13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਦੀਆਂ ਸਾਲਾਨਾ ਖੇਡਾਂ ਸਮਾਪਤ

ਧਾਰੀਵਾਲ, 13 ਨਵੰਬਰ (ਸਵਰਨ ਸਿੰਘ)- ਸਥਾਨਕ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੀਆਂ ਸਾਲਾਨਾ ਖੇਡਾਂ ਸਮਾਪਤ ਹੋਈਆਂ। ਸਕੂਲ ਡਾਇਰੈਕਟਰ ਫਾਦਰ ਜੌਹਨ ਜਾਰਜ ਦੀ ਪ੍ਰਧਾਨਗੀ ਅਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਹੋਈਆਂ ਇਨ੍ਹਾ ਖੇਡਾਂ ਦੇ ਸਮਾਪਤੀ ਸਮਾਰੋਹ ਵਿਚ ਡਾ: ਰੋਹਿਤ ਗਿੱਲ (ਪੀ.

Ad Position 21
No active advertisement
ਅਜੀਤ ਡੈਸਕ 14-11-2026
ਧਾਰੀਵਾਲ, 13 ਨਵੰਬਰ (ਸਵਰਨ ਸਿੰਘ)- ਸਥਾਨਕ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੀਆਂ ਸਾਲਾਨਾ ਖੇਡਾਂ ਸਮਾਪਤ ਹੋਈਆਂ। ਸਕੂਲ ਡਾਇਰੈਕਟਰ ਫਾਦਰ ਜੌਹਨ ਜਾਰਜ ਦੀ ਪ੍ਰਧਾਨਗੀ ਅਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਹੋਈਆਂ ਇਨ੍ਹਾ ਖੇਡਾਂ ਦੇ ਸਮਾਪਤੀ ਸਮਾਰੋਹ ਵਿਚ ਡਾ: ਰੋਹਿਤ ਗਿੱਲ (ਪੀ.ਸੀ.ਐਸ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਮੈਨੇਜਰ ਸੁਰਜੀਤ ਸਿੰਘ ਚਾਹਲ, ਪੀ.ਏ. ਜਸ਼ਨ ਆਦਿ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਡਾ: ਰੋਹਿਤ ਗਿੱਲ (ਪੀ.ਸੀ.ਐਸ.) ਨੇ ਵਿਦਿਆਰਥੀਆਂ ਨੂੰ ਉਤਸਾਹਿਤ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਡਾ: ਰੋਹਿਤ ਗਿੱਲ (ਪੀ.ਸੀ.ਐਸ.) ਨੂੰ ਯਾਦਗਾਰੀ ਚਿੰਨ੍ਹ, ਫੁੱਲਾਂ ਦਾ ਗੁਲਦਸਤਾ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੇਤੂ ਖਿਡਾਰੀਆਂ ਤੇ ਟੀਮਾਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਵਾਈਸ ਪ੍ਰਿੰਸੀਪਲ ਸਿਸਟਰ ਰਿੰਪੀ ਰੋਜ, ਸਿਸਟਰ ਐਨਸ ਮਾਰੀਆ, ਪੀ.ਆਰ.ਓ. ਸਵਰਨ ਸਿੰਘ, ਪੀ.ਟੀ. ਪ੍ਰਦੀਪ ਕੁਮਾਰ, ਪ੍ਰਵੀਨ ਬਰਨਾਰਡ, ਜਸਬੀਰ ਕੌਰ, ਸਟਾਫ ਸੈਕਟਰੀ ਜਤਿੰਦਰ ਕੌਰ ਢਿੱਲੋਂ, ਅੰਮ੍ਰਿਤਪਾਲ ਕੌਰ, ਨਾਰਮਨ ਇਕੈਜੀਅਲ, ਗਤੀਵਿਧੀਆਂ ਕੋਆਰਡੀਨੇਟਰ ਮੈਡਮ ਅੰਜਲੀ, ਨੇਹਾ ਚੋਪੜਾ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਦੋ ਰੋਜ਼ਾ ਅੰਤਰ ਸਕੂਲ ਖੇਡਾਂ ਕਰਵਾਈਆਂ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਕਰ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
Ad Position 24