13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੀ.ਸੀ.ਐਸ. ਭਰਤੀ ਘੁਟਾਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਵਲੋਂ ਪ੍ਰਦਰਸ਼ਨ

ਪਠਾਨਕੋਟ, 13 ਨਵੰਬਰ (ਸੁਮਿਤ)-ਪੀ. ਸੀ.

Ad Position 21
No active advertisement
ਅਜੀਤ ਡੈਸਕ 14-11-2026
ਪਠਾਨਕੋਟ, 13 ਨਵੰਬਰ (ਸੁਮਿਤ)-ਪੀ.ਸੀ.ਐਸ. ਭਰਤੀ ਘੁਟਾਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ । ਇਸ ਮੌਕੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਪ੍ਰਧਾਨ ਦੀਕਸ਼ਿਤ ਠਾਕੁਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਉਨ੍ਹਾਂ ਕਿਹਾ ਕਿ ਪੀ.ਸੀ.ਐਸ. ਭਰਤੀ ਪ੍ਰਕਿਰਿਆ ਵਿਚ ਬੇਨਿਯਮੀਆਂ ਦੇ ਦੋਸ਼ ਸਾਹਮਣੇ ਆ ਰਹੇ ਹਨ । ਉਨ੍ਹਾਂ ਦੋਸ਼ ਲਗਾਇਆ ਕਿ ਮੋਟੀ ਰਕਮ ਲੈ ਕੇ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਇਸ ਕਾਰਨ ਯੋਗ ਤੇ ਮਿਹਨਤੀ ਨੌਜਵਾਨ ਚੋਣ ਤੋਂ ਵਾਂਝੇ ਰਹਿ ਗਏ ਜਦਕਿ ਪੈਸੇ ਦੇਣ ਵਾਲਿਆਂ ਨੂੰ ਸੀਟਾਂ ਦਿੱਤੀਆਂ ਗਈਆਂ । ਦੀਕਸ਼ਿਤ ਠਾਕੁਰ ਨੇ ਕਿਹਾ ਕਿ ਇਸ ਨਾਲ ਮਿਹਨਤੀ ਤੇ ਹੋਣਹਾਰ ਨੌਜਵਾਨਾਂ ਨਾਲ ਬੇਇਨਸਾਫ਼ੀ ਹੋਈ ਹੈ। ਉਨ੍ਹਾਂ ਇਸ ਪੂਰੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਭਰਤੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਜੇਕਰ ਕੋਈ ਵੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਅਮਨ ਵਰਮਾ, ਨਿਪੁਣ ਗੁਪਤਾ, ਮੀਨਾ ਤਰਰਾਜ ਸਮੇਤ ਭਾਜਪਾ ਯੁਵਾ ਮੋਰਚਾ ਦੇ ਹੋਰ ਕਈ ਵਰਕਰ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਧਾਰਕਲਾਂ ਸ਼ੰਕਰ ਸ਼ਰਮਾ ਵਲੋਂ ਸਿੱਧ ਬਾਬਾ ਮੰਦਿਰ ਦਾ ਦੌਰਾ ਅਗਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
Ad Position 24