14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅੰਤਰ-ਕਾਲਜ ਵੇਟਲਿਫਟਿੰਗ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤਿਆ

ਦੀਨਾਨਗਰ, 13 ਨਵੰਬਰ (ਸੋਢੀ/ਘੁੰਮਣ)- ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ-ਕਾਲਜ ਵੇਟਲਿਫਟਿੰਗ ਮੁਕਾਬਲੇ ’ਚ ਤਗਮੇ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਡੀ.

Ad Position 21
No active advertisement
ਅਜੀਤ ਡੈਸਕ 14-11-2026
ਦੀਨਾਨਗਰ, 13 ਨਵੰਬਰ (ਸੋਢੀ/ਘੁੰਮਣ)- ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ-ਕਾਲਜ ਵੇਟਲਿਫਟਿੰਗ ਮੁਕਾਬਲੇ ’ਚ ਤਗਮੇ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਡੀ.ਏ.ਵੀ ਸਪੋਰਟਸ ਕੰਪਲੈਕਸ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ ਸੀ ਤੇ ਵਿਦਿਆਰਥਣਾਂ ਨੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਮੈਡਮ ਤਲਜਿੰਦਰ ਕੌਰ ਦੀ ਅਗਵਾਈ ਹੇਠ ਭਾਗ ਲਿਆ ਜਿਸ ਵਿਚੋਂ 77 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ ’ਚ ਵਿਦਿਆਰਥਣ ਆਕ੍ਰਿਤੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤਿਆ। ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਨੇ ਆਕ੍ਰਿਤੀ ਨੂੰ ਉਸਦੀ ਪ੍ਰਾਪਤੀ ’ਤੇ ਵਧਾਈ ਦਿੱਤੀ ਤੇ ਸਰੀਰਕ ਸਿੱਖਿਆ ਵਿਭਾਗ ਤੇ ਮੈਡਮ ਤਲਜਿੰਦਰ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਦੂਜੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਤੇ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਨਾਲ-ਨਾਲ ਸਰੀਰਕ ਤੌਰ ’ਤੇ ਤੰਦਰੁਸਤ ਰਹਿਣ ਲਈ ਵੀ ਪ੍ਰੇਰਿਤ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਰਮਨ ਬਹਿਲ ਨੂੰ ਗੁਰਦਾਸਪੁਰ ਤੋਂ ਟਿਕਟ ਦੇਣ ’ਤੇ ਹਿਤੇਸ਼ ਮਹਾਜਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ... ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ
Ad Position 24