13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਕਿਲ੍ਹਾ ਲਾਲ ਸਿੰਘ, 13 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 14-11-2026
ਕਿਲ੍ਹਾ ਲਾਲ ਸਿੰਘ, 13 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਹ ਦਿਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੀ ਯਾਦ ਵਿਚ ਹਰ ਸਾਲ 14 ਨਵੰਬਰ ਨੂੰ ਮਨਾਇਆ ਜਾਂਦਾ ਹੈ। ਬੱਚਿਆਂ ਨਾਲ ਉਨ੍ਹਾਂ ਦਾ ਵਿਸ਼ੇਸ਼ ਪਿਆਰ ਹੋਣ ਕਾਰਨ ਬੱਚੇ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਲਈ ਕਈ ਤਰ੍ਹਾਂ ਦੀਆਂ ਮਨੋਰੰਜਨ, ਸਿੱਖਿਆਦਾਇਕ ਤੇ ਰਚਨਾਤਮਕ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਵਿਸਤਾਰ ਪੂਰਕ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਤੇਜਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਭੂਰੀਵਾਲੇ ਦੀ ਯਾਦ ’ਚ ਤਿੰਨ ਰੋਜ਼ਾ ਸਾਲਾਨਾ ਪੜੇਵੀ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਸੇਂਟ ਫਰਾਂਸਿਸ ਸਕੂਲ ਕਲਾਨੌਰ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24