13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਦੀਨਾਨਗਰ ਤੋਂ ‘ਆਪ’ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼ਮਸ਼ੇਰ ਸਿੰਘ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਹੋਏ ਨਤਮਸਤਕ

ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਵਿਧਾਨ ਸਭਾ ਚੋਣਾਂ ਲਈ ਦੀਨਾਨਗਰ ਹਲਕੇ ਤੋਂ ਸ਼ਮਸ਼ੇਰ ਸਿੰਘ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਮਗਰੋਂ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਟਿਕਟ ਦੇ ਐਲਾਨ ਤੋਂ ਬਾਅਦ ਅੱਜ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਗਾਹਲੜੀ ਵਿਖੇ ਨਤਮਸਤਕ ਹੋਏ।

Ad Position 21
No active advertisement
ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼ਮਸ਼ੇਰ ਸਿੰਘ ਪਰਿਵਾਰਕ ਮੈਂਬਰਾਂ ਤੇ ਪਾਰਟੀ ਆਗੂਆਂ ਸਮੇਤ। ਤਸਵੀਰ: ਚੱਕਰਾਜਾ 14-11-2026

ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਵਿਧਾਨ ਸਭਾ ਚੋਣਾਂ ਲਈ ਦੀਨਾਨਗਰ ਹਲਕੇ ਤੋਂ ਸ਼ਮਸ਼ੇਰ ਸਿੰਘ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਮਗਰੋਂ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਟਿਕਟ ਦੇ ਐਲਾਨ ਤੋਂ ਬਾਅਦ ਅੱਜ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਗਾਹਲੜੀ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼ਮਸ਼ੇਰ ਸਿੰਘ ਦੇ ਨਾਲ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਹਲਕਾ ਦੀਨਾਨਗਰ ਦੇ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ, ਬਲਾਕ ਪ੍ਰਧਾਨ, ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਤੇ ਆਮ ਆਦਮੀ ਪਾਰਟੀ ਦੇ ਸਮਰਪਿਤ ਵਰਕਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼ਮਸ਼ੇਰ ਸਿੰਘ ਨੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਹਲਕਾ ਦੀਨਾਨਗਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਮਸ਼ੇਰ ਸਿੰਘ ਤੇ ਉਨ੍ਹਾਂ ਨਾਲ ਆਏ ਪਤਵੰਤਿਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸ਼ਮਸ਼ੇਰ ਸਿੰਘ ਨੇ ਵਿਸ਼ਵਾਸ ਜਿਤਾਇਆ ਕਿ 2027 ਦੀਆਂ ਚੋਣਾਂ ਵਿਚ ਹਲਕਾ ਦੀਨਾਨਗਰ ਦੇ ਸੂਝਵਾਨ ਵੋਟਰ ਆਮ ਆਦਮੀ ਪਾਰਟੀ ਦੀਆਂ ਵਿਕਾਸਮੁਖੀ ਨੀਤੀਆਂ ’ਤੇ ਮੋਹਰ ਲਗਾਉਂਦੇ ਹੋਏ ਇਸ ਸੀਟ ਨੂੰ ਵੱਡੀ ਲੀਡ ਨਾਲ ਜਿਤਾ ਕੇ ਪਾਰਟੀ ਦੀ ਝੋਲੀ ਪਾਉਣਗੇ।

 

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੇਬੇ ਨਾਨਕੀ ਵਿਖੇ ਕੀਰਤਨ ਦਰਬਾਰ 16 ਤੋਂ 24 ਨਵੰਬਰ ਤੱਕ ਅਗਲੀ ਖ਼ਬਰ ਪੀ.ਸੀ.ਐਸ. ਪੇਪਰ ਘੁਟਾਲੇ ਦੇ ਵਿਰੋਧ ’ਚ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼...
Ad Position 24