12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਡੇਰਾ ਬਾਬਾ ਨਾਨਕ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਮਾਂ ਤੇ ਧੀ ਗੰਭੀਰ ਜ਼ਖ਼ਮੀ

ਡੇਰਾ ਬਾਬਾ ਨਾਨਕ, 12 ਨਵੰਬਰ (ਹੀਰਾ ਸਿੰਘ ਮਾਂਗਟ)-ਅੱਜ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਫ਼ਤਹਿਗੜ੍ਹ ਚੂੜੀਆਂ ਰੋਡ ’ਤੇ ਸਥਿਤ ਪਿੰਡ ਨਿੱਕੇ ਨਿਕੋਸਰਾਂ ਅਤੇ ਪਿੰਡ ਪੱਤੀ ਰਾਮਪੁਰ ਦੇ ਵਿਚਕਾਰ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇਕ 20 ਸਾਲਾ ਨੌਜਵਾਨ ਦੀ ਮੌਕੇ ’ਤੇ ਦਰਦਨਾਕ ਮੌਤ ਹੋਣ ਅਤੇ ਉਸ ਦੀ ਮਾਤਾ ਤੇ ਛੋਟੀ ਭੈਣ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਉਧਰ ਮੌਕੇ ’ਤੇ ਪੁੱਜੇ ਜੋਗਾ ਸਿੰਘ ਡੀ.

Ad Position 21
No active advertisement
ਮ੍ਰਿਤਕ ਨੌਜਵਾਨ ਦੀ ਪੁਰਾਣੀ ਤਸਵੀਰ 13-11-2026
ਡੇਰਾ ਬਾਬਾ ਨਾਨਕ, 12 ਨਵੰਬਰ (ਹੀਰਾ ਸਿੰਘ ਮਾਂਗਟ)-ਅੱਜ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਫ਼ਤਹਿਗੜ੍ਹ ਚੂੜੀਆਂ ਰੋਡ ’ਤੇ ਸਥਿਤ ਪਿੰਡ ਨਿੱਕੇ ਨਿਕੋਸਰਾਂ ਅਤੇ ਪਿੰਡ ਪੱਤੀ ਰਾਮਪੁਰ ਦੇ ਵਿਚਕਾਰ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇਕ 20 ਸਾਲਾ ਨੌਜਵਾਨ ਦੀ ਮੌਕੇ ’ਤੇ ਦਰਦਨਾਕ ਮੌਤ ਹੋਣ ਅਤੇ ਉਸ ਦੀ ਮਾਤਾ ਤੇ ਛੋਟੀ ਭੈਣ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਉਧਰ ਮੌਕੇ ’ਤੇ ਪੁੱਜੇ ਜੋਗਾ ਸਿੰਘ ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਤੇ ਐੱਸ.ਡੀ.ਐੱਮ. ਲਛਮਨ ਸਿੰਘ ਵਲੋਂ ਜ਼ਖ਼ਮੀਆਂ ਅਤੇ ਮ੍ਰਿਤਕ ਨੌਜਵਾਨ ਨੂੰ ਤੁਰੰਤ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ। ਇਸ ਮੌਕੇ ਪੁਲਿਸ ਪਾਰਟੀ ਸਮੇਤ ਪੁੱਜੇ ਐੱਸ.ਐੱਚ.ਓ. ਅਸ਼ੋਕ ਕੁਮਾਰ ਡੇਰਾ ਬਾਬਾ ਨਾਨਕ ਵਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਤਾਰੂਵਾਲੀ ਦੇ ਸਰਪੰਚ ਨੇ ਦੱਸਿਆ ਕਿ ਨੌਜਵਾਨ ਜੁਗਰਾਜ ਸਿੰਘ ਵਾਸੀ ਪਿੰਡ ਤਾਰੂਵਾਲੀ ਆਪਣੀ ਮਾਤਾ ਤੇ ਆਪਣੀ ਛੋਟੀ ਭੈਣ ਨਾਲ ਫ਼ਤਹਿਗੜ੍ਹ ਚੂੜੀਆਂ ਦਵਾਈ ਲੈਣ ਲਈ ਜਾ ਰਿਹਾ ਸੀ ਤਾਂ ਜਦੋਂ ਇਹ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਤੇ ਨਿੱਕੀ ਨਿੱਕੋਸਰਾਂ ਦੇ ਵਿਚਕਾਰ ਪਹੁੰਚਿਆ ਤਾਂ ਤੇਜ਼ ਰਫ਼ਤਾਰ ਆ ਰਹੇ ਦੁੱਧ ਵਾਲੇ ਕੈਂਟਰ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ ਜਿਸ ਕਾਰਨ ਨੌਜਵਾਨ ਜੁਗਰਾਜ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਤੇ ਉਸ ਦੀ ਛੋਟੀ ਭੈਣ ਦੀ ਲੱਤ ਟੁੱਟ ਗਈ ਤੇ ਉਸ ਦੀ ਮਾਂ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਉਧਰ ਮੌਕੇ ’ਤੇ ਚਸ਼ਮਦੀਦ ਨੇ ਦੱਸਿਆ ਕਿ ਕੈਂਟਰ ਚਾਲਕ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਉਥੋਂ ਭੱਜਣ ’ਚ ਕਾਮਯਾਬ ਹੋਇਆ ਹੈ। ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਅਸੀਂ ਇੱਥੇ ਪਹੁੰਚੇ ਹਾਂ ਤੇ ਪਤਾ ਲੱਗਾ ਹੈ ਕਿ ਇਕ ਦੁੱਧ ਵਾਲੇ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੈਂਟਰ ਚਾਲਕ ਦਾ ਪਤਾ ਲਗਾਉਣ ਲਈ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਤੇ ਉਸ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਡਿਗਰੀ ਕਾਲਜ ਦੀ ਵਿਦਿਆਰਥਣ ਨੇ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਪੀ.ਸੀ.ਐਸ. ਮੇਨਜ਼ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਭਾਜਪਾ ਵਲੋਂ ਰੋਸ ਪ੍ਰਦਰਸ਼ਨ
Ad Position 24