13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰਦਾਸਪੁਰ ਦੇ ਕਿਸਾਨਾਂ ’ਚ ਪਰਾਲੀ ਨਾ ਸਾੜਨ ਦਾ ਰੁਝਾਨ ਵਧਿਆ, ਮੁੱਖ ਖੇਤੀਬਾੜੀ ਅਫ਼ਸਰ ਦਾ ਦਾਅਵਾ ਇਸ ਸਾਲ ਕਿਸਾਨਾਂ ਨੂੰ ਮੁਹੱਈਆ ਕਰਵਾਏ 1309 ਨਵੇਂ ਸੁਪਰ ਸੀਡਰ

ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਗੁਰਦਾਸਪੁਰ ਫ਼ਸਲਾਂ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਸੰਭਾਲਣ ਦੇ ਰੁਝਾਨ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਅਤੇ ਕਿਸਾਨਾਂ ਨੂੰ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਰਹੀ ਆਧੁਨਿਕ ਖੇਤੀ ਮਸ਼ੀਨਰੀ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

Ad Position 21
No active advertisement
ਮੁੱਖ ਖੇਤੀਬਾੜੀ ਅਫ਼ਸਰ ਡਾ: ਸ਼ਾਹਬਾਜ਼ ਸਿੰਘ ਚੀਮਾ 14-11-2026
ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਗੁਰਦਾਸਪੁਰ ਫ਼ਸਲਾਂ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਸੰਭਾਲਣ ਦੇ ਰੁਝਾਨ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਅਤੇ ਕਿਸਾਨਾਂ ਨੂੰ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਰਹੀ ਆਧੁਨਿਕ ਖੇਤੀ ਮਸ਼ੀਨਰੀ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਸ਼ਾਹਬਾਜ਼ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਨੂੰ ਖੇਤਾਂ ਵਿਚ ਹੀ ਸੰਭਾਲ ਕੇ ਅਗਲੀ ਹਾੜ੍ਹੀ ਦੀ ਫ਼ਸਲ ਕਣਕ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇ ਰਹੇ ਹਨ। ਇਸ ਕੰਮ ਲਈ ਸੁਪਰ ਸੀਡਰ ਕਿਸਾਨਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ ਜਦਕਿ ਅਗਾਂਹਵਧੂ ਕਿਸਾਨ ਮਲਚਰ ਤੇ ਐਮ.ਬੀ. ਪਲਾਓ ਦੀ ਵਰਤੋਂ ਵੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਨਾਲ ਮਿੱਟੀ ਵਿਚ ਜ਼ਰੂਰੀ ਪੌਸ਼ਟਿਕ ਤੱਤ ਬਰਕਰਾਰ ਰਹਿੰਦੇ ਹਨ ਅਤੇ ਜੈਵਿਕ ਮਾਦੇ (ਮੱਲੜ) ਵਿਚ ਵਾਧਾ ਹੁੰਦਾ ਹੈ, ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਸੁਧਾਰ ਆਉਂਦਾ ਹੈ ਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਮਦਦ ਮਿਲਦੀ ਹੈ। ਸ਼ਾਹਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਿੰਡ, ਬਲਾਕ ਤੇ ਜ਼ਿਲ੍ਹਾ ਪੱਧਰ ‘ਤੇ ਲਗਾਏ ਜਾਗਰੂਕਤਾ ਕੈਂਪਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਇਸ ਨੂੰ ਖੇਤਾਂ ਵਿਚ ਸੰਭਾਲਣ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੈਟੇਲਾਈਟ ਰਾਹੀਂ ਅੱਗ ਲੱਗਣ ਸਬੰਧੀ ਪ੍ਰਾਪਤ ਸੂਚਨਾਵਾਂ ਦੀ ਜਦੋਂ ਵਿਭਾਗ ਦੇ ਫ਼ੀਲਡ ਸਟਾਫ਼ ਵਲੋਂ ਪੜਤਾਲ ਕੀਤੀ ਤਾਂ ਸਿਰਫ਼ 45 ਥਾਵਾਂ ‘ਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਦੀ ਪੁਸ਼ਟੀ ਹੋਈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿਚ 1309 ਨਵੇਂ ਸੁਪਰ ਸੀਡਰ ਉਪਲਬਧ ਕਰਵਾਏ ਗਏ ਹਨ। ਇਸ ਨਾਲ ਜ਼ਿਲ੍ਹੇ ਵਿਚ ਸੁਪਰ ਸੀਡਰਾਂ ਦੀ ਕੁੱਲ ਗਿਣਤੀ ਵਧ ਕੇ 5848 ਹੋ ਗਈ ਹੈ। ਇਸ ਤੋਂ ਇਲਾਵਾ ਪਰਾਲੀ ਦੇ ਪ੍ਰਬੰਧਨ ਲਈ ਹੋਰ ਆਧੁਨਿਕ ਖੇਤੀ
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਐਸ. ਪੇਪਰ ਘੁਟਾਲੇ ਦੇ ਵਿਰੋਧ ’ਚ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼... ਅਗਲੀ ਖ਼ਬਰ ਭਗਵਾਨਪੁਰ ਟੀਮ ਲੋਕਾਂ ਦੀ ਸੇਵਾ ’ਚ ਦਿਨ-ਰਾਤ ਹਾਜ਼ਰ-ਅਮਨਦੀਪ ਕੌਰ
Ad Position 24