13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਬਟਾਲਾ ਦੇ ਨਵੇਂ ਬਣਾਏ ਸਰਕਲ ਪ੍ਰਧਾਨ

ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਚੋਣਾਂ ਤੋਂ ਪਹਿਲਾਂ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਾਰਟੀ ਦੇ ਵਿੰਗਾਂ ਵਿਚ ਵੀ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 14-11-2026
ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਚੋਣਾਂ ਤੋਂ ਪਹਿਲਾਂ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਾਰਟੀ ਦੇ ਵਿੰਗਾਂ ਵਿਚ ਵੀ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੀ ਪੰਚ ਪ੍ਰਧਾਨੀ, ਸੀਨੀਅਰ ਲੀਡਰਸ਼ਿਪ ਵਲੋਂ ਹਲਕਾ ਬਟਾਲਾ ਦੇ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਹੁਕਮਾਂ ਨੂੰ ਪਾਰਟੀ ਦੇ ਦਫ਼ਤਰ ਸਕੱਤਰ ਸ: ਪ੍ਰਗਟ ਸਿੰਘ ਮੀਆਂਵਿੰਡ ਵਲੋਂ ਜਾਰੀ ਕੀਤਾ ਗਿਆ ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਕੈਪਟਨ ਹਰਪਾਲ ਸਿੰਘ, ਅਨੂਪ ਸਿੰਘ ਬੋਪਾਰਾਏ ਡੱਲਾ, ਅਵਤਾਰ ਸਿੰਘ ਚੌਧਰਪੁਰ, ਕਰਮਜੀਤ ਸਿੰਘ ਨੌਸ਼ਹਿਰਾ ਮੱਝਾ ਸਿੰਘ, ਸਰਬਜੀਤ ਸਿੰਘ ਖਾਨ ਪਿਆਰਾ, ਹਰਵੰਤ ਸਿੰਘ ਧਾਰੀਵਾਲ ਭੋਜਾ, ਆਕਾਸ਼ਦੀਪ ਸਿੰਘ ਠੀਕਰੀਵਾਲ ਸਰਾਂ, ਸੁਖਵਿੰਦਰ ਸਿੰਘ ਕੋਟਲਾ ਮੂਸਾ, ਜਗਤਾਰ ਸਿੰਘ ਪੰਨੂ ਡੱਲਾ, ਦਿਲਬਾਗ ਸਿੰਘ ਚਾਹਗਿੱਲ, ਹਰਜੀਤ ਸਿੰਘ ਵਡਾਲਾ ਗ੍ਰੰਥੀਆਂ, ਸੁਰਜੀਤ ਸਿੰਘ ਰਸੂਲਪੁਰ, ਧਰਮਿੰਦਰ ਸਿੰਘ ਮਸਾਣੀਆਂ, ਜਤਿੰਦਰ ਸਿੰਘ ਧੁੱਪਸੜੀ ਤੇ ਸੁਖਵਿੰਦਰ ਸਿੰਘ ਕੋਟਲੀ ਭਾਨ ਸਿੰਘ ਨੂੰ ਵੱਖ-ਵੱਖ ਸਰਕਲਾਂ ਦੇ ਇੰਚਾਰਜ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਸੀਨੀਅਰ ਆਗੂ ਬੀਬੀ ਪ੍ਰਭਜੋਤ ਕੌਰ ਨਵਰੂਪ ਨਗਰ ਨੂੰ ਬਟਾਲਾ ਦਾ ਮਹਿਲਾ ਪ੍ਰਧਾਨ ਥਾਪਿਆ ਗਿਆ ਹੈ। ਇਸ ਸੰਬੰਧੀ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ ਨੇ ਦੱਸਿਆ ਕਿ ਪਾਰਟੀ ਦੇ ਪ੍ਰਸਾਰ ਪ੍ਰਚਾਰ ਵਿਚ ਤੇਜ਼ੀ ਲਿਆਉਣ ਲਈ ਪਾਰਟੀ ਵਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਲਈ ਸਰਗਰਮ ਤੇ ਪੁਰਾਣੇ ਸੇਵਾਦਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਾਰਟੀ ਦਾ ਪਿੰਡਾਂ ਤੇ ਸ਼ਹਿਰਾਂ ਵਿਚ ਤੇਜ਼ੀ ਨਾਲ ਆਧਾਰ ਵਧ ਰਿਹਾ ਹੈ ਤੇ ਲੋਕ ਆਪ ਮੁਹਾਰੇ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਬਟਾਲਾ ਸ਼ਹਿਰੀ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਅਖੀਰ ਵਿਚ ਪ੍ਰਿਥੀਪਾਲ ਸਿੰਘ ਬਟਾਲਾ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਤੇ ਆਸ ਪ੍ਰਗਟਾਈ ਕਿ ਉਹ ਪਾਰਟੀ ਦੇ ਆਧਾਰ ਨੂੰ ਉੱਚਾ ਚੁੱਕਣ ਵਿਚ ਮਹੱਤਵਪੂਰਨ ਯੋਗਦਾਨ ਪਾਉਣਗੇ ਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਸ੍ਰੀ ਖਡੂਰ ਸਾਹਿਬ ਨੂੰ 2027 ਵਿਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਪਹੁੰਚੇ ਗੁਰਦਾਸਪੁਰ, ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਆਗੂਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24