ਸ਼ਿਵਾਲਿਕ ਡਿਗਰੀ ਕਾਲਜ ਦੀ ਵਿਦਿਆਰਥਣ ਨੇ ਖੇਡਾਂ ’ਚ ਮਾਰੀਆਂ ਮੱਲਾਂ
ਗੁਰਦਾਸਪੁਰ, 12 ਨਵੰਬਰ (ਪੰਕਜ ਸ਼ਰਮਾ)- ਸ਼ਿਵਾਲਿਕ ਡਿਗਰੀ ਕਾਲਜ ਦੀ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਮਨਜੀਤ ਕੌਰ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਮਨਜੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਇੰਟਰ ਕਾਲਜ ਮੁਕਾਬਲਿਆਂ ਵਿਚ ਤਾਇਕਵਾਂਡੋ ਖੇਡ ਵਿਚ ਸੋਨ ਤਗਮਾ ਹਾਸਲ ਕੀਤਾ ਹੈ।
ਗੁਰਦਾਸਪੁਰ, 12 ਨਵੰਬਰ (ਪੰਕਜ ਸ਼ਰਮਾ)- ਸ਼ਿਵਾਲਿਕ ਡਿਗਰੀ ਕਾਲਜ ਦੀ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਮਨਜੀਤ ਕੌਰ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਮਨਜੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਇੰਟਰ ਕਾਲਜ ਮੁਕਾਬਲਿਆਂ ਵਿਚ ਤਾਇਕਵਾਂਡੋ ਖੇਡ ਵਿਚ ਸੋਨ ਤਗਮਾ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਉਸ ਨੇ ਵੀਸ਼ੂ ਖੇਡ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤਿਆ ਅਤੇ ਵਤਨ ਪੰਜਾਬ ਦੀਆਂ ਖੇਡਾਂ ਵਿਚੋ ਦੂਸਰਾ ਸਥਾਨ ਪ੍ਰਾਪਤ ਕਰਕੇ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਪ੍ਰਾਪਤੀ ਲਈ ਮਨਜੀਤ ਕੌਰ ਨੂੰ ਚਾਂਦੀ ਦੇ ਤਗਮੇ ਦੇ ਨਾਲ 7000 ਰੁਪਏ ਦਾ ਨਕਦ ਨਾਮ ਵੀ ਪ੍ਰਧਾਨ ਕੀਤਾ ਗਿਆ। ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸ਼ਿਵਾਲਿਕ ਗਰੁੱਪ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਤੇ ਐਮ.ਡੀ ਰਿਸ਼ਬਦੀਪ ਸਿੰਘ ਸੰਧੂ ਨੇ ਮਨਜੀਤ ਕੌਰ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਹੈ। ਕਾਲਜ ਪ੍ਰਬੰਧਕ ਨੇ ਕਿਹਾ ਕਿ ਸ਼ਿਵਾਲਿਕ ਡਿਗਰੀ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਅੱਗੇ ਵਧਣ ਲਈ ਉਤਸਾਹੀ ਕਰਦਾ ਹੈ ਤੇ ਕਰਦਾ ਰਹੇਗਾ।