12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਲੋਕਾਂ ’ਚ ਭਾਰੀ ਉਤਸ਼ਾਹ : ਵਿਜੇ ਸੋਨੀ

ਕੋਟਲੀ ਸੂਰਤ ਮੱਲ੍ਹੀ, 12 ਨਵੰਬਰ (ਕੁਲਦੀਪ ਸਿੰਘ ਨਾਗਰਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ’ਚ ਭਰਵੀਆਂ ਚੋਣ ਮੀਟਿੰਗਾਂ ਨੂੰ ਸਬੋਧਨ ਕਰਦਿਆਂ ਉਘੇ ਕਾਰੋਬਾਰੀ ਤੇ ਭਾਜਪਾ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਲੋਕਾਂ ’ਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ 2027 ’ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਨਣੀ ਤੈਅ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ ਤੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਰ ਕੇ ਸਰਕਾਰ ਪ੍ਰਤੀ ਲੋਕਾਂ ’ਚ ਭਾਰੀ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਰੰਗੋਲੀ ਮੁਕਾਬਲੇ ’ਚ ਭਾਗ ਲੈਂਦੇ ਵਿਦਿਆਰਥੀ। ਅਜੀਤ ਤਸਵੀਰ 13-11-2026
ਕੋਟਲੀ ਸੂਰਤ ਮੱਲ੍ਹੀ, 12 ਨਵੰਬਰ (ਕੁਲਦੀਪ ਸਿੰਘ ਨਾਗਰਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ’ਚ ਭਰਵੀਆਂ ਚੋਣ ਮੀਟਿੰਗਾਂ ਨੂੰ ਸਬੋਧਨ ਕਰਦਿਆਂ ਉਘੇ ਕਾਰੋਬਾਰੀ ਤੇ ਭਾਜਪਾ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਲੋਕਾਂ ’ਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ 2027 ’ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਨਣੀ ਤੈਅ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ ਤੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਰ ਕੇ ਸਰਕਾਰ ਪ੍ਰਤੀ ਲੋਕਾਂ ’ਚ ਭਾਰੀ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇੇ ਲਗਾਤਾਰ ਵਧ ਰਹੇ ਗ੍ਰਾਫ਼ ਨੂੰ ਦੇਖ ਕੇ ਵਿਰੋਧੀ ਪਾਰਟੀਆਂ ਬੁਖਲਾਹਟ ’ਚ ਹਨ ਤੇ ਭਾਜਪਾ ਨੂੰ ਬਦਨਾਮ ਕਰਨ ਲਈ ਕੋਝੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਪਰ ਆਮ ਲੋਕ ਇਨ੍ਹਾਂ ਦੀਆਂ ਇਹੋ ਜਿਹੀਆਂ ਹਰਕਤਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਆਉਣ ’ਤੇ ਨਸ਼ਾ, ਗੈਂਗਸਟਰ ਤੇ ਅੱਤਵਾਦ ਦਾ ਪੂਰੀ ਤਰ੍ਹਾਂ ਖ਼ਾਤਮਾ ਹੋਵੇਗਾ। ਇਸ ਮੌਕੇ ਮਲਕੀਤ ਸਿੰਘ ਮੰਮਣ, ਸੋਨੂੰ ਮਸੀਹ ਰਾਏਚੱਕ, ਹੀਰਾ ਮਸੀਹ, ਰਕੇਸ ਮਸੀਹ, ਕਵਲਜੀਤ ਸਿੰਘ ਗੱਗੂ, ਵਾਰਿਸ ਮਸੀਹ, ਸੁਰਿੰਦਰ ਸਿੰਘ ਦਲੇਰਪੁਰ, ਰਜਿੰਦਰ ਸਿੰਘ ਮੀਆਂਕੋਟ, ਬਲਵਿੰਦਰ ਧਿਆਨਪੁਰ, ਪ੍ਰਿੰਸ ਮੰਮਣ, ਗੁਰਮੀਤ ਸਿੰਘ ਭੁੱਲਰ, ਸੋਮਰਾਜ ਸਿੰਘ, ਦਲੀਪ ਸਿੰਘ, ਰਵਿੰਦਰ ਸਿੰਘ, ਮਨਦੀਪ ਸਿੰਘ, ਹੀਰਾ ਸਿੰਘ, ਕਵਲਜੀਤ ਸਿੰਘ, ਮੇਜਰ ਮਸੀਹ, ਅਭੀ ਸੋਨੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁਇਜ਼ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਉਦੇਵੀਰ ਸਿੰਘ ਰੰਧਾਵਾ ਨੇ ਵੱਖ-ਵੱਖ ਪਿੰਡਾਂ ’ਚ ਜਾ ਕੇ ਕਾਂਗਰਸੀ ਵਰਕਰਾਂ ਨੂੰ ਮਿਲ ਕੇ ਹਾਲ-ਚਾਲ ਪੁੱਛਿਆ
Ad Position 24