ਇਹ ਜ਼ਿੰਮੇਵਾਰੀ ਸਿਰਫ਼ ਇਕ ਅਹੁਦਾ ਨਹੀਂ, ਸਗੋਂ ਪੰਥ, ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨ ਦਾ ਇਕ ਵੱਡਾ ਮੌਕਾ ਹੈ । ਅੱਜ ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਸੱਤਾ ਅਤੇ ਕੁਰਸੀ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਅਸਲ ਮੁੱਦਿਆਂ ਦੀ ਗੱਲ ਕਰੇ । ਚਾਹੇ ਉਹ ਨੌਜਵਾਨਾਂ ਦਾ ਭਵਿੱਖ ਹੋਵੇ, ਕਿਸਾਨਾਂ ਦੀਆਂ ਸਮੱਸਿਆਵਾਂ, ਨਸ਼ਿਆਂ ਦਾ ਖਾਤਮਾ, ਪੰਜਾਬ ਦੇ ਹੱਕਾਂ ਦੀ ਰਾਖੀ ਜਾਂ ਸਿੱਖ ਪੰਥ ਨਾਲ ਜੁੜੇ ਮਸਲੇ ਹੋਣ ਸਾਨੂੰ ਹਰ ਮੋਰਚੇ ’ਤੇ ਲੋਕਾਂ ਦੀ ਆਵਾਜ਼ ਬਣਨਾ ਪਵੇਗਾ । ਉਨ੍ਹਾਂ ਕਿਹਾ ਕਿ ਉਹ ਹਲਕਾ ਗੁਰਦਾਸਪੁਰ ਦੇ ਸਮੂਹ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਨੌਜਵਾਨ ਸਾਥੀਆਂ ਨੂੰ ਅਪੀਲ ਕਰਦਾ ਹੈ ਕਿ ਉਹ ਸਾਰੇ ਆਪਸੀ ਏਕਤਾ ਅਤੇ ਤਾਲਮੇਲ ਨਾਲ ਨਵੇਂ ਜ਼ਿਲ੍ਹਾ ਪ੍ਰਧਾਨ ਦਾ ਸਾਥ ਦੇਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਸੰਧੂ, ਮਨਜੀਤ ਸਿੰਘ ਫੌਜੀ, ਅਮਰਜੀਤ ਸਿੰਘ, ਗੁਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਪਵਿੱਤਰਪੁਨੀਤ ਸਿੰਘ, ਗੁਰਵਿੰਦਰ ਸਿੰਘ, ਮੇਜਰ ਸਿੰਘ, ਅਭੀ ਤਿੱਬੜ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਇਕੱਤਰ ਸਿੰਘ, ਉਜਵਲ ਭੁੰਬਲੀ, ਪੀਟਰ ਮਸੀਹ, ਮਨਜੋਤ ਸਿੰਘ, ਗੁਰਜਿੰਦਰ ਸਿੰਘ ਪ੍ਰਿੰਸ, ਦਿਲਪ੍ਰੀਤ ਸਿੰਘ ਅਤੇ ਜੋਗਾ ਸਿੰਘ ਆਦਿ ਆਗੂ ਹਾਜ਼ਰ ਸਨ।