14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜੀ.ਟੀ.ਬੀ. ਇੰਟਰਨੈਸਨਲ ਸਕੂਲ ਵਿਖੇ ਬੱਚਿਆਂ ਲਈ ਸੱਭਿਆਚਾਰਕ ਮੇਲਾ ਕਰਵਾਇਆ

ਧਾਰੀਵਾਲ, 13 ਨਵੰਬਰ (ਸਵਰਨ ਸਿੰਘ)- ਜੀ. ਟੀ.

Ad Position 21
No active advertisement
ਅਜੀਤ ਡੈਸਕ 14-11-2026
ਧਾਰੀਵਾਲ, 13 ਨਵੰਬਰ (ਸਵਰਨ ਸਿੰਘ)- ਜੀ.ਟੀ.ਬੀ. ਇੰਟਰਨੈਸਨਲ ਸਕੂਲ, ਕਲਿਆਣਪੁਰ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਇਕ ਸ਼ਾਨਦਾਰ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਰੰਗ-ਬਿਰੰਗੀਆਂ ਸਜਾਵਟਾਂ, ਦੀਵਿਆਂ ਤੇ ਰੌਸ਼ਨੀਆਂ ਨਾਲ ਖੁਸ਼ੀਆਂ ਭਰਿਆ ਨਜ਼ਰ ਆਇਆ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਪ੍ਰਿਤਪਾਲ ਸਿੰਘ ਤੇ ਪ੍ਰਿੰਸੀਪਲ ਸੀਮਾ ਨੇ ਦੱਸਿਆ ਗਿਆ ਕਿ ਇਸ ਮੇਲੇ ਵਿਚ ਨਰਸਰੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵਲੋਂ ਵੱਖ-ਵੱਖ ਖਾਣ-ਪੀਣ ਤੇ ਮਨੋਰੰਜਨ ਦੇ ਸਟਾਲ ਲਗਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਆਪਣੀ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਚੇਅਰਮੈਨ ਸੁਰਜੀਤ ਸਿੰਘ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ ਨੂੰ ਮੇਲੇ ਦਾ ਪ੍ਰਬੰਧ ਕਰਨ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਸਮਾਗਮ ਨੂੰ ਸਫਲ ਬਣਾਉਣ ਲਈ ਨਰਸਰੀ ਵਿੰਗ ਦੇ ਕੋਆਰਡੀਨੇਟਰ ਅਰਵਿੰਦਰ ਕੌਰ ਤੇ ਹੋਰ ਅਧਿਆਪਕਾ ਰਣਜੀਤ ਕੌਰ, ਨਿਰਮਲ, ਸ਼ਿਵਾਨੀ, ਨਵਜੋਤ, ਗੁਰਜੀਤ, ਰੀਨਾ, ਸੁਖਰਾਜ ਕੌਰ, ਰਾਜਵਿੰਦਰ ਕੌਰ, ਰਜਨੀ , ਰਜਿੰਦਰ ਖੋਖਰ, ਗੁਰਪ੍ਰੀਤ ਕੌਰ, ਬਲਜੀਤ ਕੌਰ, ਨੀਤੂ, ਰੇਖਾ ਕਾਲੀਆ, ਰਜਨੀ ਬਾਲਾ, ਕਰਮਬੀਰ ਕੌਰ, ਕਿਰਨਪ੍ਰੀਤ ਕੌਰ, ਮਨਪ੍ਰੀਤ ਕੌਰ ਤੇ ਪ੍ਰਿਆ, ਵਿਦਿਆਰਥੀਆਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜ਼ਰ ਸਕੂਲ ਬਹਾਦਰ ਹੁਸੈਨ ’ਚ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਨੇ ਏ-ਪਲੱਸ ਗ੍ਰੇਡ ਹਾਸਲ ਕੀਤਾ
Ad Position 24