13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਔਰਤ ਦੇ ਕੰਨਾਂ ’ਚੋਂ ਵਾਲੀਆਂ ਝਪਟੀਆਂ

ਪਠਾਨਕੋਟ, 13 ਨਵੰਬਰ (ਵਿਨੋਦ)- ਪਠਾਨਕੋਟ ਵਿਚ ਔਰਤਾਂ ਦੇ ਕੰਨਾਂ ਤੋਂ ਵਾਲੀਆਂ ਖੋਹ ਕੇ ਫ਼ਰਾਰ ਹੋਣ ਵਾਲੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਤਾਜ਼ਾ ਮਾਮਲੇ ਵਿਚ ਪਿੰਡ ਨੂਰਪੁਰ ਖੰਨੀ ਨਿਵਾਸੀ ਊਸ਼ਾ ਦੇਵੀ ਲੁੱਟ-ਖੋਹ ਦਾ ਸ਼ਿਕਾਰ ਹੋਈ ਹੈ ।

Ad Position 21
No active advertisement
ਅਜੀਤ ਡੈਸਕ 14-11-2026
ਪਠਾਨਕੋਟ, 13 ਨਵੰਬਰ (ਵਿਨੋਦ)- ਪਠਾਨਕੋਟ ਵਿਚ ਔਰਤਾਂ ਦੇ ਕੰਨਾਂ ਤੋਂ ਵਾਲੀਆਂ ਖੋਹ ਕੇ ਫ਼ਰਾਰ ਹੋਣ ਵਾਲੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਤਾਜ਼ਾ ਮਾਮਲੇ ਵਿਚ ਪਿੰਡ ਨੂਰਪੁਰ ਖੰਨੀ ਨਿਵਾਸੀ ਊਸ਼ਾ ਦੇਵੀ ਲੁੱਟ-ਖੋਹ ਦਾ ਸ਼ਿਕਾਰ ਹੋਈ ਹੈ । ਪੀੜਤਾ ਅਨੁਸਾਰ ਉਹ ਆਪਣੀ ਬੇਟੀ ਤੇ ਨੂੰਹ ਨਾਲ ਸ਼ਾਪਿੰਗ ਕਰਨ ਲਈ ਪਠਾਨਕੋਟ ਆਈ ਹੋਈ ਸੀ। ਇਸ ਦੌਰਾਨ ਗਾੜੀ ਅਹਾਤਾ ਚੌਕ ਨੇੜੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਅਚਾਨਕ ਉਨ੍ਹਾਂ ਕੋਲ ਪਹੁੰਚੇ ਤੇ ਝਪਟ ਮਾਰ ਕੇ ਉਨ੍ਹਾਂ ਦੇ ਕੰਨ ਦੀ ਵਾਲੀ ਖੋਹ ਕੇ ਫਰਾਰ ਹੋ ਗਏ। ਊਸ਼ਾ ਦੇਵੀ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਨੇ ਜੈਕਟ ਪਾਈ ਤੇ ਹੈਲਮਟ ਪਾਏ ਹੋਏ ਸਨ । ਵਾਰਦਾਤ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਰੌਲਾ ਪਾਇਆ ਤੇ ਨੌਜਵਾਨਾਂ ਨੂੰ ਫੜਨ ਦੀ ਕੋਸ਼ਿਸ਼ ਵੀ ਕੀਤੀ ਪਰ ਦੋਵੇਂ ਤੇਜ਼ ਰਫ਼ਤਾਰ ਨਾਲ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਦੱਸ ਦੇਈਏ ਕਿ ਦੋਵੇਂ ਨੌਜਵਾਨ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਵੀ ਕੈਦ ਹੋਏ ਹਨ । ਪੀੜਤਾ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਗਿਆਨ ਪ੍ਰਦਰਸ਼ਨੀ ’ਚ ਵਿਦਿਆਰਥੀਆਂ ਨੇ ਮਾਡਲਾਂ ਰਾਹੀਂ ਦਿਖਾਈਆਂ ਨਵੀਆਂ ਕਾਢਾਂ ਅਗਲੀ ਖ਼ਬਰ ਰੋਹਿਤ ਸਿਆਲ ਨੂੰ ‘ਆਪ’ ਵਲੋਂ ਟਿਕਟ ਮਿਲਣ ’ਤੇ ਘਰੋਟਾ ਖੇਤਰ ਦੇ ਪਿੰਡਾਂ ’ਚ ਖੁਸ਼ੀ ਦੀ ਲਹਿਰ
Ad Position 24