14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਸਰਕਲ ਪੱਧਰੀ ਮੀਟਿੰਗ ਹੋਈ

ਗੁਰਦਾਸਪੁਰ, 13 ਨਵੰਬਰ (ਅਸ਼ੋਕ ਸ਼ਰਮਾ)- ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਸਰਕਲ ਪੱਧਰੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਬਲਵਿੰਦਰ ਸਿੰਘ ਦੂਲਾਨੰਗਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਗੁਰਦਾਸਪੁਰ ਮੰਡਲ, ਪਠਾਨਕੋਟ ਸ਼ਹਿਰੀ ਮੰਡਲ, ਦਿਹਾਤੀ ਮੰਡਲ ਪਠਾਨਕੋਟ, ਧਾਰੀਵਾਲ ਮੰਡਲ, ਕਾਦੀਆਂ ਮੰਡਲ, ਸ਼ਹਿਰੀ ਬਟਾਲਾ ਤੇ ਦਿਹਾਤੀ ਮੰਡਲ ਦੇ ਪ੍ਰਧਾਨਾਂ ਤੇ ਸਰਕਲ ਆਗੂਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਮੌਕੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਦੱਸਿਆ ਕਿ ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-11-2026
ਗੁਰਦਾਸਪੁਰ, 13 ਨਵੰਬਰ (ਅਸ਼ੋਕ ਸ਼ਰਮਾ)- ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਸਰਕਲ ਪੱਧਰੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਬਲਵਿੰਦਰ ਸਿੰਘ ਦੂਲਾਨੰਗਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਗੁਰਦਾਸਪੁਰ ਮੰਡਲ, ਪਠਾਨਕੋਟ ਸ਼ਹਿਰੀ ਮੰਡਲ, ਦਿਹਾਤੀ ਮੰਡਲ ਪਠਾਨਕੋਟ, ਧਾਰੀਵਾਲ ਮੰਡਲ, ਕਾਦੀਆਂ ਮੰਡਲ, ਸ਼ਹਿਰੀ ਬਟਾਲਾ ਤੇ ਦਿਹਾਤੀ ਮੰਡਲ ਦੇ ਪ੍ਰਧਾਨਾਂ ਤੇ ਸਰਕਲ ਆਗੂਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਮੌਕੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਦੱਸਿਆ ਕਿ ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਮੰਗਾਂ ਲਾਗੂ ਕਰਵਾਉਣ ਲਈ 1 3 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲਗਾਏ ਪੱਕੇ ਮੋਰਚੇ ’ਚ 17 ਨਵੰਬਰ ਨੂੰ ਸਰਕਲ ਗੁਰਦਾਸਪੁਰ ਦੀਆਂ ਵੱਖ ਵੱਖ ਡਵੀਜਨਾਂ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਸਰਵਸੰਮਤੀ ਨਾਲ ਐਲਾਨ ਕੀਤਾ ਗਿਆ। ਇਸ ਮੌਕੇ ਜੋਗਿੰਦਰ ਸਿੰਘ ਰੰਧਾਵਾ ਸੂਬਾ ਆਗੂ, ਸੰਤੋਖ ਸਿੰਘ ਸਰਕਲ ਆਗੂ, ਰਣਬੀਰ ਸਿੰਘ ਸਰਕਲ ਆਗੂ, ਕਮਲ ਕਿਸ਼ੋਰ ਸਰਕਲ ਆਗੂ, ਦੇਸਰਾਜ ਮੰਡਲ ਪ੍ਰਧਾਨ ਦਿਹਾਤੀ ਪਠਾਨਕੋਟ, ਇੰਜੀ. ਤੀਰਥ ਸਿੰਘ ਵਿਰਦੀ ਸਰਕਲ ਆਗੂ, ਹੰਸਰਾਜ ਸਿੰਘ ਪ੍ਰਧਾਨ ਸ਼ਹਿਰੀ ਪਠਾਨਕੋਟ, ਅਮਰੀਕ ਸਿੰਘ ਸਕੱਤਰ ਧਾਰੀਵਾਲ ਮੰਡਲ, ਸਤਪਾਲ ਲੱਖੋਵਾਲ ਪ੍ਰਧਾਨ ਮੰਡਲ ਗੁਰਦਾਸਪੁਰ, ਸੁਰਿੰਦਰ ਪੱਪੂ ਸਰਕਲ ਆਗੂ, ਬਲਵਿੰਦਰ ਸਿੰਘ ਦੂਲਾ ਨੰਗਲ ਸਰਕਲ ਪ੍ਰਧਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਬਾਲ ਦਿਵਸ ਉਤਸ਼ਾਹ, ਖੁਸ਼ੀ ਤੇ ਪ੍ਰੇਰਨਾ ਨਾਲ ਮਨਾਇਆ
Ad Position 24