12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਉਦੇਵੀਰ ਸਿੰਘ ਰੰਧਾਵਾ ਨੇ ਵੱਖ-ਵੱਖ ਪਿੰਡਾਂ ’ਚ ਜਾ ਕੇ ਕਾਂਗਰਸੀ ਵਰਕਰਾਂ ਨੂੰ ਮਿਲ ਕੇ ਹਾਲ-ਚਾਲ ਪੁੱਛਿਆ

ਵਡਾਲਾ ਬਾਂਗਰ, 12 ਨਵੰਬਰ (ਭੁੰਬਲੀ)- ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੁੱਤਰ ਉਦੇਵੀਰ ਸਿੰਘ ਰੰਧਾਵਾ ਅੱਜ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਗਏ ਤੇ ਕਾਂਗਰਸੀ ਪੰਚਾਂ-ਸਰਪੰਚਾਂ ਤੇ ਵਰਕਰਾਂ ਨੂੰ ਮਿਲ ਕੇ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਨਾਲ ਹੀ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਡੂੰਘੀ ਵਿਚਾਰ ਚਰਚਾ ਕੀਤੀ। ਉਹ ਇਸ ਮੌਕੇ ਉਚੇਚੇ ਤੌਰ ’ਤੇ ਪਿੰਡ ਮਸਤਕੋਟ ਦੇ ਲੰਬਰਦਾਰ ਹਰਜੀਤ ਸਿੰਘ ਦੇ ਘਰ ਗਏ ਤੇ ਪਰਿਵਾਰ ਨਾਲ ਉਨ੍ਹਾਂ ਦੀ ਹੋਈ ਬੇਵਕਤ ਮੌਤ ਪ੍ਰਤੀ ਅਫ਼ਸੋਸ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 13-11-2026
ਵਡਾਲਾ ਬਾਂਗਰ, 12 ਨਵੰਬਰ (ਭੁੰਬਲੀ)- ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੁੱਤਰ ਉਦੇਵੀਰ ਸਿੰਘ ਰੰਧਾਵਾ ਅੱਜ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਗਏ ਤੇ ਕਾਂਗਰਸੀ ਪੰਚਾਂ-ਸਰਪੰਚਾਂ ਤੇ ਵਰਕਰਾਂ ਨੂੰ ਮਿਲ ਕੇ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਨਾਲ ਹੀ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਡੂੰਘੀ ਵਿਚਾਰ ਚਰਚਾ ਕੀਤੀ। ਉਹ ਇਸ ਮੌਕੇ ਉਚੇਚੇ ਤੌਰ ’ਤੇ ਪਿੰਡ ਮਸਤਕੋਟ ਦੇ ਲੰਬਰਦਾਰ ਹਰਜੀਤ ਸਿੰਘ ਦੇ ਘਰ ਗਏ ਤੇ ਪਰਿਵਾਰ ਨਾਲ ਉਨ੍ਹਾਂ ਦੀ ਹੋਈ ਬੇਵਕਤ ਮੌਤ ਪ੍ਰਤੀ ਅਫ਼ਸੋਸ ਪ੍ਰਗਟ ਕੀਤਾ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਕਰਕੇ ਆਗਾਮੀ ਚੋਣਾਂ ਦੀ ਤਿਆਰੀ ’ਚ ਜੁੱਟ ਜਾਣ ਤਾਂ ਜੋ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਉਦੇਵੀਰ ਨੇ ਕਿਹਾ ਕਿ ਜੇਕਰ ਆਗਾਮੀ ਚੋਣਾਂ ਉਪਰੰਤ ਸੂਬੇ ਅੰਦਰ ਕਾਂਗਰਸ ਸਰਕਾਰ ਬਣੀ ਤਾਂ ਅਸੀਂ ਪੰਜਾਬ ਦੇ ਲੋਕਾਂ ਨੂੰ ਅਮਨ ਸ਼ਾਂਤੀ ਦਾ ਰਾਜ ਦੇਵਾਂਗੇ। ਇਸ ਮੌਕੇ ਸਰਪੰਚ ਮਨਦੀਪ ਸਿੰਘ ਭੰਗੂ ਮਸਤਕੋਟ, ਸਾ. ਸੰਮਤੀ ਮੈਂਬਰ ਰਣਦੀਪ ਸਿੰਘ ਲਾਟੀ ਭੰਗੂ, ਸਾ. ਸਰਪੰਚ ਜਤਿੰਦਰ ਸਿੰਘ ਕੰਗ, ਪਰਾਜ ਸਿੰਘ ਭੰਗੂ ਮਸਤਕੋਟ, ਸਾ. ਸਰਪੰਚ ਮੇਜ਼ਰ ਸਿੰਘ ਢਿੱਨੋਂ ਮੁਸਤਰਾਪੁਰ, ਨਿਸ਼ਾਨ ਸਿੰਘ ਕਾਹਲੋਂ ਬਟਾਲਾ ਵਾਲੇ, ਸਰਪੰਚ ਇੰਦਰਜੀਤ ਸਿੰਘ ਸ਼ਾਹਪੁਰ, ਧਰਮਿੰਦਰਜੀਤ ਸਿੰਘ ਗੋਲਡੀ, ਲਖਬੀਰ ਸਿੰਘ, ਮੱਸੂ ਮਸੀਹ, ਡਾ. ਬਲਦੇਵ ਸਿੰਘ ਮਸਤਕੋਟ, ਸੰਦੀਪ ਸਿੰਘ, ਗੁਰਮੀਤ ਸਿੰਘ, ਪੰਚ ਅੰਗਰੇਜ਼ ਸਿੰਘ, ਅਮਰਜੀਤ ਸਿੰਘ ਭੰਮਰੀ, ਸੁਖਦੇਵ ਸਿੰਘ, ਨਰਿੰਦਰ ਸਿੰਘ, ਦੀਪ ਮਸੀਹ, ਰੱਤੂ ਮਸੀਹ, ਰੋਹਿਤ ਮਸੀਹ, ਠੇਕੇਦਾਰ ਸੁਖਦੇਵ ਸਿੰਘ, ਲਵ ਮਸੀਹ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਲੋਕਾਂ ’ਚ ਭਾਰੀ ਉਤਸ਼ਾਹ : ਵਿਜੇ ਸੋਨੀ ਅਗਲੀ ਖ਼ਬਰ ਕੇਂਦਰ ਸਰਕਾਰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹੇ...
Ad Position 24