ਭਾਈ ਦੂਜ ਦਾ ਤਿਉਹਾਰ ਸ਼ਹਿਰ ਗੁਰਦਾਸਪੁਰ ਤੇ ਆਲੇ-ਦੁਆਲੇ ਪਿੰਡਾਂ ’ਚ ਸ਼ਰਧਾ ਨਾਲ ਮਨਾਇਆ
ਗੁਰਦਾਸਪੁਰ, 11 ਨਵੰਬਰ (ਅਸ਼ੋਕ ਸ਼ਰਮਾ)- ਭਾਈ ਦੂਜ ਦਾ ਤਿਉਹਾਰ ਸ਼ਹਿਰ ਗੁਰਦਾਸਪੁਰ ਅਤੇ ਆਲੇ ਦੁਆਲੇ ਕਸਬਿਆਂ ਤੇ ਪਿੰਡਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਭੈਣਾਂ ਆਪਣੇ ਭਰਾਵਾਂ ਦੇ ਟਿੱਕਾ ਲਗਾਉਣ ਵਾਸਤੇ ਦੇਸ਼ਾਂ-ਵਿਦੇਸ਼ਾਂ ਤੇ ਪੰਜਾਬ ਦੇ ਕੋਨੇ-ਕੋਨੇ ਤੋਂ ਪੁੱਜੀਆਂ ਹੋਈਆਂ ਸਨ ਤੇ ਆਪਣੇ ਭਰਾਵਾਂ ਦੀ ਲੰਬੀ ਉਮਰ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਦੇ ਮੱਥੇ ਟਿੱਕਾ ਲਗਾ ਰਹੀਆਂ ਸਨ ਤੇ ਭਾਂਤ-ਭਾਂਤ ਦੀਆਂ ਮਠਿਆਈਆਂ ਲਿਆ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਰਹੀਆਂ ਸਨ ।
ਅਜੀਤ ਡੈਸਕ
12-11-2026