13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰੋਹਿਤ ਸਿਆਲ ਦਾ ਨਾਂਅ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ ਵਜੋਂ ਸਾਹਮਣੇ ਆਉਣ ਨਾਲ ‘ਆਪ’ ਵਰਕਰਾਂ ’ਚ ਖੁਸ਼ੀ ਦੀ ਲਹਿਰ- ਕਮਲ ਤੇਜੀ/ਸਲਮਾ ਤੇਜੀ

ਪਠਾਨਕੋਟ, 13 ਨਵੰਬਰ (ਸੁਮਿਤ)- ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਦਾ ਨਾਮ ਵਿਧਾਨ ਸਭਾ ਚੋਣਾਂ ਦੇ ਸੰਭਾਵੀ ਉਮੀਦਵਾਰ ਵਜੋਂ ਸਾਹਮਣੇ ਆਉਣ ਨਾਲ ਪਾਰਟੀ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ, ਇਹ ਗੱਲ ਵਾਰਡ ਨੰਬਰ-36 ਦੇ ‘ਆਪ’ ਆਗੂ ਕਮਲ ਤੇਜੀ ਤੇ ਵਾਰਡ ਨੰਬਰ-36 ਦੀ ਕੌਂਸਲਰ ਸਲਮਾ ਤੇਜੀ ਨੇ ਅੱਜ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਕਹੀ । ਉਨ੍ਹਾਂ ਕਿਹਾ ਕਿ ਰੋਹਿਤ ਸਿਆਲ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਜੁੜੇ ਹੋਏ ਹਨ ।

Ad Position 21
No active advertisement
ਕਮਲ ਤੇਜੀ, ਸਲਮਾ ਤੇਜੀ 14-11-2026
ਪਠਾਨਕੋਟ, 13 ਨਵੰਬਰ (ਸੁਮਿਤ)- ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਦਾ ਨਾਮ ਵਿਧਾਨ ਸਭਾ ਚੋਣਾਂ ਦੇ ਸੰਭਾਵੀ ਉਮੀਦਵਾਰ ਵਜੋਂ ਸਾਹਮਣੇ ਆਉਣ ਨਾਲ ਪਾਰਟੀ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ, ਇਹ ਗੱਲ ਵਾਰਡ ਨੰਬਰ-36 ਦੇ ‘ਆਪ’ ਆਗੂ ਕਮਲ ਤੇਜੀ ਤੇ ਵਾਰਡ ਨੰਬਰ-36 ਦੀ ਕੌਂਸਲਰ ਸਲਮਾ ਤੇਜੀ ਨੇ ਅੱਜ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਕਹੀ । ਉਨ੍ਹਾਂ ਕਿਹਾ ਕਿ ਰੋਹਿਤ ਸਿਆਲ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਜੁੜੇ ਹੋਏ ਹਨ । ਪਾਰਟੀ ਵਲੋਂ ਸਮੇਂ-ਸਮੇਂ ’ਤੇ ਉਨ੍ਹਾਂ ਨੂੰ ਸੌਂਪੀਆਂ ਗਈਆਂ ਵੱਖ-ਵੱਖ ਜ਼ਿੰਮੇਵਾਰੀਆਂ ਨੂੰ ਉਨ੍ਹਾਂ ਨੇ ਪੂਰੀ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਇਆ ਹੈ । ਉਨ੍ਹਾਂ ਦੀ ਕਾਰਜਸ਼ੈਲੀ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਉਨ੍ਹਾਂ ਦਾ ਨਾਮ ਅੱਗੇ ਆਉਣਾ ਮਿਹਨਤੀ ਵਰਕਰਾਂ ਲਈ ਮਾਣ ਵਾਲੀ ਗੱਲ ਹੈ। ਕਮਲ ਤੇਜੀ ਤੇ ਸਲਮਾ ਤੇਜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਜਨਹਿੱਤ ਨੂੰ ਪਹਿਲ ਦਿੰਦਿਆਂ ਇਤਿਹਾਸਕ ਫੈਸਲੇ ਲੈਣ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਵੀ ਬਣਦਾ ਮਾਣ-ਸਤਿਕਾਰ ਦਿੰਦੀ ਹੈ। ਰੋਹਿਤ ਸਿਆਲ ਇਸ ਦੀ ਇਕ ਬਿਹਤਰੀਨ ਮਿਸਾਲ ਹਨ । ਉਨ੍ਹਾਂ ਉਮੀਦ ਜਤਾਈ ਕਿ ਰੋਹਿਤ ਸਿਆਲ ਦੀ ਅਗਵਾਈ ਅਤੇ ਤਜਰਬੇ ਨਾਲ ਪਠਾਨਕੋਟ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿਚ ਸੰਗਠਨ ਨਵੀਆਂ ਬੁਲੰਦੀਆਂ ਨੂੰ ਛੂਹੇਗਾ । ਉਨ੍ਹਾਂ ਇਹ ਵੀ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਢਾਕੀ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ 15 ਨੂੰ ਅਗਲੀ ਖ਼ਬਰ ਛੱਠ ਪੂਜਾ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜੀ.ਆਰ.ਪੀ. ਵਲੋਂ ਜਾਂਚ ਮੁਹਿੰਮ
Ad Position 24