ਸੇਂਟ ਸੋਲਜ਼ਰ ਸਕੂਲ ਬਹਾਦਰ ਹੁਸੈਨ ’ਚ ਬਾਲ ਦਿਵਸ ਮਨਾਇਆ
ਬਟਾਲਾ, 13 ਨਵੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਬਹਾਦਰ ਹੁਸੈਨ ਖੁਰਦ ਵਿਖੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾਂ ਸੇਂਟ ਸੋਲਜਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਬਾਰੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵੀਰ ਸਿੰਘ ਪਸਵਾਲੀਆ ਨੇ ਦੱਸਿਆ ਕਿ ਪ੍ਰਿੰਸੀਪਲ ਸੁਖਵਿੰਦਰ ਕੌਰ ਅਗਵਾਈ ਹੇਠ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਕਵਿਤਾਵਾਂ, ਗੀਤ ਤੇ ਭਾਸ਼ਣ ਆਦਿ ਪੇਸ਼ ਕੀਤੇ ਗਏ।
ਬਟਾਲਾ, 13 ਨਵੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਬਹਾਦਰ ਹੁਸੈਨ ਖੁਰਦ ਵਿਖੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾਂ ਸੇਂਟ ਸੋਲਜਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਬਾਰੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵੀਰ ਸਿੰਘ ਪਸਵਾਲੀਆ ਨੇ ਦੱਸਿਆ ਕਿ ਪ੍ਰਿੰਸੀਪਲ ਸੁਖਵਿੰਦਰ ਕੌਰ ਅਗਵਾਈ ਹੇਠ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਕਵਿਤਾਵਾਂ, ਗੀਤ ਤੇ ਭਾਸ਼ਣ ਆਦਿ ਪੇਸ਼ ਕੀਤੇ ਗਏ। ਐਮ.ਡੀ. ਵੀਰ ਸਿੰਘ ਪਸਵਾਲੀਆ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਅਤੇ ਪ੍ਰਾਪਤੀਆਂ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਵਲੋਂ ਤਿਆਰ ਕੀਤੇ ਪੋਸਟਰਾਂ ਨੂੰ ਦੇਖ ਕੇ ਐਮ.ਡੀ. ਵੀਰ ਸਿੰਘ ਪਸਵਾਲੀਆ, ਪ੍ਰਿੰਸੀਪਲ ਸੁਖਵਿੰਦਰ ਕੌਰ ਤੇ ਸਮੁੱਚੇ ਸਟਾਫ ਵਲੋਂ ਬਹੁਤ ਹੀ ਸ਼ਲਾਤਾ ਕੀਤੀ ਗਈ।