12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕੁਇਜ਼ ਤੇ ਲੇਖ ਲਿਖਣ ਮੁਕਾਬਲੇ ਕਰਵਾਏ

ਬਟਾਲਾ, 12 ਨਵੰਬਰ (ਸਤਿੰਦਰ ਸਿੰਘ)- ਚੋਣ ਕਮਿਸ਼ਨ ਆਫ਼ ਇੰਡੀਆ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੀ. ਐੱਮ.

Ad Position 21
No active advertisement
ਅਜੀਤ ਡੈਸਕ 13-11-2026
ਬਟਾਲਾ, 12 ਨਵੰਬਰ (ਸਤਿੰਦਰ ਸਿੰਘ)- ਚੋਣ ਕਮਿਸ਼ਨ ਆਫ਼ ਇੰਡੀਆ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ਕੁਇਜ਼ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਡਾ. ਸੁਨੀਤਾ ਕੌਸ਼ਲ (ਸਟੇਟ ਐਵਾਰਡੀ) ਦੀ ਯੋਗ ਅਗਵਾਈ ਹੇਠ ਕਰਵਾਏ ਗਏ। ਕੁਇਜ਼ ਮੁਕਾਬਲੇ ਵਿਚ ਵੋਟਰ ਸੂਚੀ ਦੀ ਤਿਆਰੀ, ਈ.ਵੀ.ਐੱਮ. ਤੇ ਵੀ.ਵੀ. ਪੈਟ, ਵੋਟਿੰਗ ਪ੍ਰਕਿਰਿਆ ਅਤੇ ਵੋਟਾਂ ਦੀ ਗਿਣਤੀ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਬਾਰੇ ਪ੍ਰਸ਼ਨ ਪੁੱਛੇ ਗਏ। ਲੇਖ ਲਿਖਣ ਮੁਕਾਬਲੇ ਲਈ ਵਿਦਿਆਰਥੀਆਂ ਨੂੰ ‘ ਸ਼ੁੱਧ ਚੋਣ ਸੂਚੀ ਦੀ ਮਹੱਤਤਾ’ ਤੇ ‘ਵੋਟ ਪਾਉਣ ਦੀ ਮਹੱਤਤਾ’ ਵਰਗੇ ਵਿਸ਼ੇ ਦਿੱਤੇ ਗਏ। ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਇਸ ਸਮੁੱਚੀ ਗਤੀਵਿਧੀ ਨੂੰ ਬਹੁਤ ਹੀ ਉਤਸ਼ਾਹ, ਸਮਰਪਣ ਤੇ ਪੂਰੀ ਸਰਗਰਮੀ ਨਾਲ ਨੇਪਰੇ ਚਾੜ੍ਹਨ ਵਿਚ ਵਿਸ਼ੇਸ਼ ਭੂਮਿਕਾ ਨਿਭਾਈ। ਡਾ. ਸੁਨੀਤਾ ਕੌਸ਼ਲ ਨੇ ਕਿਹਾ ਕਿ ਵਿਦਿਆਰਥੀ ਸਿਰਫ਼ ਪੜ੍ਹਾਈ ਤੱਕ ਹੀ ਸੀਮਿਤ ਨਾ ਰਹਿਣ, ਸਗੋਂ ਸਮਾਜਿਕ ਤੇ ਲੋਕਤੰਤਰੀ ਜ਼ਿੰਮੇਵਾਰੀਆਂ ਬਾਰੇ ਵੀ ਜਾਣਕਾਰੀ ਹਾਸਲ ਕਰਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲੀਆਂ ਅਹੁਦੇਦਾਰਾਂ ਤੇ ਵਰਕਰਾਂ ਦਾ ਬੀਬੀ ਬਾਦਲ ਵਲੋਂ ਸਨਮਾਨ ਹਲਕੇ ’ਚੋਂ 150 ਤੋਂ... ਅਗਲੀ ਖ਼ਬਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਲੋਕਾਂ ’ਚ ਭਾਰੀ ਉਤਸ਼ਾਹ : ਵਿਜੇ ਸੋਨੀ
Ad Position 24