ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵਡਾਲਾ ਬਾਂਗਰ ਵਿਖੇ ਖੇਡ ਗਰਾਊਂਡ ਦਾ ਉਦਘਾਟਨ ਕੀਤਾ
ਵਡਾਲਾ ਬਾਂਗਰ, 13 ਨਵੰਬਰ (ਭੁੰਬਲੀ)- ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਸ. ਸ.
ਵਡਾਲਾ ਬਾਂਗਰ, 13 ਨਵੰਬਰ (ਭੁੰਬਲੀ)- ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਸ.ਸ.ਸ. ਸਕੂਲ ਵਡਾਲਾ ਬਾਂਗਰ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਖੇਡ ਗਰਾਊਂਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਪਿੰਡਾਂ ਵਿਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸੂਬੇ ਅੰਦਰ ਖੇਡ ਗਰਾਊਂਡਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਸਮਾਜ ਦੀ ਸਿਰਜਨਾ ਕਰਨ ਵਿਚ ਆਪਣਾ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ। ਸਰਪੰਚ ਕਾਬਲ ਸਿੰਘ ਨੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ। ਇਸ ਮੌਕੇ ਹੈੱਡ ਮਾਸਟਰ ਜੋਗਿੰਦਰ ਸਿੰਘ ਵਡਾਲਾ ਬਾਂਗਰ, ਸਰਪੰਚ ਕਾਬਲ ਸਿੰਘ ਵਡਾਲਾ ਬਾਂਗਰ, ਸੰਮਤੀ ਮੈਂਬਰ ਬਲਜੀਤ ਸਿੰਘ ਸੋਤੀ, ਜਸਵੰਤ ਸਿੰਘ ਮੈਂਬਰ ਪੰਚਾਇਤ, ਵਰਿਆਮ ਸਿੰਘ ਪੰਚ, ਬਲਵੰਤ ਸਿੰਘ, ਬੀਬਾ ਪੂਜਾ ਅਰਲੀਭੰਨ, ਜੋਗਿੰਦਰ ਸਿੰਘ, ਅਮਰਜੀਤ ਸਿੰਘ ਡੁਬਈ ਵਾਲੇ, ਲਾਡੀ ਸ਼ਾਹਪੁਰ, ਬਲਜਿੰਦਰ ਸਿੰਘ ਸ਼ਕਰੀ ਸਮੇਤ ਹੋਰਨਾਂ ਪਿੰਡਾਂ ਦੇ ਮੋਹਤਬਰ ਵੀ ਮੌਜੂਦ ਸਨ।