ਮੁਸਤਫਾਬਾਦ ਜੱਟਾਂ ਦੇ ਅਕਾਲੀ ਆਗੂਆਂ ਨੇ ਬੱਬੇਹਾਲੀ ਵਿਖੇ ਹੋਈ ਮੀਟਿੰਗ ਲਈ ਦਿਖਾਇਆ ਉਤਸ਼ਾਹ
ਤਿੱਬੜ, 13 ਨਵੰਬਰ (ਸੋਹਨ ਮਲਿਕ)- ਬੀਤੇ ਦਿਨ ਸਥਾਨਕ ਪਿੰਡ ਬੱਬੇਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਵੱਡੀ ਰੈਲੀ ਕੀਤੀ ਗਈ ਜਿਸ ਵਿਚ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਤੋਂ ਅਕਾਲੀ ਵਰਕਰਾਂ ਨੇ ਹਿੱਸਾ ਲਿਆ। ਸਾਬਕਾ ਸਰਪੰਚ ਹਰਦੀਪ ਸਿੰਘ ਤੇ ਮੱਖਣ ਮਸੀਹ ਮੈਂਬਰ ਪੰਚਾਇਤ ਦੀ ਅਗਵਾਈ ਹੇਠ ਪਿੰਡ ਮੁਸਤਫਾਬਾਦ ਜੱਟਾਂ ਤੋਂ ਵੱਡੀ ਗਿਣਤੀ ਵਿਚ ਬੀਬੀਆਂ ਨੇ ਹਿੱਸਾ ਲਿਆ ।
ਤਿੱਬੜ, 13 ਨਵੰਬਰ (ਸੋਹਨ ਮਲਿਕ)- ਬੀਤੇ ਦਿਨ ਸਥਾਨਕ ਪਿੰਡ ਬੱਬੇਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਵੱਡੀ ਰੈਲੀ ਕੀਤੀ ਗਈ ਜਿਸ ਵਿਚ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਤੋਂ ਅਕਾਲੀ ਵਰਕਰਾਂ ਨੇ ਹਿੱਸਾ ਲਿਆ। ਸਾਬਕਾ ਸਰਪੰਚ ਹਰਦੀਪ ਸਿੰਘ ਤੇ ਮੱਖਣ ਮਸੀਹ ਮੈਂਬਰ ਪੰਚਾਇਤ ਦੀ ਅਗਵਾਈ ਹੇਠ ਪਿੰਡ ਮੁਸਤਫਾਬਾਦ ਜੱਟਾਂ ਤੋਂ ਵੱਡੀ ਗਿਣਤੀ ਵਿਚ ਬੀਬੀਆਂ ਨੇ ਹਿੱਸਾ ਲਿਆ । ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮਾਵਾਂ-ਭੈਣਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ । ਰੈਲੀ ਵਿਚ ਹਰਦੀਪ ਸਿੰਘ ਤੋਂ ਇਲਾਵਾ ਮੱਖਣ ਮਸੀਹ, ਪ੍ਰਭਜੋਤ ਸਿੰਘ, ਪਰਸਰਾਮ, ਕਬੀ ਮਸੀਹ, ਧੰਮਾ ਮਸੀਹ, ਪੱਪੂ ਸਿੰਘ ਤੇ ਵੱਡੀ ਗਿਣਤੀ ਵਿਚ ਬੀਬੀਆਂ ਨੇ ਵੀ ਹਿੱਸਾ ਲਿਆ ।