ਬਾਲ ਦਿਵਸ ਉਤਸ਼ਾਹ, ਖੁਸ਼ੀ ਤੇ ਪ੍ਰੇਰਨਾ ਨਾਲ ਮਨਾਇਆ
ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਜੀਆ ਲਾਲ ਮਿੱਤਲ ਡੀ. ਏ.
ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਗੁਰਦਾਸਪੁਰ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਮਨਾਉਣ ਲਈ ਬਾਲ ਦਿਵਸ ਖੁਸ਼ੀ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਅਧਿਆਪਕਾਂ ਨੇ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਜੋ ਬੱਚਿਆਂ ਪ੍ਰਤੀ ਪਿਆਰ, ਸਨੇਹ ਤੇ ਸਮਰਪਣ ਨਾਲ ਭਰਪੂਰ ਸੀ । ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਅਧਿਆਪਕਾਂ ਨੇ ਸਮੂਹ ਗੀਤਾਂ, ਪ੍ਰੇਰਨਾਦਾਇਕ ਭਾਸ਼ਣਾਂ ਤੇ ਸੁੰਦਰ ਕਵਿਤਾ ਪੇਸ਼ਕਾਰੀਆਂ ਰਾਹੀਂ ਬਾਲ ਦਿਵਸ ਦੀ ਮਹੱਤਤਾ ਨੂੰ ਉਜਾਗਰ ਕੀਤਾ । ਇਸ ਸ਼ੁੱਭ ਮੌਕੇ ਸਕੂਲ ਪ੍ਰਧਾਨ ਰਾਜਨ ਮਿੱਤਲ ਨੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ । ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ, ਚੰਗੀਆਂ ਕਦਰਾਂ-ਕੀਮਤਾਂ ਅਪਣਾਉਣ ਤੇ ਸਖ਼ਤ ਮਿਹਨਤ, ਇਮਾਨਦਾਰੀ ਤੇ ਆਤਮਵਿਸ਼ਵਾਸ ਨਾਲ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਸਕੂਲ ਪ੍ਰਿੰਸੀਪਲ ਰਾਜੀਵ ਭਾਰਤੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਤੇ ਬਾਲ ਦਿਵਸ ਦੀਆਂ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ ।