13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜ਼ਿਲ੍ਹਾ ਪੱਧਰੀ ਮੈਡੀਕਲ ਤੇ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 13 ਨਵੰਬਰ (ਚੱਕਰਾਜਾ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਸਾਡੇ ਬਜ਼ੁਰਗ-ਸਾਡਾ ਮਾਣ ਅਭਿਆਨ ਤਹਿਤ ਹੋਲਿਸਟਿਕ ਵੈਲ-ਬਿਇੰਗ ਜ਼ਿਲ੍ਹਾ ਪੱਧਰੀ ਮੈਡੀਕਲ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਸ਼ੋਕ ਮਹਾਜਨ ਤੇ ਸ਼ਿਵਾਨੀ ਮਹਾਜਨ ਵਾਸੀ ਤਾਰਾਗੜ੍ਹ ਨੇ ਵਿਆਹ ਦੀ 14ਵੀਂ ਵਰੇਗੰਢ ਮਨਾਈ। 14-11-2026
ਗੁਰਦਾਸਪੁਰ, 13 ਨਵੰਬਰ (ਚੱਕਰਾਜਾ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਸਾਡੇ ਬਜ਼ੁਰਗ-ਸਾਡਾ ਮਾਣ ਅਭਿਆਨ ਤਹਿਤ ਹੋਲਿਸਟਿਕ ਵੈਲ-ਬਿਇੰਗ ਜ਼ਿਲ੍ਹਾ ਪੱਧਰੀ ਮੈਡੀਕਲ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲੋਕ ਕਲਾ ਮੰਚ ਮਜੀਠਾ ਵਲੋਂ ਗੁਰਮੇਲ ਸਿੰਘ ਸ਼ਾਮਪੁਰ ਦੀ ਟੀਮ ਵਲੋਂ ਬਜ਼ੁਰਗ ਜੜ੍ਹਾਂ ਆਸਾਡੀਆਂ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਇਸ ਕੈਂਪ ਦੌਰਾਨ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਸਰੀਰਕ, ਮਾਨਸਿਕ ਤੇ ਸਮਾਜਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਤਜਰਬੇਕਾਰ ਤੇ ਮਾਹਿਰ ਡਾਕਟਰਾਂ ਵਲੋਂ ਅੱਖਾਂ ਦੀ ਜਾਂਚ, ਗੈਰ- ਸੰਕਰਾਮਕ ਬਿਮਾਰੀਆਂ ਦੀ ਜਾਂਚ, ਮਨੋਵਿਗਿਆਨਕ ਸਲਾਹ ਆਦਿ ਸੁਵਿਧਾਵਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਬਜ਼ੁਰਗਾਂ ਦੀ ਸਾਂਭ ਸੰਭਾਲ ਤੇ ਕਾਨੂੰਨੀ ਸਹਾਇਤਾ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੁਆਰਾ ਦ ਮੈਨਟੇਨੈਂਸ ਆਫ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਜਾਗਰੂਕਤਾ ਫੈਲਾਈ ਗਈ। ਜ਼ਿਲ੍ਹਾ ਲੀਡ ਮੈਨੇਜਰ ਦਫਤਰ ਰਾਹੀਂ ਬੈਂਕਾਂ ’ਚ ਹੁੰਦੇ ਘੁਟਾਲਿਆਂ ਤੋਂ ਚੌਕਸ ਰਹਿਣ ਸੰਬੰਧੀ ਜਾਗਰੂਕ ਕੀਤਾ। ਸੀਨੀਅਰ ਸਿਟੀਜ਼ਨ ਔਰਤਾਂ ਦੁਆਰਾ ਚਲਾਏ ਜਾ ਰਹੇ ਸੈਲਫ ਹੈਲਪ ਗਰੁੱਪਾਂ ਵਲੋਂ ਪ੍ਰਦਰਸ਼ਨੀ ਲਗਾਈ ਤੇ ਇੰਟਰ ਜਨਰੇਸ਼ਨਲ ਬੋਂਡਿੰਗ ਗਤੀਵਿਧੀਆਂ ਕਰਵਾਈਆਂ। ਇਸ ਤੋਂ ਇਲਾਵਾ ਰਮਨ ਬਹਿਲ ਵਲੋਂ 250 ਬੂਟਿਆਂ ਦੀ ਵੰਡ ਕੀਤੀ ਗਈ। ਇਸ ਮੌਕੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਸੈਕਟਰੀ ਜਗਜੀਤ ਸਿੰਘ ਪਿੰਟਾ, ਹਲਕਾ ਸਿੱਖਿਆ ਕੋਆਰਡੀਨੇਟਰ ਅਸ਼ਵਨੀ ਸ਼ਰਮਾ, ਸਰਪੰਚ ਰਾਜੇਸ਼ ਭੰਗਵਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਕਿਰਤਪ੍ਰੀਤ ਕੌਰ, ਸਟੇਟ ਐਵਾਰਡੀ ਗੁਰਮੀਤ ਸਿੰਘ ਬਾਜਵਾ, ਮੈਡਮ ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਦੇ ਕਰੀਅਰ ਨੋਡਲ ਅਧਿਆਪਕਾਂ ਲਈ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਲੋਕ ਸੰਘਰਸ਼ ਮੋਰਚੇ ਵਲੋਂ ਵਿੱਢਿਆ ਮਿਸ਼ਨ 2027 ਜਾਰੀ ਰਹੇਗਾ- ਰਣਜੀਤ ਸਿੰਘ ਕਾਹਲੋਂ
Ad Position 24